Home ਗੁਰਦਾਸਪੁਰ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਸ੍ਰੀ ਜੌਨ ਬਾਰਲਾ...

ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਸ੍ਰੀ ਜੌਨ ਬਾਰਲਾ ਵੱਲੋਂ ਗੁਰਦਾਸਪੁਰ ਜ਼ਿਲੇ ਦਾ ਦੌਰਾ ਸੇਂਟ ਜੌਸਫ ਕੈਥੋਲਿਕ ਚਰਚ ਕਾਹਨੂੰਵਾਨ ਵਿਖੇ ਕਿ੍ਰਸਮਿਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ; ਬਬੀਤਾ ਖੋਸਲਾ ਨੇ ਕੇਂਦਰੀ ਰਾਜ ਮੰਤਰੀ ਦਾ ਸਵਾਗਤ ਕੀਤਾ

43
0
ਕਾਦੀਆਂ 17 ਦਿਸੰਬਰ (ਮੁਨੀਰਾ ਸਲਾਮ ਤਾਰੀ) ਭਾਰਤ ਸਰਕਾਰ ਦੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਸ੍ਰੀ ਜੌਨ ਬਾਰਲਾ ਵੱਲੋਂ ਅੱਜ ਗੁਰਦਾਸਪੁਰ ਜ਼ਿਲੇ ਦਾ ਦੌਰਾ ਕੀਤਾ ਗਿਆ। ਕੇਂਦਰੀ ਰਾਜ ਮੰਤਰੀ ਸ੍ਰੀ ਬਾਰਲਾ ਨੇ ਸਭ ਤੋਂ ਪਹਿਲਾਂ ਕਾਦੀਆਂ ਵਿਖੇ ਘੱਟ ਗਿਣਤੀ ਸਮੁਦਾਇ ਨਾਲ ਸਬੰਧਤ ਅਹਿਮਦੀਆ ਜਮਾਤ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਉਪਰੰਤ ਉਹ ਕਾਹਨੂੰਵਾਨ ਵਿਖੇ ਸੇਂਟ ਜੌਸਫ ਕੈਥੋਲਿਕ ਚਰਚ ਵਿਖੇ ਕਰਵਾਏ ਗਏ ਕਿ੍ਰਸਮਿਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਈਸਾਈ ਭਾਈਚਾਰੇ ਨੂੰ ਕਿ੍ਰਸਮਿਸ ਦੀ ਵਧਾਈ ਦਿੰਦਿਆਂ ਕੇਂਦਰੀ ਰਾਜ ਮੰਤਰੀ ਸ੍ਰੀ ਬਾਰਲਾ ਨੇ ਕਿਹਾ ਕਿ ਭਾਰਤ ਸਮੇਤ ਪੂਰੀ ਦੁਨੀਆਂ ਵਿੱਚ ਕਿ੍ਰਸਮਿਸ ਦਾ ਤਿਉਹਾਰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਅਤੇ ਅੱਜ ਕਾਹਨੂੰਵਾਨ ਵਿਖੇ ਕਿ੍ਰਸਮਿਸ ਸਮਾਗਮ ਵਿੱਚ ਪਹੁੰਚ ਕੇ ਉਨਾਂ ਨੂੰ ਬਹੁਤ ਖੁਸ਼ੀ ਪ੍ਰਾਪਤ ਹੋਈ ਹੈ। ਉਨਾਂ ਕਿਹਾ ਕਿ ਸਾਨੂੰ ਪ੍ਰਭੂ ਯਿਸ਼ੂ ਮਸੀਹ ਵੱਲੋਂ ਦਿਖਾਏ ਪ੍ਰੇਮ ਦੇ ਰਸਤੇ ’ਤੇ ਚੱਲਦੇ ਹੋਏ ਸਮਾਜ ਵਿੱਚ ਆਪਸੀ ਭਾਈਚਾਰੇ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਸਾਡਾ ਦੇਸ਼ ਵੱਖ-ਵੱਖ ਧਰਮਾਂ, ਬੋਲੀਆਂ ਅਤੇ ਸੱਭਿਆਚਾਰਾਂ ਦਾ ਖੂਬਸੂਰਤ ਗੁਲਦਸਤਾ ਹੈ ਜਿਸ ਵਿੱਚ ਹਰ ਕੋਈ ਮਿਲ ਕੇ ਪਿਆਰ ਮੁਹੱਬਤ ਨਾਲ ਰਹਿੰਦਾ ਹੈ। ਉਨਾਂ ਕਿਹਾ ਕਿ ਇਸ ਤਰਾਂ ਇਕੱਠੇ ਰਹਿ ਕੇ ਹੀ ਅਸੀਂ ਆਪਣੇ ਦੇਸ਼ ਨੂੰ ਹੋਰ ਅੱਗੇ ਲਿਜਾ ਸਕਾਂਗੇ। ਉਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਘੱਟ ਗਿਣਤੀ ਸਮੁਦਾਇ ਲਈ ਕਈ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਜਿਨਾਂ ਦਾ ਲਾਭ ਹਰ ਘੱਟ ਗਿਣਤੀ ਸਮੁਦਾਇ ਨੂੰ ਬਿਨਾਂ ਕਿਸੇ ਭੇਦ-ਭਾਵ ਦਿੱਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਕੇਂਦਰੀ ਰਾਜ ਮੰਤਰੀ ਸ੍ਰੀ ਬਾਰਲਾ ਨੇ ਆਪਣੇ ਸਾਥੀਆਂ ਸਮੇਤ ਸੇਂਟ ਜੌਸਫ ਕੈਥੋਲਿਕ ਚਰਚ ਕਾਹਨੂੰਵਾਨ ਵਿਖੇ ਮੱਥਾ ਟੇਕਿਆ।ਇਸ ਮੌਕੇ ਤੇ ਭਾਜਪਾ ਮੋਨੋਰਟੀ ਸੇਲ ਪੰਜਾਬ ਦੇ ਪ੍ਰਧਾਨ ਥੌਮਸ ਮਸੀਹ ਨੇ ਕੇਂਦਰੀ ਮੰਤਰੀ ਦਾ ਸਵਾਗਤ ਕੀਤਾ ਅਤੇ ਇਸਾਈ ਧਰਮ ਦੇ ਲੋਕਾ ਨੂੰ ਪੰਜਾਬ ਵਿੱਚ ਆ ਰਹਿਆ ਮੁਸਕਲਾ ਬਾਰੇ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਆਪਣੀ ਕੌਮ ਵਲੋਂ ਅਸਵਾਸਨ ਦਿੱਤਾ ਗਿਆ ਕੇ ਅਸੀ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿੱਚ ਕੀਤੇ ਜਾ ਰਹੇ ਕੰਮਾ ਨੂੰ ਵੇਖਦੇ ਹੋਏ ਉਨ੍ਹਾਂ ਦਾ ਸਮਰਥਨ ਕਰਾਂਗੇ ਇਸ ਮੋਕੇ ਪੰਜਾਬ ਮਹਿਲਾ ਸਕੱਤਰ ਆਮ ਆਦਮੀ ਪਾਰਟੀ ਬਬੀਤਾ ਖੋਸਲਾ ਨੇ ਕੇਂਦਰੀ ਰਾਜ ਮੰਤਰੀ ਦਾ ਸਵਾਗਤ ਕੀਤਾ
Previous articleਸਿਹਤ ਵਿਭਾਗ ਕਾਦੀਆਂ ਵੱਲੋਂ ਅਲੱਗ ਅਲੱਗ ਸਕੂਲਾਂ ਅਤੇ ਕਾਲਜਾ ਵਿੱਚ ਜਾਕੇ ਡ੍ਰਾਈਡੇ ਸਬੰਧੀ ਜਾਨਕਾਰੀ ਦਿੱਤੀ
Next articleਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ “ਨਿੱਕੀਆ ਜਿੰਦਾਂ ਵੱਡੇ ਸਾਕੇ” ਤਹਿਤ ਚਾਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ
Editor-in-chief at Salam News Punjab

LEAVE A REPLY

Please enter your comment!
Please enter your name here