Home ਗੁਰਦਾਸਪੁਰ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ “ਨਿੱਕੀਆ ਜਿੰਦਾਂ ਵੱਡੇ ਸਾਕੇ”...

ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ “ਨਿੱਕੀਆ ਜਿੰਦਾਂ ਵੱਡੇ ਸਾਕੇ” ਤਹਿਤ ਚਾਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

37
0

ਸ੍ਰੀ ਹਰਗੋਬਿੰਦਪੁਰ 17 ਦਸੰਬਰ (ਜਸਪਾਲ ਚੰਦਨ) ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਵਿੱਚ ਚਲਾਏ ਜਾ ਰਹੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਡਾਕਟਰ ਇੰਦਰਬੀਰ ਸਿੰਘ ਨਿੱਝਰ ਪ੍ਰਧਾਨ ਚੀਫ ਖਾਲਸਾ ਦੀਵਾਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਪ੍ਰੋ ਹਰੀ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਚੀਫ ਖਾਲਸਾ ਦੀਵਾਨ ਅਤੇ ਸਕੂਲ ਦੇ ਮੈਬਰ ਇੰਚਾਰਜ ਗੁਰਭੇਜ ਸਿੰਘ ਮੈਂਬਰ ਧਰਮ ਪ੍ਰਚਾਰ ਕਮੇਟੀ ਦੀ ਅਗਵਾਈ ਹੇਠ “ਨਿੱਕੀਆਂ ਜਿੰਦਾਂ ਵੱਡੇ ਸਾਕੇ” ਤਹਿਤ ਚਾਰ ਸਾਹਿਬਜ਼ਾਦਿਆਂ ਦਾ ਸਹੀਦੀ ਦਿਹਾੜਾ ਪੂਰੀ ਸ਼ਰਧਾ ਭਾਵਨਾਂ ਨਾਲ ਮਨਾਇਆ ਗਿਆ । ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸ਼ਬਦ ਕੀਰਤਨ ,ਕਵਿਤਾਵਾਂ ,ਭਾਸ਼ਣ ਮੁਕਾਬਲੇ,ਕਵੀਸ਼ਰੀ,ਆਦਿ ਪੇਸ਼ ਕੀਤੇ ਗਏ । ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਮੈਂਬਰ ਇੰਚਾਰਜ ਗੁਰਭੇਜ ਸਿੰਘ ਅਤੇ ਭਾਈ ਅਰਸ਼ਦੀਪ ਸਿੰਘ ਪ੍ਰਚਾਰਕ ਨੇ ਵਿਦਿਆਰਥੀਆਂ ਨੂੰ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਦੇ ਇਤਿਹਾਸ ਤੋਂ ਜਾਣੂ ਕਰਵਾਇਆ । ਇਸ ਮੌਕੇ ਪ੍ਰਿੰਸੀਪਲ ਮਧੂ ਸਾਵਲ ਨੇ ਆਏ ਮੈਂਬਰ ਇੰਚਾਰਜ ਅਤੇ ਪ੍ਰਚਾਰਕ ਸਾਹਿਬਾਨ ਨੂੰ ਜੀ ਆਇਆਂ ਕਿਹਾ ਅਤੇ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ । ਇਸ ਮੌਕੇ ਪ੍ਰਿੰਸੀਪਲ ਮਧੂ ਸਾਵਲ,ਬਲਬੀਰ ਕੌਰ,ਕੁਲਵਿੰਦਰ ਕੌਰ,ਕੁਲਵਿੰਦਰ ਜੀਤ ਕੌਰ,ਜਸਪਾਲ ਕੌਰ ਸਤਿੰਦਰ ਸਿੰਘ ਮਿਊਜ਼ਕ ਅਧਿਆਪਕ ਤੋਂ ਇਲਾਵਾ ਸਕੂਲ ਦੇ ਵਿਦਿਆਰਥੀ ਅਤੇ ਸਮੂਹ ਸਟਾਫ ਹਾਜ਼ਰ ਸੀ।

Previous articleਘੱਟ ਗਿਣਤੀ ਮਾਮਲਿਆਂ ਬਾਰੇ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਸ੍ਰੀ ਜੌਨ ਬਾਰਲਾ ਵੱਲੋਂ ਗੁਰਦਾਸਪੁਰ ਜ਼ਿਲੇ ਦਾ ਦੌਰਾ ਸੇਂਟ ਜੌਸਫ ਕੈਥੋਲਿਕ ਚਰਚ ਕਾਹਨੂੰਵਾਨ ਵਿਖੇ ਕਿ੍ਰਸਮਿਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ; ਬਬੀਤਾ ਖੋਸਲਾ ਨੇ ਕੇਂਦਰੀ ਰਾਜ ਮੰਤਰੀ ਦਾ ਸਵਾਗਤ ਕੀਤਾ
Next articleਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ 98.60 ਫੀਸਦੀ ਅੰਕ ਪ੍ਰਾਪਤ ਕਰਕੇ ਪੂਰੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਅਰਪਿਤ ਅਤੇ ਉਸਦੇ ਮਾਪਿਆਂ ਨੂੰ ਕੀਤਾ ਸਨਮਾਨਿਤ
Editor-in-chief at Salam News Punjab

LEAVE A REPLY

Please enter your comment!
Please enter your name here