Home ਗੁਰਦਾਸਪੁਰ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਪਿੰਡ ਤਲਵੰਡੀ ਝਿਉਰਾ ਵਿਖੇ ਪਿੰਡ ਵਾਸੀਆਂ ਦੀਆਂ...

ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਪਿੰਡ ਤਲਵੰਡੀ ਝਿਉਰਾ ਵਿਖੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ

31
0
ਫਤਹਿਗੜ੍ਹ ਚੂੜੀਆਂ, 22 ਦਸੰਬਰ ( ਮੁਨੀਰਾ ਸਲਾਮ ਤਾਰੀ) ਸ. ਬਲਬੀਰ ਸਿੰਘ ਪਨੂੰ ਚੇਅਰਮੈਨ ਪਨਸਪ ਪੰਜਾਬ ਤੇ ਹਲਕਾ ਇੰਚਾਰਜ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ, ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਉਨ੍ਹਾਂ ਨੂੰ ਹੱਲ ਕਰਨ ਦੇ ਮੰਤਵ ਨਾਲ ਲੋਕ ਮਿਲਣੀ ਪਰੋਗਰਾਮ ਤਹਿਤ ਪਿੰਡ ਤਲਵੰਡੀ ਝਿਉਰਾ ਵਿਖੇ ਮੁਸ਼ਕਿਲਾਂ ਸੁਣੀਆਂ ਤੇ ਮੌਕੇ ਦੇ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ।
       ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਸ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸਦੇ ਚੱਲਦਿਆਂ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਵਿਖੇ ਲੋਕਹਿੱਤ ਲਈ ਵਿਕਾਸ ਕਾਰਜ ਕੀਤੇ ਜਾ ਰਹੇ ਹਨ।
       ਉਨ੍ਹਾਂ ਨੇ ਅੱਗੇ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕਰਨਾ ਅਤੇ ਹਲਕੇ ਦਾ ਸਰਬਪੱਖੀ ਵਿਕਾਸ ਕਾਰਜ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਅੰਦਰ ਵਿਕਾਸ ਕਾਰਜ ਤੇਜਗਤੀ ਨਾਲ ਕੀਤੇ ਜਾਣਗੇ।
     ਹਲਕੇ ਅੰਦਰ ਕਰਵਾਏ ਗਏ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਹਲਕੇ ਅੰਦਰ ਗੰਦੇ ਪਾਣੀ ਲਈ ਨਿਕਾਸੀ ਦੇ ਕਾਰਜ, ਪਾਰਕਾਂ ਦੀ ਉਸਾਰੀ, ਖੇਡ ਸਟੇਡੀਅਮ, ਗਲੀਆਂ ਦੀ ਉਸਾਰੀ, ਸੀਵਰੇਜ਼ ਆਦਿ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਵਿਕਾਸ ਕਾਰਜਾਂ ਵਿੱਚ ਕੋਈ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Previous articleਪਲਾਸਟਿਕ /ਸੰਥੇਟਿਕ ਦੀ ਡੋਰ ਵੇਚਣ, ਸਟੋਰ ਕਰਨ ਅਤੇ ਇਸਦੀ ਵਰਤੋਂ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ
Next articleਐਂਟੀ ਰੇਬੀਜ਼ ਟੀਮ ਵੱਲੋਂ ਪਿੰਡ ਮਸਾਣੀਆਂ ਦੇ ਘਰਾਂ ਵਿੱਚ ਹਲਕਾਅ ਦੀ ਬਿਮਾਰੀ ਬਾਰੇ ਹਲਕੇ ਹੋਏ ਜਾਂ ਅਵਾਰਾ ਕੁੱਤਿਆਂ ਦੁਆਰਾ ਕੱਟੇ ਗਏ ਵਿਅਕਤੀਆਂ ਦਾ ਸਰਵੇ
Editor-in-chief at Salam News Punjab

LEAVE A REPLY

Please enter your comment!
Please enter your name here