Home ਗੁਰਦਾਸਪੁਰ ਖੇਤੀਬਾੜੀ ਵਿਭਾਗ ਵਲੋਂ ਮਸ਼ੀਨਾਂ ’ਤੇ ਸਬਸਿਡੀ ਲਈ ਆਨ ਲਾਈਨ ਅਰਜ਼ੀਆਂ ਦੀ ਮੰਗ...

ਖੇਤੀਬਾੜੀ ਵਿਭਾਗ ਵਲੋਂ ਮਸ਼ੀਨਾਂ ’ਤੇ ਸਬਸਿਡੀ ਲਈ ਆਨ ਲਾਈਨ ਅਰਜ਼ੀਆਂ ਦੀ ਮੰਗ 50 ਫੀਸਦੀ ਤੱਕ ਮਿਲੇਗੀ ਸਬਸਿਡੀ

36
0

ਬਟਾਲਾ, 22 ਦਸੰਬਰ (ਮੁਨੀਰਾ ਸਲਾਮ ਤਾਰੀ)ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ਼ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ,ਪੰਜਾਬ ਵਲੋਂ ਮਸ਼ੀਨਾਂ ਤੇ ਸਬਸਿਡੀ ਉਪਲੱਬਧ ਕਰਵਾਉਣ ਲਈ ਆਨ ਲਾਈਨ ਪੋਰਟਲ agrumachinerypb.com ’ਤੇ 03 ਜਨਵਰੀ 2023 ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

       ਉਨ੍ਹਾਂ ਦੱਸਿਆ ਕਿ ਇਨ੍ਹਾਂ ਮਸ਼ੀਨਾਂ ਵਿਚ ਮੁੱਖ ਤੌਰ ਤੇ ਮੈਨੂਅਲ/ਬੈਟਰੀ:ਨੈਪ ਸੈਕ ਸਪ੍ਰੇਅਰ,ਫਾਰੇਜ ਬੇਲਰ,ਮਲਟੀ ਕਰਾਪ ਪਲਾਂਟਰ (20 ਐਚ.ਪੀ ਤੋਂ ਘੱਟ ਸਮਰੱਥਾ ਵਾਲੇ ਟ੍ਰੈਕਟਰ ਲਈ),ਪਾਵਰ ਨੈਪ ਸੈਕ ਸਪ੍ਰਅਰ,ਮਿਲੈਟ ਮਿੱਲ,ਫਾਰੇਜ ਹਾਰਵੇਸਟਰ,ਟ੍ਰੈਕਟਰ ਚਾਲਕ ਸਪ੍ਰੇਅਰ,ਆਈਲ ਮਿੱਲ ਅਤੇ ਨੁਮੈਟਿਕ ਪਲਾਂਟਰ ਸ਼ਾਮਿਲ ਹਨ।

       ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਸ.ਸੀ/ਮਹਿਲਾਵਾਂ/ਛੋਟੇ ਅਤੇ ਦਰਮਿਆਨੇ ਕਿਸਾਨਾਂ ਲਈ ਸਬਸਿਡੀ ਦੀ ਦਰ 50 ਫੀਸਦੀ ਅਤੇ ਹੋਰ ਕਿਸਾਨਾਂ ਲਈ 40 ਫੀਸਦੀ ਹੋਵੇਗੀ।

       ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਰ ਕਰਨ ਦੇ ਮਕਸਦ ਨਾਲ ਮਸ਼ੀਨਰੀ ਤੇ ਦਿੱਤੀ ਜਾ ਰਹੀ ਸਬਸਿਡੀ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

      ਵਧੇਰੇ ਜਾਣਕਾਰੀ ਲਈ ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਨਾਲ ਮੋਬਾਇਲ  ਨੰਬਰ 98153-86450 ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਕਿਸਾਨ ਕਿਸੇ ਵੀ ਤਰ੍ਹਾਂ ਦੀ ਸਲਾਹ ਲਈ ਕਿਸਾਨ ਕਾਲ ਸੈਂਟਰ ਦੇ ਟੋਲ ਫਰੀ ਨੰਬਰ 1800-180-1551 ਤੇ ਵੀ ਸੰਪਰਕ ਕਰ ਸਕਦੇ ਹਨ।

Previous articleਐਂਟੀ ਰੇਬੀਜ਼ ਟੀਮ ਵੱਲੋਂ ਪਿੰਡ ਮਸਾਣੀਆਂ ਦੇ ਘਰਾਂ ਵਿੱਚ ਹਲਕਾਅ ਦੀ ਬਿਮਾਰੀ ਬਾਰੇ ਹਲਕੇ ਹੋਏ ਜਾਂ ਅਵਾਰਾ ਕੁੱਤਿਆਂ ਦੁਆਰਾ ਕੱਟੇ ਗਏ ਵਿਅਕਤੀਆਂ ਦਾ ਸਰਵੇ
Next articleਸੂਬੇ ਦੇ ਸਾਰੇ ਸਕੂਲਾਂ ਵਿਚ 23 ਦਸੰਬਰ ਨੂੰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਜਾਣਗੇ ਸਮਾਗਮ : ਹਰਜੋਤ ਸਿੰਘ ਬੈਂਸ
Editor-in-chief at Salam News Punjab

LEAVE A REPLY

Please enter your comment!
Please enter your name here