spot_img
Homeਮਾਝਾਗੁਰਦਾਸਪੁਰਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚ 24 ਦਸੰਬਰ ਨੂੰ ਹੋਵੇਗੀ ਮਾਪੇ ਅਧਿਆਪਕ ਮਿਲਣੀ...

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚ 24 ਦਸੰਬਰ ਨੂੰ ਹੋਵੇਗੀ ਮਾਪੇ ਅਧਿਆਪਕ ਮਿਲਣੀ ਇੰਸਪਾਇਰ ਮੀਟ 2.0 ਮਾਪੇ

ਬਟਾਲਾ , 23 ਦਿਸੰਬਰ (ਸਲਾਮ ਤਾਰੀ )ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਵਲੋਂ ਸਕੂਲ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਅਤੇ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਤਹਿਤ ਸਿੱਖਿਆ ਵਿਭਾਗ ਪਠਾਨਕੋਟ ਵੱਲੋਂ ਮੁੱਖ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਪੰਜਾਬ ਸਰਦਾਰ ਹਰਜੋਤ ਬੈਂਸ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ 24 ਦਿਸੰਬਰ ਸ਼ਨੀਵਾਰ ਨੂੰ ਮਾਪੇ ਅਧਿਆਪਕ ਮਿਲਣੀ ਇੰਸਪਾਇਰ ਮੀਟ 2.0 ਕਰਵਾਈ ਜਾ ਰਹੀ ਹੈ, ਜਿਸ ਵਿੱਚ ਪਹਿਲੀਂ ਵਾਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸਹਿਬਾਨ, ਐਸਡੀਐਮ ਸਹਿਬਾਨ ਅਤੇ ਪ੍ਰਸ਼ਾਸਨਿਕ ਅਧਿਕਾਰੀ ਭਾਗ ਲੈਣਗੇ
 ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਾਪਾਲ ਸਿੰਘ ਸੰਧਾਵਾਲੀਆ , ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਮਰਜੀਤ ਸਿੰਘ ਭਾਟੀਆ , ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਲਖਵਿੰਦਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਬੀਰ ਸਿੰਘ ਨੇ ਪ੍ਰੈਸ ਨੋਟ ਰਾਹੀਂ ਅਧਿਆਪਕ ਮਾਪੇ ਮਿਲਣੀ ਇੰਸਪਾਇਰ ਮੀਟ 2.0 ਸਬੰਧੀ ਜਾਣਕਾਰੀ ਦਿੰਦਿਆਂ ਕੀਤਾ। ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੇ ਅਧਿਆਪਕ ਬਹੁਤ ਮਿਹਨਤੀ ਹਨ ਅਤੇ ਆਪਣੇ ਵਿਦਿਆਰਥੀਆਂ ਨੂੰ ਉੱਚ ਦਰਜੇ ਦੀ ਸਿੱਖਿਆ ਦੇਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕਰਵਾਈ ਜਾ ਰਹੀ ਇਸ ਮਾਪੇ ਅਧਿਆਪਕ ਮਿਲਣੀ ਵਿੱਚ ਵੱਧ ਤੋਂ ਵੱਧ ਮਾਪਿਆਂ ਦੀ ਸ਼ਮੂਲੀਅਤ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 3:00 ਵਜੇ ਤੱਕ ਚੱਲਣ ਵਾਲੇ ਇਸ ਪ੍ਰੋਗਰਾਮ ਵਿੱਚ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਹੋਰ ਮੋਹਤਬਰ ਵਿਅਕਤੀ ਮਿਲ ਬੈਠ ਕੇ ਸਕੂਲ ਸਿੱਖਿਆ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਵਾਸਤੇ ਵਿਚਾਰ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮੌਕੇ ਸਕੂਲਾਂ ਵਿੱਚ ਕੀਤੇ ਜਾ ਕੰਮਾਂ ਨੂੰ ਪ੍ਰਦਰਸ਼ਿਤ ਕਰਦੀਆਂ ਪ੍ਰਦਰਸ਼ਨੀਆਂ,ਲਾਇਬ੍ਰੇਰੀ ਲੰਗਰ ਅਤੇ ਅਕਾਦਮਿਕ ਪ੍ਰਾਪਤੀਆਂ ਇਸ ਪ੍ਰੋਗਰਾਮ ਖਿੱਚ ਦਾ ਕੇਂਦਰ ਹੋਣਗੀਆਂ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਇਤਿਹਾਸਿਕ ਮੌਕੇ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਉਣ। ਉਨ੍ਹਾਂ ਬੀਪੀਈਓ ਸਹਿਬਾਨਾਂ ਨੂੰ 24 ਦਸੰਬਰ ਦਾ ਸਾਰਾ ਦਿਨ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਤੇ ਹੱਲਾਸ਼ੇਰੀ ਦੇਣ ਵਾਸਤੇ ਰਾਖਵਾਂ ਰੱਖਣ ਲਈ ਕਿਹਾ ਤਾਂ ਕਿ ਪੰਜਾਬ ਦੇ ਸਕੂਲ ਸਿੱਖਿਆ ਸਿਸਟਮ ਨੂੰ ਵਿਸ਼ਵ ਪੱਧਰੀ ਬਣਾਉਣ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ। ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਗਗਨਦੀਪ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਲਖਵਿੰਦਰ ਸਿੰਘ ਸ਼ੇਖੋ ਆਦਿ ਮੌਜੂਦ ਸਨ।*
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments