ਹਰਜਿੰਦਰ ਸਿੰਘ ਨੇ ਕਪੂਰਥਲਾ ਸੈਂਟਰਲ ਕੋਆਪਰੇਟਿਵ ਬੈਂਕ ਦੇ ਐਮ.ਡੀ. ਵਜੋਂ ਅਹੁਦਾ ਸੰਭਾਲਿਆ

0
274

 

ਕਪੂਰਥਲਾ, 2 ਜੁਲਾਈ। ( ਮੀਨਾਂ ਗੋਗਨਾ )

ਦੀ ਕਪੂਰਥਲਾ ਸੈਂਟਰਲ ਕੋਆਪਰੇਟਿਵ ਬੈਂਕ ਲਿਮਿਟਡ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਅੱਜ ਸ. ਹਰਜਿੰਦਰ ਸਿੰਘ ਨੇ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਐਸ ਪੀ ਆਂਗਰਾ ਵੀ ਉਨ੍ਹਾਂ ਦੇ ਨਾਲ ਸਨ।
ਆਪਣਾ ਅਹੁਦਾ ਸੰਭਾਲਣ ਮੌਕੇ ਉਨਾਂ ਕਿਹਾ ਕਿ ਲੋਕਾਂ ਨੂੰ ਬਿਹਤਰੀਨ ਬੈਂਕਿੰਗ ਸੇਵਾਵਾਂ ਪ੍ਰਦਾਨ ਕਰਨਾ ਅਤੇ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਕਰਕੇ ਕਿਸਾਨਾਂ ਦੀ ਭਲਾਈ ਲਈ ਜਾਰੀ ਲੋਕ ਭਲਾਈ ਵਾਲੀਆਂ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਇਸ ਤੋਂ ਇਲਾਵਾ ਸਹਿਕਾਰੀ ਲਹਿਰ ਨੂੰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਖੇਤੀ ਦੇ ਸਹਾਇਕ ਧੰਦਿਆਂ ਤੇ ਸਵੈ ਰੁਜ਼ਗਾਰ ਦੀ ਸ਼ੂਰੂਆਤ ਲਈ ਯੋਗ ਉਮੀਦਵਾਰਾਂ ਦੀ ਵਿੱਤੀ ਸਹਾਇਤਾ ਵੀ ਪਹਿਲ ਦੇ ਖੇਤਰਾਂ ਵਿਚ ਸ਼ਾਮਿਲ ਹੈ।
ਇਸ ਮੌਕੇ ਗੁਲਜਾਰ ਸਿੰਘ ਜਿਲ੍ਹਾ ਮੈਨੇਜ਼ਰ, ਮੈਨੇਜ਼ਰ ਮਹੇਸ਼ ਸੰਘਰ, ਰਜਿੰਦਰ ਅਨੰਦ, ਦੀਪਕ ਵਾਲੀਆ , ਨਵਦੀਪ ਸਿੰਘ ਤੇ ਹੋਰ ਹਾਜ਼ਰ ਸਨ।

ਕੈਪਸ਼ਨ- ਕਪੂਰਥਲਾ ਵਿਖੇ ਕਪੂਰਥਲਾ ਸੈਂਟਰਲ ਕੋਆਪਰੇਟਿਵ ਬੈਂਕ ਦੇ ਐਮ.ਡੀ. ਵਜੋਂ ਅਹੁਦਾ ਸੰਭਾਲਣ ਮੌਕੇ ਸ. ਹਰਜਿੰਦਰ ਸਿੰਘ। ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਐਸ ਪੀ ਆਂਗਰਾ ਤੇ ਬੈਂਕ ਦਾ ਹੋਰ ਸਟਾਫ ਵੀ ਦਿਖਾਈ ਦੇ ਰਿਹਾ ਹੈ।

Previous articleਕਿਸਾਨਾਂ ਨੂੰ 8 ਘੰਟੇ ਬਿਜਲੀ ਨਾ ਮਿਲਣ ‘ਤੇ ਸ਼੍ਰੋਮਣੀ ਅਕਾਲੀ ਦਲ ਨੇ ਲਗਾਇਆ ਧਰਨਾ,ਸਰਕਾਰ ਖਿਲਾਫ ਕੀਤੀ ਨਾਰੇਬਾਜੀ
Next articleਕੋਵਿਡ ਵੈਕਸੀਨੇਸ਼ਨ ਕੈਂਪ 03 ਜੁਲਾਈ 2021 ਨੂੰ ਸਿਵਲ ਸਰਜਨ, ਕਪੂਰਥਲਾ ਵੱਲੋ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਮੀਟਿੰਗ

LEAVE A REPLY

Please enter your comment!
Please enter your name here