spot_img
Homeਮਾਝਾਗੁਰਦਾਸਪੁਰਜ਼ਿਲ੍ਹਾ ਪੰਜਾਬੀ ਸਭਾ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਪਾਲ ਸਿੰਘ ਸੰਧਾਵਾਲੀਆ ਦੀ ਸੇਵਾ-ਮੁਕਤੀ...

ਜ਼ਿਲ੍ਹਾ ਪੰਜਾਬੀ ਸਭਾ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਪਾਲ ਸਿੰਘ ਸੰਧਾਵਾਲੀਆ ਦੀ ਸੇਵਾ-ਮੁਕਤੀ ’ਤੇ ਕਰਵਾਇਆ ਵਿਸ਼ੇਸ਼ ਸਨਮਾਨ ਸਮਾਰੋਹ ਜਗਤ ਪੰਜਾਬੀ ਸਭਾ ਦੇ ਸੂਬਾ ਪ੍ਰਧਾਨ ਮੁਕੇਸ਼ ਵਰਮਾ ਅਤੇ ਸਮਾਜਿਕ ਸੰਸਥਾਵਾਂ ਦੇ ਅਧਿਕਾਰੀਆਂ ਨੇ ਦਿੱਤੀ ਵਧਾਈ

 

ਕਾਦੀਆਂ: 28 ਦਿਸੰਬਰ(ਮੁਨੀਰਾ ਸਲਾਮ ਤਾਰੀ) ਜ਼ਿਲ੍ਹਾ ਪੰਜਾਬੀ ਸਭਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਗੁਰਦਾਸਪੁਰ ਵਿਖੇ ਜ਼ਿਲ੍ਹਾ ਮੈਂਟਰ ਸੁਰਿੰਦਰ ਮੋਹਨ ਦੀ ਅਗਵਾਈ ਹੇਠ 31 ਦਸੰਬਰ ਨੂੰ ਸੇਵਾ-ਮੁਕਤ ਹੋ ਰਹੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਪਾਲ ਸਿੰਘ ਸੰਧਾਵਾਲੀਆ ਦੇ ਸਨਮਾਨ ਵਿੱਚ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਜਗਤ ਪੰਜਾਬੀ ਸਭਾ ਦੇ ਚੇਅਰਮੈਨ ਅਜੈਬ ਸਿੰਘ ਚੱਠਾ ਦੇ ਨਿਰਦੇਸ਼ਾਂ ਅਨੁਸਾਰ ਇਸ ਮੌਕੇ ਸੂਬਾ ਪ੍ਰਧਾਨ ਮੁਕੇਸ਼ ਵਰਮਾ ਅਤੇ ਪ੍ਰਸਿੱਧ ਸਮਾਜ ਸੇਵੀ ਇੰਦਰਜੀਤ ਸਿੰਘ ਬਾਜਵਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ | ਇਸ ਮੌਕੇ ਸਟੇਜ ਦਾ ਸੰਚਾਲਨ ਸਟੇਟ ਐਵਾਰਡੀ ਗੁਰਮੀਤ ਸਿੰਘ ਬਾਜਵਾ ਨੇ ਕੀਤਾ। ਇਸ ਮੌਕੇ ‘ਤੇ ਸੰਬੋਧਨ ਕਰਦਿਆਂ ਜਗਤ ਪੰਜਾਬੀ ਸਭਾ ਦੇ ਸੂਬਾ ਪ੍ਰਧਾਨ ਮੁਕੇਸ਼ ਵਰਮਾ ਨੇ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਪਾਲ ਸਿੰਘ ਸੰਧਾਵਾਲੀਆ ਬਹੁਤ ਹੀ ਅਗਾਂਹਵਧੂ, ਸਹਿਣਸ਼ੀਲ ਅਤੇ ਕੰਮ ਪ੍ਰਤੀ ਸਮਰਪਿਤ ਸ਼ਖ਼ਸੀਅਤ ਦੇ ਮਾਲਕ ਹਨ| ਜ਼ਿਲ੍ਹਾ ਸਿੱਖਿਆ ਅਫ਼ਸਰ ਵਜੋਂ ਉਨ੍ਹਾਂ ਨੇ ਹਮੇਸ਼ਾਂ ਹੀ ਆਪਣੇ ਸਟਾਫ਼ ਅਤੇ ਅਧਿਆਪਕਾਂ ਨਾਲ਼ ਗੂੜ੍ਹਾ ਰਿਸ਼ਤਾ ਕਾਇਮ ਰੱਖਿਆ, ਜਿਸ ਕਾਰਨ ਉਨ੍ਹਾਂ ਦੀ ਪ੍ਰੇਰਨਾ ਸਦਕਾ ਜ਼ਿਲ੍ਹਾ ਗੁਰਦਾਸਪੁਰ ਪੰਜਾਬ ਵਿੱਚ ਚੰਗਾ ਰੈਂਕ ਹਾਸਲ ਕਰਨ ਦੇ ਯੋਗ ਹੋਇਆ।
ਸਟੇਟ ਐਵਾਰਡੀ ਗੁਰਮੀਤ ਸਿੰਘ ਬਾਜਵਾ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਪਾਲ ਸਿੰਘ ਸੰਧਾਵਾਲੀਆ ਦੇ ਜੀਵਨ ’ਤੇ ਚਾਨਣਾ ਪਾਉਂਦਿਆਂ ਉਹਨਾਂ ਦੇ ਇਸ ਸ਼ਾਂਤ ਸੁਭਾਅ ਵਿੱਚ ਮਾਂ ਦੀ ਅਹਿਮ ਭੂਮਿਕਾ ਅਤੇ ਪਰਿਵਾਰਕ ਅਤੇ ਸੱਭਿਆਚਾਰਕ ਪ੍ਰਭਾਵ ’ਤੇ ਚਾਨਣਾ ਪਾਇਆ। ਉੱਘੇ ਸਮਾਜ ਸੇਵੀ ਇੰਦਰਜੀਤ ਸਿੰਘ ਬਾਜਵਾ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਪਿਛਲੇ ਦੋ ਸਾਲਾਂ ਦੌਰਾਨ ਜ਼ਿਲ੍ਹੇ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ‘ਅਧਿਆਪਕ ਪਰਵ 2022’ ਪੰਜਾਬੀ ਵਿਸ਼ੇ ਵਿੱਚ ਪਹਿਲੇ ਤਿੰਨ ਸਥਾਨਾਂ ’ਤੇ ਰਹਿਣ ਵਾਲ਼ੇ ਅਧਿਆਪਕਾਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਜਗਤ ਪੰਜਾਬੀ ਸਭਾ ਦੇ ਸੂਬਾ ਪ੍ਰਧਾਨ ਮੁਕੇਸ਼ ਵਰਮਾ ਅਤੇ ਸਟੇਟ ਕੋਆਰਡੀਨੇਟਰ ਨੇ ਗਰੀਨਡੇਲਸ ਪਬਲਿਕ ਸਕੂਲ ਦੀ ਵਾਈਸ ਪ੍ਰਿੰਸੀਪਲ ਅਰਪਿੰਦਰ ਕੌਰ ਮਾਨ ਨੂੰ ਵੀ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨ-ਪੱਤਰ ਅਤੇ ਯਾਦਗਾਰੀ-ਚਿੰਨ੍ਹ ਭੇਟ ਕੀਤਾ।
ਇਸ ਮੌਕੇ ਜ਼ਿਲ੍ਹਾ ਪੰਜਾਬੀ ਸਭਾ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਪਾਲ ਸਿੰਘ ਸੰਧਾਵਾਲੀਆ ਨੂੰ ਯਾਦਗਾਰੀ-ਚਿੰਨ੍ਹ ਅਤੇ ਦੁਸ਼ਾਲਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਸਮਾਗਮ ਦੇ ਅੰਤ ਵਿੱਚ ਜ਼ਿਲ੍ਹਾ ਪੰਜਾਬੀ ਸਭਾ ਦੀ ਇਸਤਰੀ ਵਲੰਟੀਅਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਪਤਨੀ ਰਾਜਵਿੰਦਰ ਕੌਰ ਨੂੰ ਫੁਲਕਾਰੀ ਭੇਟ ਕੀਤੀ ਗਈ। ਜਗਤ ਪੰਜਾਬੀ ਸਭਾ ਦੇ ਸੂਬਾ ਕੋਆਰਡੀਨੇਟਰ ਸੁਰਿੰਦਰ ਮੋਹਨ ਨੇ ਇਸ ਸਮਾਗਮ ਦੀ ਸਫ਼ਲਤਾ ਲਈ ਸਮੂਹ ਬੀ.ਐਮਜ਼ ਪੰਜਾਬੀ ਅਤੇ ਜ਼ਿਲ੍ਹਾ ਪੰਜਾਬੀ ਸਭਾ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਉੱਘੇ ਸਮਾਜ ਸੇਵੀ ਇੰਦਰਜੀਤ ਸਿੰਘ ਬਾਜਵਾ, ਸਟੇਟ ਐਵਾਰਡੀ ਗੁਰਮੀਤ ਸਿੰਘ ਬਾਜਵਾ, ਸਟੇਟ ਐਵਾਰਡੀ ਪਲਵਿੰਦਰ ਸਿੰਘ, ਡਾ: ਸਰਵਣ ਸਿੰਘ, ਪਿ੍ੰਸੀਪਲ ਜਸਮੇਲ ਕੌਰ, ਜਸਪਾਲ ਸਿੰਘ, ਹਰਦਿਆਲ ਸਿੰਘ, ਮਨਜੀਤ ਸਿੰਘ, ਕਰਮਜੀਤ ਸਿੰਘ, ਕੁਲਵਿੰਦਰ ਸਿੰਘ, ਮੈਡਮ ਸ਼ੈਲਜਾ ਕੁਮਾਰੀ, ਸ਼ਮਾਂ ਬੇਦੀ, ਰਮਾ ਕੁਮਾਰੀ, ਹਰਪ੍ਰੀਤ ਕੌਰ, ਪ੍ਰੀਤੀ, ਕਮਲਾ ਦੇਵੀ, ਕਰਮਜੀਤ ਕੌਰ, ਮਨਦੀਪ ਕੌਰ ਆਦਿ ਹਾਜ਼ਰ ਸਨ।
ਸੁਰਖੀ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments