ਕੋਵਿਡ ਵੈਕਸੀਨੇਸ਼ਨ ਕੈਂਪ 03 ਜੁਲਾਈ 2021 ਨੂੰ ਸਿਵਲ ਸਰਜਨ, ਕਪੂਰਥਲਾ ਵੱਲੋ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਮੀਟਿੰਗ

0
251

 

ਕਪੂਰਥਲਾ 02 ਜੁਲਾਈ (. ਮੀਨਾ ਗੋਗਨਾ )

ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾ ਅਤੇ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋ 3 ਜੁਲਾਈ ਨੂੰ ਲਗਾਏ ਜਾਣ ਵਾਲੇ ਵੈਕਸੀਨੇਸ਼ਨ ਕੈਪਾਂ ਦੇ ਸਬੰਧ ਵਿਚ ਸਿਵਲ ਸਰਜਨ ਕਪੂਰਥਲਾ ਡਾ. ਪਰਿਮੰਦਰ ਕੌਰ ਵੱਲੋ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਇਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਕਿਹਾ ਕਿ 03 ਜੁਲਾਈ ਨੂੰ ਲੱਗਣ ਵਾਲੇ ਵੈਕਸੀਨੇਸ਼ਨ ਕੈਂਪਾ ਵਿਚ ਵੱਧ ਤੋਂ ਵਧ ਲੌਕਾਂ ਦੀ ਵੈਕਸੀਨੇਸ਼ਨ ਕਰਵਾਈ ਜਾਏ ਤੇ ਸਮੂਹ ਸੀਨੀਅਰ ਮੈਡੀਕਲ ਅਫਸਰ ਆਪਣੇ ਪੱਧਰ ਤੇ ਇਨ੍ਹਾਂ ਕੈਪਾਂ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ। ਸਿਵਲ ਸਰਜਨ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਕੋਵਿਡ ਮਹਾਂਮਾਰੀ ਤੇ ਕਾਬੂ ਪਾਉਣ ਲਈ ਹੈ ਤੇ ਸਾਨੂੰ ਸਭਨਾਂ ਨੂੰ ਰਲ ਕੇ ਇਸ ਮੁਹਿੰਮ ਨੂੰ ਸਫਲ ਕਰਨ ਵਿਚ ਸਹਿਯੋਗ ਕਰਨਾ ਚਾਹੀਦਾ ਹੈ।
ਜਿਲ੍ਹਾ ਟੀਕਾਕਰਨ ਅਫਸਰ ਡਾ. ਰਣਦੀਪ ਸਿੰਘ ਨੇ ਦੱਸਿਆ ਕਿ ਇਹ ਕੈਂਪ ਜਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਕੇਂਦਰਾ ਦੇ ਨਾਲ ਨਾਲ ਹੋਰ ਵੱਖ ਵੱਖ ਥਾਵਂ ਤੇ ਆਯੋਜਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਪਾਂ ਦੇ ਆਯੋਜਨ ਵਿਚ ਜਿਲ੍ਹੇ ਦੇ ਗੈਰ ਸਰਕਾਰੀ ਸੰਗਠਨਾਂ ਤੇ ਧਾਰਮਿਕ ਸੰਸਥਾਵਾਂ ਵੱਲੋ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ।

Previous articleਹਰਜਿੰਦਰ ਸਿੰਘ ਨੇ ਕਪੂਰਥਲਾ ਸੈਂਟਰਲ ਕੋਆਪਰੇਟਿਵ ਬੈਂਕ ਦੇ ਐਮ.ਡੀ. ਵਜੋਂ ਅਹੁਦਾ ਸੰਭਾਲਿਆ
Next articleਐਸ.ਸੀ. ਕਮਿਸ਼ਨ ਵਲੋਂ ਪਿੰਡ ਖੱਸਣ ਦੇ ਮਾਮਲੇ ਸਬੰਧੀ ਡੀ.ਡੀ.ਪੀ.ਓ. ਨੂੰ 6 ਅਗਸਤ ਤੱਕ ਰਿਪੋਰਟ ਸੌਂਪਣ ਦੇ ਹੁਕਮ

LEAVE A REPLY

Please enter your comment!
Please enter your name here