spot_img
Homeਮਾਝਾਗੁਰਦਾਸਪੁਰਜ਼ਿਲ੍ਹਾ ਪ੍ਰਸ਼ਾਸਨ ਨੇ ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਵਿੱਢੀ ਮੁਹਿੰਮ-ਸ੍ਰੀ ਹਰਗੋਬਿੰਦਪੁਰ ਸਾਹਿਬ...

ਜ਼ਿਲ੍ਹਾ ਪ੍ਰਸ਼ਾਸਨ ਨੇ ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਵਿੱਢੀ ਮੁਹਿੰਮ-ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਦੁਕਾਨਾਂ ਦੀ ਕੀਤੀ ਚੈਕਿੰਗ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ 01874-222710 ਹੈਲਪ ਲਾਈਨ ਨੰਬਰ ਜਾਰੀ

ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ) , 27 ਦਸੰਬਰ ( ਮੁਨੀਰਾ ਸਲਾਮ ਤਾਰੀ) ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲੇ ਅੰਦਰ ਚਾਈਨਾ/ਸੰਥੈਟਿਕ/ਪਲਾਸਿਟਿਕ ਡੋਰ ਦੀ ਵੇਚਣ, ਖਰੀਦਣ ਤੇ ਵਰਤੋਂ ਕਰਨ ਵਿਰੁੱਧ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਵੱਖ-ਵੱਖ ਦੁਕਾਨਾਂ ਦੀ ਚੈਕਿੰਗ ਕੀਤੀ ਗਈ।

                    ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਰਮਲ ਸਿੰਘ ਨਾਇਬ ਤਹਿਸੀਲਦਾਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਐਸ.ਡੀ.ਐਮ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਾਇਨਾ ਡੋਰ ਵੇਚਣ, ਖਰੀਦਣ ਤੇ ਵਰਤੋਂ ਕਰਨ ਵਿਰੁੱਧ ਚੈਕਿੰਗ ਅਭਿਆਨ ਵਿੱਢਿਆ ਗਿਆ ਹੈ ਅਤੇ ਦੁਕਾਨਾਂ ਦੀ ਚੈਕਿੰਗ ਲਗਾਤਾਰ ਕੀਤੀ ਜਾ ਰਹੀ ਹੈ।

                  ਉਨਾਂ ਕਿਹਾ ਕਿ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸੰਥੈਟਿਕ/ਪਲਾਸਿਟਿਕ/ਚਾਈਨਾ ਡੋਰ ਦੀ ਵਰਤੋਂ, ਪਤੰਗਾਂ ਉਡਾੳੇਣ ਲਈ ਬਿਲਕੁਲ ਨਾ ਕਰਨ, ਕਿਉਂਕਿ ਇਹ ਡੋਰ ਮਨੁੱਖੀ ਜਾਨਾਂ ਸਮੇਤ ਵਾਤਾਵਰਨ ਲਈ ਬਹੁਤ ਹਾਨੀਕਾਰਕ ਹੈ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਲਾਸਟਿਕ ਡੋਰ ਉੱਪਰ ਪਾਬੰਦੀ ਲਗਾ ਕੇ ਇਸਦੀ ਵਰਤੋਂ ਤੇ ਵਿਕਰੀ ਨੂੰ ਸਖਤੀ ਨਾਲ ਰੋਕਿਆ ਜਾ ਰਿਹਾ ਹੈ।

                     ਦੱਸਣਯੋਗ ਹੈ ਕਿ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਨਤਾ ਦਾ ਸਹਿਯੋਗ ਲੈਣ ਲਈ ਇੱਕ ਹੈਲਪ ਲਾਈਨ ਨੰਬਰ 01874-222710 ਵੀ ਜਾਰੀ ਕੀਤਾ ਹੈ। ਇਸ ਹੈਲਪ ਲਾਈਨ ਨੰਬਰ ’ਤੇ ਕੋਈ ਵੀ ਬੱਚਾ ਇਸ ਮੁਹਿੰਮ ਬਾਰੇ ਜਾਣਕਾਰੀ ਹਾਸਲ ਕਰ ਸਕਦਾ ਹੈ ਅਤੇ ਨਾਲ ਹੀ ਇਸ ਨੰਬਰ ’ਤੇ ਜ਼ਿਲ੍ਹਾ ਵਾਸੀ ਚਾਈਨਾ/ਪਲਾਸਟਿਕ ਡੋਰ ਵੇਚਣ ਵਾਲੇ ਦੁਕਾਨਦਾਰਾਂ ਅਤੇ ਵਿਅਕਤੀਆਂ ਦੀ ਸੂਚਨਾ ਵੀ ਦੇ ਸਕਦੇ ਹਨ। ਸੂਚਨਾ ਦੇਣ ਵਾਲੇ ਦਾ ਨਾਮ ਤੇ ਪਤਾ ਪੂਰੀ ਤਰਾਂ ਗੁਪਤ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਵਾਤਾਵਰਨ ਸੰਭਾਲ ਸੰਸਥਾ, ਸਮਾਜ ਸੇਵੀ ਸੰਸਥਾਵਾਂ ਅਤੇ ਵਪਾਰ ਮੰਡਲ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿਚੋਂ ਚਾਈਨਾ ਡੋਰ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਸਹਿਯੋਗ ਮੰਗਿਆ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments