Home ਗੁਰਦਾਸਪੁਰ ਹਜ਼ੂਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ...

ਹਜ਼ੂਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਮਹਾਨ ਨਗਰ ਕੀਰਤਨ ਦਾ ਜਥੇਦਾਰ ਗੋਰਾ ਨੇ ਸੰਗਤਾਂ ਦੇ ਜਥੇ ਸਮੇਤ ਕੀਤਾ ਭਰਵਾਂ ਸਵਾਗਤ

15
0

 

ਕਾਦੀਆਂ 30 ਦਿਸੰਬਰ (ਮੁਨੀਰਾ ਸਲਾਮ ਤਾਰੀ)

ਸਾਹਿਬ ਏ ਕਮਾਲ, ਅੰਮ੍ਰਿਤ ਦੇ ਦਾਤੇ ,ਖਾਲਸੇ ਦੇ ਸਿਰਜਣਹਾਰ, ਸਰਬੰਸਦਾਨੀ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਮਹਾਂਰਾਸ਼ਟਰ ਵਿਖੇ ਬਹੁਤ ਹੀ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜਾ ਪਿਆਰਿਆਂ ਦੀ ਅਗਵਾਈ ਵਿੱਚ ਬੋਲੇ ਸੋ ਨਿਹਾਲ ਸਤਿ ਸ਼੍ਰੀ ਅਕਾਲ ਦੇ ਅਕਾਸ਼ ਗੁੰਜਾਊ ਖ਼ਾਲਸਾਈ ਜੈਕਾਰਿਆਂ ਦੀ ਗੂੰਜ ਵਿੱਚ ਮਹਾਨ ਨਗਰ ਕੀਰਤਨ ਆਰੰਭ ਹੋਇਆ।ਇਸ ਦੋਰਾਨ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਨੋ ਅਰਦਾਸ ਕੀਤੀ। ਨਗਰ ਕੀਰਤਨ ਵਿੱਚ ਸੰਗਤਾਂ ਵੱਲੋਂ ਝਾੜੂ ਦੀ ਸੇਵਾ ਕੀਤੀ ਜਾ ਰਹੀ ਸੀ।ਇਸ ਮੌਕੇ ਤੇ ਵੱਖ ਵੱਖ ਜਥਿਆਂ ਵੱਲੋਂ ਸਬਦ ਕੀਰਤਨ ਕੀਤਾ ਜਾ ਰਿਹਾ ਸੀ।
ਇਸ ਮਹਾਨ ਨਗਰ ਕੀਰਤਨ ਦਾ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰ ਗੁਰਤਿੰਦਰ ਪਾਲ ਸਿੰਘ ਭਾਟੀਆ ਮੀਤ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵੱਲੋਂ ਸਮੂਹ ਸੰਗਤਾਂ ਦੇ ਨਾਲ ਨਗਰ ਕੀਰਤਨ ਵਿੱਚ ਨਤਮਸਤਕ ਹੋ ਕੇ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੇ ਸਮੁੱਚੇ ਰੂਟ ਨੂੰ ਸਜਾਵਟੀ ਗੇਟ,ਕੇਸਰੀ ਝੰਡੀਆਂ ਲਗਾ ਕੇ ਸੁੰਦਰ ਸਜਾਇਆ ਗਿਆ ਸੀ।


ਇਸ ਮੌਕੇ ਤੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਸ੍ਰ ਦਵਿੰਦਰ ਪਾਲ ਸਿੰਘ ਭਾਟੀਆ ਰਿਟਾ ਐਕਸੀਅਨ ਮੰਡੀ ਬੋਰਡ,ਸ੍ਰ ਗੁਰਤਿੰਦਰ ਪਾਲ ਸਿੰਘ ਭਾਟੀਆ ਮੀਤ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ,ਸ੍ਰ ਚੇਤਨ ਸਿੰਘ ਜੰਡੂ ਗੁਰਦੁਆਰਾ ਇੰਸਪੈਕਟਰ ਸ਼੍ਰੋਮਣੀ ਕਮੇਟੀ, ਮਾਸਟਰ ਸਤਿੰਦਰਪਾਲ ਸਿੰਘ ਭਾਟੀਆ,ਸ੍ਰ ਅਵਤਾਰ ਸਿੰਘ ਭਗਤਾ ਵਾਲਾ,ਸ੍ਰ ਸੁਮਿਤ ਪਾਲ ਸਿੰਘ ਚੈਰੀ ਬਾਘਾਪੁਰਾਣਾ,ਸ੍ਰ ਦਲਜੀਤ ਸਿੰਘ ਲਾਡੀ,ਸ੍ਰ ਜਸਵੰਤ ਸਿੰਘ ਭਾਟੀਆ,ਸ੍ਰ ਕੁਲਵਿੰਦਰ ਸਿੰਘ ਮਿੰਟੂ,ਸ੍ਰ ਜਸਪਿੰਦਰ ਸਿੰਘ ਬੋਬੀ, ਬਾਬਾ ਦਵਿੰਦਰ ਸਿੰਘ ਲਾਲੀ, ਸ੍ਰ ਅਰਸ਼ਪ੍ਰੀਤ ਸਿੰਘ ਸਾਹਿਬ, ਸ੍ਰ ਸਿਮਰਤਪਾਲ ਸਿੰਘ ਭਾਟੀਆ,ਸ੍ਰ ਨਵਪ੍ਰੀਤ ਸਿੰਘ ਪ੍ਰਿੰਸ, ਸ੍ਰ ਜਸ਼ਨਦੀਪ ਸਿੰਘ ਖੰਨਾ,ਸ੍ਰ ਜਗਜੀਤ ਸਿੰਘ ਸੋਨੂੰ,ਸ੍ਰ ਦਮਨਪ੍ਰੀਤ ਸਿੰਘ ਰਾਜਾ, ਆਦਿ ਵੱਖ ਵੱਖ ਦੇਸ਼ ਵਿਦੇਸ਼ ਤੋਂ ਵੱਡੀ ਤਦਾਦ ਵਿੱਚ ਸੰਗਤਾਂ ਨਤਮਸਤਕ ਹੋ ਕੇ ਨਗਰ ਕੀਰਤਨ ਵਿੱਚ ਸ਼ਾਮਲ ਸਨ

Previous articleਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਲੰਗਰਵਾਲ ਵਿਖੇ ਅਕਾਲੀ ਦਲ ਪਾਰਟੀ ਦੇ ਸਾਬਕਾ ਸਰਪੰਚ ਸਰਦਾਰ ਸੁਲੱਖਣ ਸਿੰਘ 40 ਪਰਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ
Next article31 ਦਸੰਬਰ 2022 ਹਰਪਾਲ ਸਿੰਘ ਸੰਧਾਵਾਲੀਆ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਗੁਰਦਾਸਪੁਰ ਹੋ ਰਹੇ ਹਨ ਸੇਵਾ-ਮੁਕਤ.. ਜੀਵਨ ਤੇ ਇੱਕ ਸੰਖੇਪ ਜਿਹੀ ਝਾਤ।
Editor-in-chief at Salam News Punjab

LEAVE A REPLY

Please enter your comment!
Please enter your name here