spot_img
Homeਮਾਝਾਗੁਰਦਾਸਪੁਰਡਿਊਟੀ ਵਿੱਚ ਗੈਰ ਹਾਜਰ ਰਹਿਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵਗੀ- ਵਿਧਾਇਕ...

ਡਿਊਟੀ ਵਿੱਚ ਗੈਰ ਹਾਜਰ ਰਹਿਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵਗੀ- ਵਿਧਾਇਕ ਸ਼ੈਰੀ ਕਲਸੀ

ਬਟਾਲਾ, 31 ਦਸੰਬਰ (ਸਲਾਮ ਤਾਰੀ) ਸ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵੱਲੋਂ ਲੋਕਾਂ ਨੂੰ ਸਮਾਂਬੱਧ ਤੇ ਸੰਚਾਰੂ ਢੰਗ ਨਾਲ ਸੇਵਾਵਾ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਦੇ ਚਲਦਿਆਂ ਉਨ੍ਹਾਂ ਵੱਲੋਂ ਸ਼ਹਿਰ ਅੰਦਰ ਸਫਾਈ ਵਿਵਸਥਾ ਸਮੇਤ ਵੱਖ- ਵੱਖ ਵਿਭਾਗਾਂ ਦੇ ਕਰਮਚਾਰੀਆਂ/ਅਧਿਕਾਰੀਆਂ ਵੱਲੋਂ ਲੋਕ ਹਿੱਤ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੇ ਸਬੰਧ ਵਿੱਚ ਮੀਟਿੰਗਾ ਕੀਤੀਆਂ ਜਾ ਰਹੀਆਂ ਹਨ।
ਵਿਧਾਇਕ  ਸ਼ੈਰੀ ਕਲਸੀ ਵੱਲੋਂ ਸ਼ਹਿਰ ਅੰਦਰ ਸਫਾਈ ਵਿਵਸਥਾ ਦਾ ਜਾਇਜਾ ਲਿਆ ਗਿਆ ਤਾਂ ਨਗਰ ਨਿਗਮ ਬਟਾਲਾ ਦੇ 4 ਸਫਾਈ ਸੇਵਕ ਨਰੇਸ਼ ਕੁਮਾਰ ਪੁੱਤਰ ਰੁਲਦੂ ਰਾਮ, ਜੈਅ ਪੁੱਤਰ ਵਰਿਆਮ ਚੰਦ, ਬਿਮਲਾ ਪਤਨੀ ਵਿਪਨ ਕੁਮਾਰ ਤੇ ਬਲਕਾਰ ਚੰਦ ਪੁੱਤਰ ਕਿਸ਼ਨ ਲਾਲ ਡਿਊਟੀ ਤੋ ਗੈਰ ਹਾਜਰ ਪਾਏ ਗਏ। ਜਿਨ੍ਹਾਂ ਵਿਰੁੱਧ ਉਨ੍ਹਾਂ ਵੱਲੋਂ ਨਗਰ ਨਿਗਮ ਬਟਾਲਾ ਨੂੰ ਕਾਰਵਾਈ ਕਰਨ ਦੇ ਅਦੇਸ਼ ਦਿੱਤੇ ਗਏ।
ਇਸ ਮੌਕੇ ਗੱਲ ਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਡਿਊਟੀ ਦੌਰਾਨ ਗੈਰ ਹਾਜਰ ਕਰਮਚਾਰੀਆਂ/ ਅਧਿਕਾਰੀਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ ਤੇ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੇ ਇਮਾਨਦਾਰੀ ਅਤੇ ਮਿਹਨਤ ਨਾਲ ਲਾਗੂ ਕਰਨ ਅਤੇ ਆਪਣੀ ਡਿਊਟੀ ਪੂਰੀ ਜਿੰਮੇਵਾਰੀ ਨਾਲ ਨਿਭਾਉਣ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments