spot_img
Homeਮਾਝਾਗੁਰਦਾਸਪੁਰਨਗਰ ਨਿਗਮ ਬਟਾਲਾ ਬੱਚਿਆਂ ਨੂੰ ਚਾਈਨਾ ਡੋਰ ਦੀ ਥਾਂ ਸੂਤੀ ਧਾਗੇ ਦੀ...

ਨਗਰ ਨਿਗਮ ਬਟਾਲਾ ਬੱਚਿਆਂ ਨੂੰ ਚਾਈਨਾ ਡੋਰ ਦੀ ਥਾਂ ਸੂਤੀ ਧਾਗੇ ਦੀ ਡੋਰ ਵਟਾ ਕੇ ਦੇਵੇਗਾ

ਬਟਾਲਾ, 30 ਦਸੰਬਰ (ਸਲਾਮ ਤਾਰੀ) ਡਾ ਸ਼ਾਇਰੀ ਭੰਡਾਰੀ ਐਸਡੀਐਮ -ਕਮ- ਕਮਿਸ਼ਨਰ, ਨਗਰ ਨਿਗਮ ਬਟਾਲਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੰਥੈਟਿਕ/ਪਲਾਸਿਟਿਕ/ਚਾਈਨਾ ਡੋਰ ਦੀ ਵਰਤੋਂ ਪਤੰਗਾਂ ਉਡਾੳੇਣ ਲਈ ਬਿਲਕੁਲ ਨਾ ਕਰਨ, ਕਿਉਂਕਿ ਇਹ ਡੋਰ ਮਨੁੱਖੀ ਜਾਨਾਂ ਸਮੇਤ ਵਾਤਾਵਰਨ ਲਈ ਬਹੁਤ ਹਾਨੀਕਾਰਕ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਲਾਸਟਿਕ ਡੋਰ ਉੱਪਰ ਪਾਬੰਦੀ ਲਗਾ ਕੇ ਇਸਦੀ ਵਰਤੋਂ ਤੇ ਵਿਕਰੀ ਨੂੰ ਸਖਤੀ ਨਾਲ ਰੋਕਿਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਮੈਜਿਸਟਰੇਟ,ਗੁਰਦਾਸਪੁਰ ਵੱਲੋ ਫੋਜਦਾਰੀ ਜਾਬਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾ ਦੀ ਵਰਤੋ ਕਰਦੇ ਹੋਏ ਜਿਲ੍ਹਾ ਗੁਰਦਾਸਪੁਰ ਵਿੱਚ ਪਤੰਗ/ਗੁੱਡੀਆਂ ਉਡਾਉਣ ਲਈ ਸੰਥੇਟਿਕ/ਪਲਾਸਟਿਕ ਦੀ ਡੋਰ ਨੂੰ ਵੇਚਣ ਸਟੋਰ ਕਰਨ ਅਤੇ ਇਸ ਦੀ ਵਰਤੋ ਕਰਨ ਤੇ ਮੁਕੰਮਲ ਤੌਰ ਮਿਤੀ 21 ਦਸੰਬਰ 2022 ਤੋ  21 ਫਰਵਰੀ 2023 ਤੱਕ ਪਾਬੰਦੀ ਲਗਾਈ ਗਈ ਹੈ।
ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਅੱਗ ਦੱਸਿਆ ਕਿ ਜਿਹੜੇ ਬੱਚਿਆਂ ਕੋਲ ਅਜੇ ਵੀ ਪਿਛਲੇ ਸਾਲ ਦੀ ਪਲਾਸਟਿਕ/ਚਾਈਨਾ ਡੋਰ ਘਰ ਪਈ ਹੋਈ ਹੈ ਉਹ ਨਗਰ ਨਿਗਮ ਬਟਾਲਾ ਦੇ ਦਫਤਰ ਵਿੱਚ ਆ ਕੇ ਉਹ ਡੋਰ ਦੇ ਕੇ ਬਦਲੇ ਵਿੱਚ ਸੂਤੀ ਧਾਗੇ ਦੀ ਡੋਰ ਤੇ ਨਾਲ ਪਤੰਗਾਂ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਬਟਾਲਾ ਦੇ ਦਫਤਰ ਵਿੱਚ ਇਸ ਸਬੰਧੀ ਇੱਕ ਵਿਸ਼ੇਸ਼ ਕਾਊਂਟਰ ਸਥਾਪਤ ਕੀਤਾ ਗਿਆ ਹੈ, ਜਿਥੇ ਬੱਚੇ ਚਾਈਨਾ ਡੋਰ ਵਟਾ ਸਕਦੇ ਹਨ। ਇਸ ਕਾਊਂਟਰ ਤੇ ਅਮਨਦੀਪ ਕੁਮਾਰ 98765-20784 ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਬਟਾਲਾ ਸ਼ਹਿਰ ਵਿਚ ਕਿਸੇ ਵਸਨੀਕ ਵੱਲੋ ਚਾਈਨਾ/ਸੰਥੇਟਿਕ , ਪਲਾਸਟਿਕ ਦੀ ਡੋਰ ਨੂੰ ਵੇਚਣ ਸਟੋਰ ਕਰਨ ਅਤੇ ਇਸ ਦੀ ਵਰਤੋ ਕਰਨ ਵਾਲੇ ਖਿਲਾਫ ਕੋਈ ਸ਼ਿਕਾਇਤ ਕਰਨੀ ਹੈ ਤਾਂ ਉਹ ਨਿਗਮ ਬਟਾਲਾ ਦੇ ਲੈਂਡ ਲਾਈਨ ਨੰ: 01871-299330 ਜਾਂ  ਨਿਰਮਲ ਸਿੰਘ, ਸੁਪਰਡੰਟ, ਨਗਰ ਨਿਗਮ ਬਟਾਲਾ (ਨੋਡਲ ਅਫਸਰ) ਮੋਬਾਇਲ ਨੰ: 8427362061ਅਤੇ 98720-68061  ਤੇ ਸ਼ਿਕਾਇਤ/ਜਾਣਕਾਰੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਪਰੋਕਤ ਨੰਬਰਾਂ ’ਤੇ ਕੋਈ ਵੀ ਬੱਚਾ ਇਸ ਮੁਹਿੰਮ ਬਾਰੇ ਜਾਣਕਾਰੀ ਹਾਸਲ ਕਰ ਸਕਦਾ ਹੈ ਅਤੇ ਨਾਲ ਹੀ ਇਸ ਨੰਬਰ ’ਤੇ ਜ਼ਿਲ੍ਹਾ ਵਾਸੀ ਚਾਈਨਾ/ਪਲਾਸਟਿਕ ਡੋਰ ਵੇਚਣ ਵਾਲੇ ਦੁਕਾਨਦਾਰਾਂ ਅਤੇ ਵਿਅਕਤੀਆਂ ਦੀ ਸੂਚਨਾ ਵੀ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸੂਚਨਾ ਦੇਣ ਵਾਲੇ ਦਾ ਨਾਮ ਤੇ ਪਤਾ ਪੂਰੀ ਤਰਾਂ ਗੁਪਤ ਰੱਖਿਆ ਜਾਵੇਗਾ।
ਉਨ੍ਹਾਂ ਪਾਬੰਦੀਸ਼ੁਦਾ ਡੋਰ ਵੇਚਣ ਵਾਲੇ ਵਿਅਕਤੀਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਉਹ ਮਨੁੱਖੀ ਜਾਨਾਂ ਨਾਲ ਖੇਡਣ ਵਾਲੇ ਇਸ ਧੰਦੇ ਨੂੰ ਤੁਰੰਤ ਬੰਦ ਕਰ ਦੇਣ ਨਹੀਂ ਤਾਂ ਪ੍ਰਸ਼ਾਸਨ ਵੱਲੋਂ ਉਨ੍ਹਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments