ਗਊਸ਼ਾਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ‘ਗਊ ਸੇਵਾ ਸੁਸਾਇਟੀਆਂ’ ਦਾ ਕੀਤਾ ਜਾਵੇਗਾ ਗਠਨ

0
284

ਗੁਰਦਾਸਪੁਰ, 2  ਜੁਲਾਈ ( ਸਲਾਮ ਤਾਰੀ ) ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਕਿਹਾ ਕਿ ਗਊ ਮਾਤਾ ਦੀ ਸਾਂਭ-ਸੰਭਾਲ ਲਈ ਹੋਰ ਬਿਹਤਰ ਢੰਗ ਨਾਲ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਗਊਸ਼ਲਾਵਾਂ ਨੂੰ ਆਤਮ-ਨਿਰਭਰ ਬਣਾਉਣ ਲਈ ‘ਗਊ ਸੇਵਾ ਸੁਸਾਇਟੀਆਂ ’ ਦਾ ਗਠਨ ਕੀਤਾ ਜਾਵੇਗਾ। ਇਹ ਪ੍ਰਗਟਾਵਾ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਦੌਰਾਨ ਕੀਤਾ। ਇਸ ਮੌਕੇ ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ, ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਲਵਿੰਦਰ ਸਿੰਘ ਐਸ.ਡੀ.ਐਮ ਬਟਾਲਾ, ਡਾ.ਦੀਪਕ ਘਈ ਓ.ਐਸ.ਡੀ ਚੇਅਰਮੈਨ, ਡਾ. ਸ਼ਾਮ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਗੁਰਦਾਸਪੁਰ, ਵਿਪਨ ਚੰਦਰ ਪਠਾਣੀਆਂ ਸਪੈਸ਼ਲ ਇਨਵਾਇਟੀ ਮੈਂਬਰ, ਪਰਮਿੰਦਰ ਸਿੰਘ ਡੀ.ਐਸ.ਪੀ,ਰਾਜ ਕੁਮਾਰ ਐਕਸੀਅਨ, ਬੀਡੀਪੀਓ ਗੁਰਜੀਤ ਸਿੰਘ ਅਤੇ ਵੱਖ-ਵੱਖ ਗਊਸ਼ਾਲਾ ਦੇ ਪ੍ਰਤੀਨਿਧ ਆਦਿ ਹਾਜਰ ਸਨ। ਚੇਅਰਮੈਨ ਸ਼ਰਮਾ ਗੁਰਦਾਸਪੁਰ ਵਿਖੇ ਦੋ ਦਿਨਾਂ ਦੋਰਾ ’ਤੇ ਪਹੰੁੰਚੇ ਸਨ ਅਤੇ ਬੀਤੇ ਕੱਲ੍ਹ ਉਨਾਂ ਨੇ ਜ਼ਿਲੇ ਅੰਦਰ ਸਥਾਪਤ ਸਾਰੀਆਂ ਗਊਸ਼ਲਾਵਾ ਦਾ ਦੌਰਾ ਕੀਤਾ ਸੀ ਅਤੇ ਉਥੋ ਦੇ ਪ੍ਰਬੰਧਕਾਂ ਨਾਲ ਮਿਲਕੇ ਉਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਸਨ। 

ਮੀਟਿੰਗ ਦੌਰਾਨ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਦੱਸਿਆ ਕਿ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਰਾਜ ਭਰ ਵਿੱਚ ਗਊ ਧੰਨ ਸੰਭਾਲ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਸੜਕਾਂ ਤੇ ਜੋ ਗਊ ਧੰਨ ਰੁਲ ਰਿਹਾ ਹੈ ਉਸ ਨੂੰ ਗਊ ਸ਼ਾਲਾਵਾਂ ਵਿੱਚ ਪਹੁੰਚਾਇਆ ਜਾ ਰਿਹਾ ਹੈ ਤਾਂ ਜੋ ਗਊਆਂ ਦੀ ਸੰਭਾਲ ਕਰਨ ਦੇ ਨਾਲ ਸੜਕਾਂ ਉੱਪਰ ਹੁੰਦੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਨਾਂ ਦੱਸਿਆ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਮਿਸ਼ਨ ਵਲੋਂ 200 ਗਊ ਭਲਾਈ ਕੈਂਪ ਲਗਾਏ ਹਨ, ਜਿਸ ਵਿਚ ਗਊਧੰਨ ਦੀ ਸਿਹਤ ਜਾਂਚ ਕੀਤੀ ਗਈ ਤੇ ਮੁਫਤ ਦਵਾਈਆਂ ਵੰਡੀਆਂ ਗਈਆਂ ਸਨ

ਮੀਟਿੰਗ ਦੌਰਾਨ ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਗਊਸ਼ਾਲਾਵਾਂ ਦੀ ਆਮਦਨ ਵਧਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਣ ਤਾਂ ਜੋ ਗਊਸ਼ਾਲਾਵਾਂ ਸਿਰਫ ਦਾਨ ’ਤੇ ਹੀ ਨਿਰਭਰ ਨਾ ਰਹਿਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗਊ ਸ਼ਾਲਾਵਾਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਗਊਸ਼ਾਲਾਵਾਂ ਵਧੀਆ ਢੰਗ ਨਾਲ ਚੱਲ ਰਹੀਆਂ ਹਨ। ਉਨਾਂ ਅੱਗੇ ਕਿਹਾ ਕਿ ਦੇਸੀ ਨਸਲ ਸੁਧਾਰ ਲਈ ਉਪਰਾਲੇ ਵਿੱਢੇ ਜਾਣ ਅਤੇ ਗਊਧੰਨ ਦੀ ਸਾਂਭ ਸੰਭਾਲ ਲਈ ਕੋਈ ਢਿੱਲਮੱਠ ਨਾ ਵਰਤੀ ਜਾਵੇ

ਮੀਟਿੰਗ ਦੌਰਾਨ ਉਨਾਂ ਦੱਸਿਆ ਕਿ ਗਊਧੰਨ ਦੇ ਗੋਬਰ ਤੋਂ ਗਮਲੇ ਤਿਆਰ ਕੀਤੇ ਜਾਣ, ਇਸ ਨਾਲ ਜਿਥੇ ਵਾਤਾਵਰਣ ਨੂੰ ਸਾਫ ਸੁਥਾਰ ਰੱਖਿਆ ਜਾ ਸਕੇਗਾ ਉਸ ਨਾਲ ਗਊਸ਼ਾਲਾ ਦੀ ਆਮਦਨ ਵਿਚ ਵੀ ਵਾਧਾ ਹੋਵੇਗਾ। ਉਨਾਂ ਦੱਸਿਆ ਕਿ ਕਮਿਗਊਪਾਲਕਾਂ ਦੀ ਵੈਕਸ਼ੀਨੇਸ਼ਨ ਕੀਤੀ ਜਾਵੇ ਅਤੇ ਗਊਧੰਨ ਦੀ ਸੇਵਾ ਕਰਨ ਵਾਲਿਆਂ ਨੂੰ ਵੱਖ-ਵੱਖ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਸਨਮਾਨਤ ਕੀਤਾ ਜਾਵੇ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਚੇਅਰਮੈਨ ਨੂੰ ਭਰੋਸਾ ਦਿਵਾਇਆ ਕਿ ਜ਼ਿਲੇ ਅੰਦਰ ਗਊਧੰਨ ਦੀ ਸੇਵਾ ਤੇ ਸਾਂਭ ਸੰਭਾਲ ਵਿਚ ਕੋਈ ਢਿੱਲਮੱਠ ਨਹੀਂ ਵਰਤੀ ਜਾਵੇਗੀ। ਗਊਸ਼ਾਲਾਵਾਂ ਨੂੰ ਆਤਮ-ਨਿਰਭਰ ਬਣਾਉਣ ਲਈ ‘ਗਊ ਸੇਵਾ ਸੁਸਾਇਟੀਆਂ ’ ਦਾ ਗਠਨ ਕਰਕੇ ਲੋਕਾਂ ਨੂੰ ਅਪੀਲ ਕੀਤੀ ਜਾਵੇਗੀ ਕਿ ਉਹ ਆਪਣੇ ਜਨਮ ਦਿਨ, ਵਿਆਹ ਦੀ ਵਰੰ੍ਹਗੰਢ ਜਾਂ ਹੋਰ ਖੁਸ਼ੀ ਜਾਂ ਗਮੀ ਮੋਕੇ ਗਊਧੰਨ ਦੀ ਸੇਵਾ ਲਈ ਅੱਗੇ ਆਉਣ। ਨਾਲ ਹੀ ਉਨਾਂ ਕਿਹਾ ਕਿ ਗੋਬਰ ਤੋਂ ਗਮਲੇ ਤਿਆਰ ਕਰਨ ਸਬੰਧੀ ਵੀ ਵਿਸ਼ੇਸ ਉਪਰਾਲੇ ਵਿੱਢੇ ਜਾਣਗੇ। ਉਨਾਂ ਅੱਗੇ ਕਿਹਾ ਕਿ ਗਊਸ਼ਾਲਾ ਦੇ ਪ੍ਰਤੀਨਿਧਾਂ ਦੀ ਮੰਗ ਤੇ ਜਲਦ ਦੋ ਐਂਬੂਲੰਸ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਗਊਸ਼ਾਲਾਵਾਂ ਦੀ ਹਰ ਸੰਭਵ ਮਦਦ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ

Previous articleਐਸ.ਸੀ. ਕਮਿਸ਼ਨ ਵਲੋਂ ਪਿੰਡ ਖੱਸਣ ਦੇ ਮਾਮਲੇ ਸਬੰਧੀ ਡੀ.ਡੀ.ਪੀ.ਓ. ਨੂੰ 6 ਅਗਸਤ ਤੱਕ ਰਿਪੋਰਟ ਸੌਂਪਣ ਦੇ ਹੁਕਮ
Next article10 ਜੁਲਾਈ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ
Editor-in-chief at Salam News Punjab

LEAVE A REPLY

Please enter your comment!
Please enter your name here