ਕਾਦੀਆਂ 5 ਜਨਵਰੀ (ਸਲਾਮ ਤਾਰੀ)
ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਧੂ ਪਰਿਵਾਰ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਗਰਮ ਰਜਾਈਆਂ ਵੰਡੀਆਂ ਗਈਆਂ। ਇਸ ਮੌਕੇ ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਜੋਗਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਹਰ ਸਾਲ ਗੁਰੂ ਪਰਵਾਰ ਮੌਕੇ ਉਨ੍ਹਾਂ ਦੇ ਪਰਿਵਾਰ ਵੱਲੋਂ ਲੋੜਵੰਦ ਪਰਿਵਾਰਾਂ ਦੀ ਮਦਦ ਕੀਤੀ ਜਾਂਦੀ ਹੈ। ਕੁਝ ਸਾਲ ਪਹਿਲਾਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏ ਜਾਦੇ ਰਹੇ ਸਨ, ਇਸੇ ਲੜੀ ਤਹਿਤ ਅੱਜ ਦਿਲਬਾਗ ਸਿੰਘ ਸੰਧੂ ਵੱਲੋਂ ਲੋੜਵੰਦ ਔਰਤਾਂ ਨੂੰ ਇਸ ਸਰਦੀ ਦੇ ਮੌਸਮ ਤੋਂ ਬਚਾਉਣ ਲਈ 10 ਜਰੂਰਤਮੰਦ ਪਰਿਵਾਰਾਂ ਨੂੰ ਗਰਮ ਰਜਾਈਆਂ ਵੰਡ ਕੇ ਇਹ ਦਿਹਾੜਾ ਮਨਾਇਆ ਗਿਆ। ਇਸ ਮੌਕੇ ਜੋਗਿੰਦਰ ਸਿੰਘ ਸੰਧੂ ਅਤੇ ਸਾਥੀਆਂ ਨੇ ਪਿੰਡ ਨਾਥ ਪੁਰਾ ਸੁਰੂ ਹੋਏ ਨਗਰ ਕੀਰਤਨ ਦਾ ਸਵਾਗਤ ਕੀਤਾ, ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ, ਸੰਗਤਾਂ ਨੂੰ ਬਦਾਮ, ਕਾਜੂ ਅਤੇ ਗਰਮ ਦੁੱਧ ਵਰਤਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ ‘ਤੇ ਜਗਤ ਪੰਜਾਬੀ ਸਭਾ ਦੇ ਸੂਬਾ ਪ੍ਰਧਾਨ ਮੁਕੇਸ਼ ਵਰਮਾ, ਸਰਪੰਚ ਮਲਕੀਤ ਸਿੰਘ ਸੰਧੂ, ਦਿਲਬਾਗ ਸਿੰਘ ਸੰਧੂ ਸਮੇਤ ਕਈ ਪਤਵੰਤੇ ਹਾਜ਼ਰ ਸਨ |
ਸੁਰਖੀ
ਫੋਟੋ ਵਿੱਚ ਜੋਗਿੰਦਰ ਸਿੰਘ ਸੰਧੂ ਦਿਲਬਾਗ ਸਿੰਘ ਸੰਧੂ ਅਤੇ ਮਲਕੀਤ ਸਿੰਘ ਸਰਪੰਚ
ਲੋੜਵੰਦ ਪਰਿਵਾਰਾਂ ਨੂੰ ਗਰਮ ਕੰਬਲ ਵੰਡਦੇ ਹੋਏ ਆਦਿ ਨਾਲ।