Home ਗੁਰਦਾਸਪੁਰ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਵਲੋਂ ਡੀਸੀ ਦਫਤਰ...

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਵਲੋਂ ਡੀਸੀ ਦਫਤਰ ਬਰਨਾਲਾ ਦੇ ਆਊਟਸੋਰਸ ਮੁਲਾਜਮਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ

0
21

 

ਕਾਦੀਆ, 6 ਜਨਵਰੀ ( ਸਲਾਮ ਤਾਰੀ) – ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ (ਰਜਿ.ਨੰ.31) ਵੱਲੋ ਡਿੱਪਟੀ ਕਮਿਸ਼ਨਰ ਦਫਤਰ ਬਰਨਾਲਾ ਦੇ ਆਉਟੋਸਰਸਿੰਗ ਮੁਲਾਜਮਾਂ ਦੇ ਕੱਚੇ-ਪਿੱਲੇ ਰੁਜਗਾਰ ਨੂੰ ਬਚਾਉਣ ਲਈ ਚੱਲ ਰਹੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ ਗਿਆ ਹੈ। ਜਿਸ ਸਬੰਧੀ ਜਥੇਬੰਦੀ ਦੇ ਸੂਬਾ ਆਗੂ ਵਰਿੰਦਰ ਸਿੰਘ ਮੋਮੀ ਕੁਲਦੀਪ ਸਿੰਘ ਬੁੱਢੇਵਾਲ, ਭੁਪਿੰਦਰ ਸਿੰਘ ਕੁਤਬੇਵਾਲ ਅਤੇ ਨੇ ਅੱਜ ਇਥੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਡਿੱਪਟੀ ਕਮਿਸ਼ਨਰ ਦਫਤਰ ਬਰਨਾਲਾ ਦਫਤਰ ਵਿਚ 24 ਕਲਰਕ ਜੋਕਿ ਪੰਜਾਬ ਸਰਕਾਰ ਵਲੋਂ ਪਾਰਦਰਸ਼ੀ ਢੰਗ ਨਾਲ ਆਊਟਸੋਰਸ ਅਧੀਨ ਭਰਤੀ ਕੀਤੇ ਸੀ, ਜਿਨ੍ਹਾਂ ਨੂੰ ਇਥੇ ਕੰਮ ਕਰਦਿਆ ਨੂੰ 13 ਸਾਲ ਬੀਤ ਚੁੱਕੇ ਹਨ ਪਰ ਜਦੋ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਇਨ੍ਹਾਂ ਆਊਟਸੋਰਸ ਕਲੰਰਕਾਂ ਦੀ ਥਾਂ ਨਵੀਂ ਪੱਕੀ ਭਰਤੀ ਕਰਕੇ ਨੌਕਰੀ ਤੋਂ ਕੱਢਿਆ ਜਾ ਰਿਹਾ ਹੈ, ਜਿਸ ਵਿਚ ਜਿਆਦਾਤਾਰ ਲੇਡੀਜ ਸਟਾਫ ਹੈ, ਇੱਥੋ ਤੱਕ ਕਿ ਕੁਝ ਅਰੌਤਾ ਹੈਡੀਕੈਪਟ ਵੀ ਹਨ, ਲੇਕਿਨ ਮੁੱਖ ਮੰਤਰੀ ਪੰਜਾਬ ਸਰਕਾਰ ਠੇਕਾ (ਕੱਚੇ) ਮੁਲਾਜਮਾਂ ਨੂੰ ਪੱਕਾ ਕਰਨ ਦੀ ਗੱਲ ਕਰਕੇ ਪੰਜਾਬ ਦੀ ਸੱਤਾ ’ਤੇ ਬੈਠ ਕੇ ਪਹਿਲਾਂ ਵਾਲੀਆਂ ਸਰਕਾਰ ਵੱਲੋ ਦਿੱਤੇ ਕੱਚੇ-ਪਿੱਲੇ ਰੁਜਗਾਰ ਨੂੰ ਵੀ ਖੋਹਣ ਵਿਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਕਰਾਪੋਰੇਟਰਾਂ ਦੇ ਹਿੱਤਾਂ ਲਈ ਨੀਤੀਆਂ ਲਾਗੂ ਕਰਕੇ ਜਿੱਥੇ ਸਰਕਾਰੀ ਵਿਭਾਗਾਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ, ਜਿਸਦੇ ਕਾਰਨ ਹੀ ਵੱਖ ਵੱਖ ਵਿਭਾਗਾਂ ਵਿਚ ਸਾਲਾਂਬੱਧੀ ਅਰਸ਼ੇ ਤੋਂ ਠੇਕਾ ਪ੍ਰਣਾਲੀ ਦਾ ਸੰਤਾਪ ਭੋਗ ਰਹੇ ਇਨਲਿਸਟਮੈਂਟ ਤੇ ਆਊਟਸੋਰਸ ਮੁਲਾਜਮਾਂ ਨੂੰ ਰੈਗੂਲਰ ਕਰਨ ਤੋਂ ਅਣਦੇਖੀ ਕਰ ਰਹੀ ਹੈ ਅਤੇ ਇਸ ਮਸਲੇ ਤੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਨਾਲ ਗੱਲਬਾਤ ਕਰਨ ਲਈ ਮੁੱਖ ਮੰਤਰੀ ਪੰਜਾਬ ਵਲੋਂ ਮੀਟਿੰਗ ਤੱਕ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਆਏ ਦਿਨ ਵਾਹਵਾਹੀ ਖੱਟਣ ਲਈ ਬਿਆਨਬਾਜੀ ਦੇ ਰਹੇ ਹਨ ਕਿ ਸਾਡੀ ਸਰਕਾਰ ਵਲੋਂ 25 ਹਜਾਰ ਕੱਚਾ ਮੁਲਾਜਮਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ ਪਰ ਦੂਜੇ ਪਾਸੇ ਵੱਖ ਵੱਖ ਵਿਭਾਗਾਂ ’ਚ ਕੰਮ ਕਰਦੇ ਠੇਕਾ ਕਾਮਿਆਂ ਦੀਆਂ ਛਾਂਟੀਆਂ ਕਰਕੇ ਰੁਜਗਾਰ ਖੋਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਦੀ ਅਗੁਵਾਈ ਵਾਲੀ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੋਕਿ ਕੱਚੇ ਮੁਲਾਜਮਾਂ ਦੇ ਰੁਜਗਾਰ ਨੂੰ ਪੱਕਾ ਕਰਨ ਹਮਦਰਦੀ ਰੱਖਦੇ ਹਨ ਤਾਂ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਨਾਲ ਮੀਟਿੰਗ ਕਰਕੇ ਵੱਖ ਵੱਖ ਵਿਭਾਗਾਂ ਦੇ ਇਨਲਿਸਟਮੈਂਟ/ਆਊਟਸੋਰਸ ਮੁਲਾਜਮਾਂ ਦੀਆਂ ‘ਮੰਗਾਂ-ਮਸਲਿਆਂ’ ਦਾ ਹੱਲ ਲਈ ਐਲਾਨ ਕਰਨ। ਅੰਤ ਵਿਚ ਉਨ੍ਹਾਂ ਮੰਗ ਕੀਤੀ ਗਈ ਕਿ ਠੇਕਾ ਮੁਲਾਜਮਾਂ ਦੀਆਂ ਛਾਂਟੀਆਂ ਕਰਨ ਦੀ ਬਜਾਏ ਪੱਕੇ ਰੁਜਗਾਰ ਦਾ ਪ੍ਰਬੰਧ ਕੀਤਾ ਜਾਵੇ ਨਹੀਂ ਤਾਂ ਠੇਕਾ ਮੁਲਾਜਮਾਂ ਵਲੋਂ ਆਪਣੇ ਕੱਚੇ-ਪਿੱਲੇ ਰੁਜਗਾਰ ਨੂੰ ਬਚਾਉਣ ਦੇ ਨਾਲ ਨਾਲ ਪੱਕਾ ਕਰਵਾਉਣ ਲਈ ਚੱਲ ਰਹੇ ਸੰਘਰਸ਼ ਨੂੰ ਮਜਬੂਰੀ ਵੱਸ ਹੋਰ ਤਿੱਖਾ ਕੀਤਾ ਜਾਵੇਗਾ।

NO COMMENTS

LEAVE A REPLY

Please enter your comment!
Please enter your name here