Home ਗੁਰਦਾਸਪੁਰ ਸਿੱਖਿਆ ਵਿਭਾਗ ਵੱਲੋਂ ਕੜਾਕੇ ਦੀ ਠੰਡ ਦੇ ਮੱਦੇਨਜ਼ਰ 7 ਵੀਂ ਸ਼੍ਰੇਣੀ ਤੱਕ...

ਸਿੱਖਿਆ ਵਿਭਾਗ ਵੱਲੋਂ ਕੜਾਕੇ ਦੀ ਠੰਡ ਦੇ ਮੱਦੇਨਜ਼ਰ 7 ਵੀਂ ਸ਼੍ਰੇਣੀ ਤੱਕ ਦੇ ਵਿਦਿਆਰਥੀਆਂ ਨੂੰ 14 ਤੱਕ ਛੁੱਟੀਆਂ * *ਅੱਠਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀ ਤੇ ਪ੍ਰਾਇਮਰੀ/ਮਿਡਲ/ਹਾਈ/ਸੈਕੰਡਰੀ ਸਕੂਲਾਂ ਸਮੂਹ ਸਟਾਫ਼ ਰਹੇਗਾ ਹਾਜ਼ਰ : ਡੀ.ਈ.ਓ. ਅਮਰਜੀਤ ਸਿੰਘ ਭਾਟੀਆ *

31
0

*ਬਟਾਲਾ/ਗੁਰਦਾਸਪੁਰ 7 ਜਨਵਰੀ (ਸਲਾਮ ਤਾਰੀ )*

*ਸੂਬੇ ਵਿੱਚ ਪੈ ਰਹੀ ਸਖ਼ਤ ਠੰਡ ਅਤੇ ਧੁੰਦ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਇਸ ਵਾਰ ਸੱਤਵੀਂ ਸ਼੍ਰੇਣੀ ਤੱਕ ਦੇ ਵਿਦਿਆਰਥੀਆਂ ਨੂੰ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ ਜਦਕਿ ਅੱਠਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀ ਅਤੇ ਸਮੂਹ ਸਟਾਫ਼ 9 ਜਨਵਰੀ ਤੋਂ ਸਕੂਲ ਆਉਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ:/ਐਲੀ:) ਅਮਰਜੀਤ ਸਿੰਘ ਭਾਟੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਵੱਲੋਂ ਵੱਧ ਰਹੀ ਠੰਡ ਕਾਰਨ ਸੱਤਵੀਂ ਤੱਕ ਦੇ ਵਿਦਿਆਰਥੀਆਂ ਨੂੰ ਛੁੱਟੀਆਂ ਕੀਤੀਆਂ ਗਈਆਂ ਹਨ ਪਰ ਅੱਠਵੀਂ ਤੋਂ ਬਾਰ੍ਹਵੀਂ ਤੱਕ ਦੇ ਸਾਰੇ ਵਿਦਿਆਰਥੀ , ਪ੍ਰਾਇਮਰੀ/ਮਿਡਲ/ਹਾਈ/ਸੈਕੰਡਰੀ ਸਕੂਲਾਂ ਦਾ ਸਾਰਾ ਸਟਾਫ਼ 9 ਜਨਵਰੀ ਤੋਂ ਸਕੂਲ ਵਿੱਚ ਹਾਜ਼ਰ ਰਹੇਗਾ। ਉਨ੍ਹਾਂ ਕਿਹਾ ਕਿ ਸਮੂਹ ਸਕੂਲ ਮੁੱਖੀ ਅਤੇ ਸਟਾਫ਼ ਅੱਠਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਦੀ ਸਕੂਲ ਵਿੱਚ ਹਾਜ਼ਰੀ ਯਕੀਨੀ ਬਣਾਉਣ ਤਾਂ ਜੋ ਮਿਸ਼ਨ 100% ਗਿਵ ਯੂਅਰ ਬੈਸਟ ਦੀ ਪ੍ਰਾਪਤੀ ਲਈ ਵਿਦਿਆਰਥੀਆਂ ਨੂੰ ਹਰ ਪੱਖੋਂ ਤਿਆਰੀ ਕਰਵਾਈ ਜਾ ਸਕੇ। ਉਨ੍ਹਾਂ ਜਾਣਕਾਰੀ ਦਿੱਤੀ ਕਿ ਠੰਡ ਕਾਰਨ ਸਕੂਲਾਂ ਵਿੱਚ ਭਾਵੇਂ ਛੁੱਟੀਆਂ ਸਨ ਪਰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਵਿਸ਼ੇਸ਼ ਉਪਰਾਲੇ ਕਰਕੇ ਵਿਦਿਆਰਥੀਆਂ ਨਾਲ ਲਗਾਤਾਰ ਰਾਬਤਾ ਕਾਇਮ ਕਰਦੇ ਹੋਏ ਆਨ-ਲਾਈਨ ਕਲਾਸਾਂ ਲਗਾ ਕੇ ਪੜਾਇਆ ਜਾ ਰਿਹਾ ਸੀ। ਉਨ੍ਹਾਂ ਬੱਚਿਆਂ ਦੇ ਮਾਤਾ ਪਿਤਾ ਅਤੇ ਸਮਾਜਿਕ ਭਾਈਚਾਰੇ ਨੂੰ ਅਪੀਲ ਕੀਤੀ ਕਿ ਸਹੂਲਤਾਂ ਦਾ ਲਾਭ ਲੈਣ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਓ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਲਖਵਿੰਦਰ ਸਿੰਘ , ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਬਲਬੀਰ ਸਿੰਘ ਤੇ ਜ਼ਿਲ੍ਹਾ ਮੀਡੀਆ ਇੰਚਾਰਜ ਗਗਨਦੀਪ ਸਿੰਘ ਵੀ ਹਾਜ਼ਰ ਸਨ। *

Previous articleਐਨ ਸੀ ਡੀ ਅਧੀਨ ਸਮੂਹ ਕਮਿਊਨਿਟੀ ਹੈਲਥ ਅਫਸਰਾਂ ਨੂੰ ਜਾਰੀ ਕੀਤੇ ਦਿਸ਼ਾ ਨਿਰਦੇਸ਼
Next articleਸਾਂਝ ਕੇਂਦਰ ਕਾਦੀਆਂ ਵਲੋ ਗਰੀਬਾਂ ਨੂੰ ਕੰਬਲ ਵੰਡੇ
Editor-in-chief at Salam News Punjab

LEAVE A REPLY

Please enter your comment!
Please enter your name here