Home ਗੁਰਦਾਸਪੁਰ ਡੀ.ਈ.ਓ. ਭਾਟੀਆ ਵੱਲੋਂ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ...

ਡੀ.ਈ.ਓ. ਭਾਟੀਆ ਵੱਲੋਂ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮਿਸ਼ਨ 100% ਗਿਵ ਯੂਅਰ ਬੈਸਟ ਲਈ ਕੀਤਾ ਪ੍ਰੇਰਿਤ

22
0

*

*ਗੁਰਦਾਸਪੁਰ 9 ਜਨਵਰੀ (ਮੁਨੀਰਾ ਸਲਾਮ ਤਾਰੀ ) *

* ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ:/ਐਲੀ: ਅਮਰਜੀਤ ਸਿੰਘ ਭਾਟੀਆ ਵੱਲੋਂ ਅੱਜ ਛੁੱਟੀਆਂ ਤੋਂ ਬਾਅਦ ਸਕੂਲ ਖੁੱਲ੍ਹਣ ਦੰਦੇ ਪਹਿਲੇ ਦਿਨ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਅਧਿਆਪਕਾਂ ਅਤੇ ਅੱਠਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਮਿਸ਼ਨ 100 % ਗਿਵ ਯੂਅਰ ਬੈਸਟ ਦੀ ਪ੍ਰਾਪਤੀ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡੀ.ਈ.ਓ. ਭਾਟੀਆ ਨੇ ਦੱਸਿਆ ਕਿ ਨਵੇਂ ਸਾਲ ਦੇ ਪਹਿਲੇ ਦਿਨ ਸਾਰੇ ਸਰਕਾਰੀ ਸਕੂਲਾਂ ਅਧਿਆਪਕਾਂ ਅਤੇ ਅੱਠਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨਾਲ ਰੂਬਰੂ ਹੋਣ ਲਈ ਉਨ੍ਹਾਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਗਰਮੂਧੀਆਂ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਲਨੰਗਲ , ਸਰਕਾਰੀ ਪ੍ਰਾਇਮਰੀ ਸਕੂਲ ਆਲੇਚੱਕ, ਸਰਕਾਰੀ ਪ੍ਰਾਇਮਰੀ ਸਕੂਲ ਹੇਮਰਾਜਪੁਰ, ਸਰਕਾਰੀ ਮਿਡਲ ਹੇਮਰਾਜਪੁਰ, ਸਰਕਾਰੀ ਹਾਈ ਸਕੂਲ ਹਯਾਤ ਨਗਰ , ਸਰਕਾਰੀ ਪ੍ਰਾਇਮਰੀ ਸਕੂਲ ਹਯਾਤ ਨਗਰ ਵਿਜਟ ਕਰਕੇ ਮਿਸ਼ਨ 100% ਗਿਵ ਯੂਅਰ ਬੈਸਟ, ਚਾਇਨਾ ਡੋਰ ਦਾ ਇਸਤੇਮਾਲ ਨਾ ਕਰਨ, ਬੋਰਡ ਦੇ ਹੋ ਰਹੇ ਪੇਪਰਾਂ , ਸਕੂਲ ਵਿੱਚ ਬੱਚਿਆਂ ਦੀ ਹਾਜ਼ਰੀ ਯਕੀਨੀ ਚਲਾਉਣ ਅਤੇ ਯੋਜਨਾਬੰਦ ਤਰੀਕੇ ਨਾਲ ਪੜ੍ਹਾਈ ਕਰਨ ਸਬੰਧੀ ਵਿਸਥਾਰ ਸਾਹਿਤ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਮਿਸ਼ਨ 100 % ਗਿਵ ਯੂਅਰ ਬੈਸਟ ਅਤੇ ਬੋਰਡ ਦੇ ਪੇਪਰਾਂ ਦੀ ਤਿਆਰੀ ਲਈ ਹੁਣ ਤੋਂ ਹੀ ਸਮਾਂ ਸਾਰਣੀ ਨੂੰ ਮੁੱਖ ਰੱਖਦਿਆਂ ਯੋਜਨਾਬੰਦ ਤਰੀਕੇ ਨਾਲ ਕੀਤੀ ਜਾਵੇ ਤਾਂ ਜੋ ਨਤੀਜੇ ਸੌ ਫੀਸਦੀ ਪ੍ਰਾਪਤ ਕੀਤੇ ਜਾ ਸਕਣ। ਇਸ ਦੇ ਨਾਲ ਨਾਲ ਉਨ੍ਹਾਂ ਵਿਦਿਆਰਥੀਆਂ ਨੂੰ ਚਾਇਨਾ ਡੋਰ ਨਾ ਇਸਤੇਮਾਲ ਕਰਨ ਪ੍ਰਤੀ ਵੀ ਜਾਗਰੂਕ ਕੀਤਾ। ਇਸ ਦੌਰਾਨ ਉਨ੍ਹਾਂ ਹਾਜ਼ਰ ਅਧਿਆਪਕਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਵਿਦਿਆਰਥੀਆਂ ਦੀ ਹਾਜ਼ਰੀ ਸੌ ਪ੍ਰਤੀਸਤ ਯਕੀਨੀ ਬਣਾਉਣ ਲਈ ਕਿਹਾ। ਇਸ ਮੌਕੇ ਬੀ.ਪੀ.ਈ.ਓ. ਗੁਰਇੱਕਬਾਲ ਸਿੰਘ ਗੋਰਾਇਆ , ਬਲਾਕ ਸਪੋਰਟਸ ਅਫ਼ਸਰ ਕਰਮਜੀਤ ਸਿੰਘ, ਸਟੈਨੋ ਅਮਨ ਗੁਪਤਾ ਆਦਿ ਹਾਜ਼ਰ ਸਨ। *

Previous articleਜ਼ਿਲ੍ਹਾ ਸਿੱਖਿਆ ਦਫ਼ਤਰ ਵਿਖੇ ਨਵੇਂ ਸਾਲ ਦੇ ਸ਼ੁਭ-ਆਗਮਨ ਮੌਕੇ ਪਵਿੱਤਰ ਵੈਦਿਕ ਮੰਤਰਾਂ ਦੇ ਉਚਾਰਨ ਨਾਲ ”ਹਵਨ ਕਰਵਾਇਆ।
Next articleਐਲੀਮੈਂਟਰੀ ਟੀਚਰਜ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਨੂੰ ਮਿਲਿਆ * *ਸੈਂਟਰ ਹੈੱਡ ਟੀਚਰਾਂ ਦੀਆਂ ਤਰੱਕੀਆਂ , ਅਧਿਆਪਕਾਂ/ਕੁਹਾਰ/ਸਵੀਪਰ ਦੀਆਂ ਤਨਖਾਹਾਂ ਸਬੰਧੀ ਮੰਗ ਪੱਤਰ ਦਿੱਤਾ
Editor-in-chief at Salam News Punjab

LEAVE A REPLY

Please enter your comment!
Please enter your name here