Home ਗੁਰਦਾਸਪੁਰ ਨਵੋਦਿਆ ਵਿਦਿਆਲਿਆ ਵਿਖੇ ਦਾਖ਼ਲੇ ਲਈ 31 ਜਨਵਰੀ ਤੱਕ ਭਰੇ ਜਾ ਸਕਦੇ ਹਨ...

ਨਵੋਦਿਆ ਵਿਦਿਆਲਿਆ ਵਿਖੇ ਦਾਖ਼ਲੇ ਲਈ 31 ਜਨਵਰੀ ਤੱਕ ਭਰੇ ਜਾ ਸਕਦੇ ਹਨ ਆਨਲਾਈਨ ਫਾਰਮ। ਸਮੂਹ ਸਕੂਲ ਮੁਖੀ ਨਿਰਧਾਰਿਤ ਮਿਤੀ ਤੋਂ ਪਹਿਲਾਂ ਪਹਿਲਾਂ ਪੰਜਵੀਂ ਜਮਾਤ ਵਿੱਚ ਪੜ੍ਹਦੇ ਸਮੂਹ ਵਿਦਿਆਰਥੀਆਂ ਦਾ ਅਪਲਾਈ ਕਰਵਾਉਣਾ ਯਕੀਨੀ ਬਣਾਉਣ:- ਕਮਲਦੀਪ ਕੌਰ।

27
0

 

ਪਠਾਨਕੋਟ, 10 ਜਨਵਰੀ ( ਮੁਨੀਰਾ ਸਲਾਮ ਤਾਰੀ) ਜਵਾਹਰ ਨਵੋਦਿਆ ਵਿਦਿਆਲਿਆ ਨਾਜੋਚੱਕ, ਜ਼ਿਲ੍ਹਾ ਪਠਾਨਕੋਟ ਵਿਖੇ ਛੇਵੀਂ ਜਮਾਤ ਵਿਚ ਦਾਖਲੇ ਲਈ ਸਾਲ 2023-24 ਆਲ ਇੰਡੀਆ ਜਵਾਹਰ ਨਵੋਦਿਆ ਵਿਦਿਆਲਿਆ ਸਿਲੈਕਸ਼ਨ ਟੈਸਟ 29 ਅਪ੍ਰੈਲ 2023 ਦਿਨ ਸ਼ਨੀਵਾਰ ਨੂੰ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਨੇ ਦੱਸਿਆ ਕਿ ਆਨਲਾਈਨ ਫਾਰਮ ਭਰਨ ਦੀ ਆਖ਼ਰੀ ਮਿਤੀ 31 ਜਨਵਰੀ, 2023 ਹੈ। ਇਸ ਲਈ ਸਮੂਹ ਸਕੂਲ ਮੁਖੀ ਨਿਰਧਾਰਿਤ ਸਮੇਂ ਤੋਂ ਪਹਿਲਾਂ ਪਹਿਲਾਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦਾ ਅਪਲਾਈ ਕਰਨਾ ਯਕੀਨੀ ਬਣਾਉਣ।
ਉਨ੍ਹਾਂ ਕਿਹਾ ਕਿ ਜਿਹੜੇ ਵਿਦਿਆਰਥੀ ਜ਼ਿਲ੍ਹਾ ਪਠਾਨਕੋਟ ਦੇ ਵਸਨੀਕ ਹਨ ਅਤੇ ਪਠਾਨਕੋਟ ਜ਼ਿਲ੍ਹੇ ਵਿੱਚ ਇਸ ਸਮੇਂ ਪੰਜਵੀਂ ਜਮਾਤ ਵਿਚ ਆਪਣੀ ਪੜ੍ਹਾਈ ਕਰ ਰਹੇ ਹਨ ਅਤੇ ਉਨ੍ਹਾਂ ਦੀ ਉਮਰ 1 ਮਈ 2011 ਤੋਂ 30 ਅਪ੍ਰੈਲ 2013 ਦੇ ਵਿਚਕਾਰ ਹੈ, ਉਹ ਵਿਦਿਆਰਥੀ ਆਨਲਾਈਨ ਫਾਰਮ ਭਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀ ਨੇ ਤੀਜੀ ਤੇ ਚੌਥੀ ਜਮਾਤ ਕ੍ਰਮਵਾਰ 2020-2021 ਅਤੇ 2021-2022 ਵਿਚ ਕਿਸੇ ਵੀ ਸਰਕਾਰੀ ਜਾਂ ਸਰਕਾਰੀ ਮਾਨਤਾ ਪ੍ਰਾਪਤ ਸਕੂਲ ਤੋਂ ਬਿਨਾਂ ਫੇਲ ਹੋਏ ਪੂਰਾ ਵਿਦਿਅਕ ਸਾਲ ਲਗਾ ਕੇ ਪਾਸ ਕੀਤੀ ਹੋਵੇ ਅਤੇ ਵਿਦਿਅਕ ਸਾਲ 2022-23 ਦੌਰਾਨ ਪ੍ਰੀਖਿਆਰਥੀ ਪਠਾਨਕੋਟ ਜ਼ਿਲ੍ਹੇ ਦੇ ਕਿਸੇ ਵੀ ਸਰਕਾਰੀ ਜਾਂ ਸਰਕਾਰੀ ਮਾਨਤਾ ਪ੍ਰਾਪਤ ਸਕੂਲ ਵਿੱਚ ਜਮਾਤ ਪੰਜਵੀਂ ਵਿੱਚ ਪੜ੍ਹਦਾ ਹੋਵੇ ਫਾਰਮ ਭਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀ ਆਪਣੀ ਰਜਿਸਟਰੇਸ਼ਨ ਨਵੋਦਿਆ ਵਿਦਿਆਲਿਆ ਸਮਿਤੀ ਦੀ ਵੈਬਸਾਈਟ www.navodaya.gov.in ’ਤੇ ਆਪਣਾ ਆਨ ਲਾਈਨ ਫਾਰਮ ਭਰ ਸਕਦਾ ਹੈ। ਅਧਿਕਾਰੀਆਂ ਨੇ ਅੱਗੇ ਜਾਣਕਾਰੀ ਦਿੰਦੇ ਦੱਸਿਆ ਕਿ ਵਿਦਿਆਰਥੀਆਂ ਨੂੰ ਫਾਰਮ ਅਪਲਾਈ ਕਰਨ ਵਿੱਚ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਹ ਨਵੋਦਿਆ ਵਿਦਿਆਲਿਆ ਨਾਜੋਚੱਕ ਦੇ ਪ੍ਰਿੰਸੀਪਲ ਡਾ. ਸੰਦੀਪ ਕੁਮਾਰ ਦੇ ਮੋਬਾਈਲ ਨੰਬਰ 9418563830 ਤੇ ਸੰਪਰਕ ਕਰ ਸਕਦਾ ਹੈ।

Previous articleਮੁਲਾਜ਼ਮ ਜਥੇਬੰਦੀ ਯੂਨਾਈਟਡ ਔਰਗੇਨਾਈਜ਼ੇਸ਼ਨ ਦੀ ਮੀਟਿੰਗ ਹੋਈ
Next articleਕਾਦੀਆਂ ਦੀ ਇਕ ਦੁਕਾਨ ਤੋ ਚਾਈਨਾ ਡੋਰ ਦੇ 10 ਗੱਟੂ ਬਰਾਮਦ –ਪੁਲਸ ਨੇ ਕੀਤਾ ਮਾਮਲਾ ਦਰਜ
Editor-in-chief at Salam News Punjab

LEAVE A REPLY

Please enter your comment!
Please enter your name here