spot_img
Homeਮਾਝਾਗੁਰਦਾਸਪੁਰਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਬਨੀ ਲੋਧੀ, ਨੱਕੀ ਅਤੇ ਖੜਖੜਾ...

ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਬਨੀ ਲੋਧੀ, ਨੱਕੀ ਅਤੇ ਖੜਖੜਾ ਠੁਠੋਵਾਲ ਦਾ ਦੌਰਾ ਕਰ ਅਧਿਆਪਕਾਂ ਅਤੇ ਬੱਚਿਆਂ ਨੂੰ ਮਿਸ਼ਨ 100 ਫੀਸਦੀ ਦੀ ਪ੍ਰਾਪਤੀ ਲਈ ਕੀਤਾ ਪ੍ਰੇਰਿਤ।

ਪਠਾਨਕੋਟ, 20 ਜਨਵਰੀ ( ਤਾਰੀ) ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਿੱਖਿਆ ਵਿਭਾਗ , ਪੰਜਾਬ ਵੱਲੋਂ ਸਿੱਖਿਆ ਵਿੱਚ ਗੁਣਾਤਮਕ ਸੁਧਾਰ ਲਿਆਉਣ ਲਈ ਵਿਸ਼ੇਸ਼ ਯੋਜਨਾਬੰਦੀ ਤਹਿਤ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਸ੍ਰੀ ਡੀ.ਜੀ. ਸਿੰਘ ਵੱਲੋਂ ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਪ੍ਰਾਇਮਰੀ ਸਕੂਲ ਬਨੀ ਲੋਧੀ, ਸਰਕਾਰੀ ਪ੍ਰਾਇਮਰੀ ਸਕੂਲ ਨੱਕੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਖੜਖੜਾ ਠੁਠੋਵਾਲ ਦਾ ਦੌਰਾ ਕਰਕੇ ਅਧਿਆਪਕਾਂ ਅਤੇ ਬੱਚਿਆਂ ਨੂੰ ਮਿਸ਼ਨ 100 ਫੀਸਦੀ ਦੀ ਪ੍ਰਾਪਤੀ ਲਈ ਪ੍ਰੇਰਿਤ ਕੀਤਾ‌। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਡਿਪਟੀ ਡੀ.ਈ.ਓ. ਐਲੀ: ਸ੍ਰੀ ਡੀ.ਜੀ. ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਕੂਲਾਂ ਦਾ ਦੌਰਾ ਕਰ ਅਧਿਆਪਕਾਂ ਅਤੇ ਬੱਚਿਆਂ ਨਾਲ ਸਕੂਲ ਸਬੰਧੀ ਵਿਸਥਾਰ ਸਾਹਿਤ ਗੱਲ-ਬਾਤ ਕਰਦਿਆਂ ਅਧਿਆਪਕਾਂ ਅਤੇ ਬੱਚਿਆਂ ਨੂੰ ਮਿਸ਼ਨ 100 ਫੀਸਦੀ ਦੀ ਪ੍ਰਾਪਤੀ ਲਈ ਆਪਣਾ ਬੈਸਟ ਦੇਣ ਲਈ ਪ੍ਰੇਰਿਤ ਕੀਤਾ। ਜ਼ਿਲ੍ਹਾ ਅਧਿਕਾਰੀਆਂ ਨੇ ਕਿਹਾ ਕਿ ਨਵੇਂ ਸੈਸ਼ਨ ਦੇ ਦਾਖਲਿਆਂ ਦੀ ਰਜਿਸਟ੍ਰੇਸ਼ਨ ਲਈ ਵੱਡੀ ਪੱਧਰ ਤੇ ਪ੍ਰਚਾਰ ਕੀਤਾ ਜਾਵੇ, ਅਧਿਆਪਕ ਅਤੇ ਅਧਿਕਾਰੀ ਹਰ ਘਰ ਵਿੱਚ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਲਈ ਮਾਪਿਆਂ ਤੱਕ ਪਹੁੰਚ ਬਣਾਉਣ। ਵਿਭਾਗ ਵੱਲੋਂ ਅਲਾਟ ਹੋਈਆਂ ਸਿਵਲ ਵਰਕਸ ਦੀਆਂ ਗ੍ਰਾਂਟਾਂ ਅਤੇ ਹੋਰ ਐਲੋਕੇਟ ਕੀਤੇ ਫੰਡ ਅਤੇ ਮਿਡ ਡੇ ਮੀਲ ਦੇ ਐਲੋਕੇਟ ਕੀਤੇ ਫੰਡ ਨੂੰ ਵੀ ਨਿਯਮਾਂ ਅਨੁਸਾਰ ਖਰਚਿਆ ਜਾਵੇ ਅਤੇ ਮਿਡ ਡੇ ਮੀਲ ਤਹਿਤ ਬੱਚਿਆਂ ਦੀ ਹਾਜ਼ਰੀ ਨੂੰ ਆਨਲਾਈਨ ਈ ਪੰਜਾਬ ਐਪ ਦਰਜ ਕਰਨਾ ਅਤੀ ਜ਼ਰੂਰੀ ਕੰਮ ਹੈ ਇਸ ਵਿੱਚ ਅਣਗਹਿਲੀ ਨਾ ਵਰਤੀ ਜਾਵੇ। ਮਿਡ ਡੇ ਮੀਲ ਤਹਿਤ ਬੱਚਿਆਂ ਨੂੰ ਪੌਸ਼ਟਿਕ ਭੋਜਨ ਦਿੱਤਾ ਜਾਵੇ। ਸਿੱਖਿਆ ਵਿਭਾਗ ਵੱਲੋਂ ਸ਼ੁਰੂ ਕੀਤੇ ‘ਮਿਸ਼ਨ ਸੌ ਫ਼ੀਸਦੀ’ ਨੂੰ ਵੱਧ ਤੋਂ ਵੱਧ ਪ੍ਰਚਾਰਿਆ ਜਾਵੇ ਤਾਂ ਕਿ ਮਾਪਿਆਂ ਵਿੱਚ ਜਾਗਰੂਕਤਾ ਪੈਦਾ ਹੋ ਸਕੇ। ਉਨ੍ਹਾਂ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ ਕਿ ਬੋਰਡ ਦੀਆਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਨਿਰਧਾਰਿਤ ਟੀਚਿਆਂ ਤੱਕ ਪਹੁੰਚਣ ਲਈ ਸਵੇਰ ਦੇ ਸਮੇਂ ਜਾ ਛੁੱਟੀ ਤੋਂ ਬਾਅਦ ਵਾਧੂ ਜਮਾਤਾਂ ਲਗਾਈਆਂ ਜਾਣ। ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਛੇਵੀਂ ਜਮਾਤ ਦੇ ਦਾਖ਼ਲਾ ਟੈਸਟ ਲਈ ਪੰਜਵੀਂ ਜਮਾਤ ਵਿੱਚ ਪੜ੍ਹਦੇ ਸਮੂਹ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਨਿਰਧਾਰਿਤ ਮਿਤੀ 31 ਜਨਵਰੀ 2023 ਤੋਂ ਪਹਿਲਾਂ ਕਰਨੀ ਯਕੀਨੀ ਬਣਾਈ ਜਾਵੇ।

ਅਧਿਕਾਰੀਆਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਵੇਰ ਦੀ ਸਭਾ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ ਲਈ ਸਿੱਖਿਆ ਵਿਭਾਗ ਵੱਲੋਂ ਵਿਸ਼ੇਸ਼ ਤੌਰ ਤੇ ਸਲਾਈਡ ਭੇਜੀ ਜਾਂਦੀ ਹੈ ਜਿਸ ਦੇ ਤਹਿਤ ਬੱਚਿਆਂ ਨੂੰ ਆਮ ਗਿਆਨ ਵਿਗਿਆਨ ਦੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰੀ ਸਕੂਲ ਵਿੱਚ ਉੱਚ ਯੋਗਤਾ ਪ੍ਰਾਪਤ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ ਅਤੇ ਸਰਕਾਰੀ ਸਕੂਲਾਂ ਦੇ ਬੱਚੇ ਹਰ ਖੇਤਰ ਵਿੱਚ ਮੋਹਰੀ ਹਨ। ਉਨ੍ਹਾਂ ਸਮਾਜਿਕ ਭਾਈਚਾਰੇ ਅਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਬਿਹਤਰ ਭਵਿੱਖ ਲਈ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ। ਇਸ ਮੌਕੇ ਤੇ ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ ਅਤੇ ਸਕੂਲੀ ਸਟਾਫ਼ ਹਾਜ਼ਰ ਸੀ।

ਫੋਟੋ ਕੈਪਸਨ:- ਆਪਣੇ ਦੌਰੇ ਦੌਰਾਨ ਬੱਚਿਆਂ ਨਾਲ ਗੱਲਬਾਤ ਕਰਦੇ ਹੋਏ ਡੀਈਓ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਡਿਪਟੀ ਡੀਈਓ ਐਲੀਮੈਂਟਰੀ ਸ੍ਰੀ ਡੀਜੀ ਸਿੰਘ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments