spot_img
Homeਮਾਝਾਗੁਰਦਾਸਪੁਰਪ੍ਰਿੰਸੀਪਲ ਸਿਟੀਜਨ ਫੋਰਮ ਦੇ ਪ੍ਰਧਾਨ ਪ੍ਰਿੰਸੀਪਲ ਹਰਬੰਸ ਸਿੰਘ ਦਾ ਦੇਹਾਂਤ  ਪਾਠ...

ਪ੍ਰਿੰਸੀਪਲ ਸਿਟੀਜਨ ਫੋਰਮ ਦੇ ਪ੍ਰਧਾਨ ਪ੍ਰਿੰਸੀਪਲ ਹਰਬੰਸ ਸਿੰਘ ਦਾ ਦੇਹਾਂਤ  ਪਾਠ ਦਾ ਭੋਗ ਤੇ ਅੰਤਿਮ ਅਰਦਾਸ 24 ਨੂੰ 

*ਬਟਾਲਾ 23 ਜਨਵਰੀ (ਸਲਾਮ ਤਾਰੀ ) *

* ਸੀਨੀਅਰ ਸਿਟੀਜਨ ਫੋਰਮ ਦੇ ਪ੍ਰਧਾਨ , ਉੱਘੇ ਸਿੱਖਿਆ ਸ਼ਾਸਤਰੀ ਤੇ ਸਮਾਜ ਸੇਵਕ ਬੀ.ਐਚ. ਸਕੇਅਰ ਦੇ ਮਾਲਕ ਪ੍ਰਿੰਸੀਪਲ ਹਰਬੰਸ ਸਿੰਘ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ। ਉਹ 93 ਵਰਿਆਂ ਦੇ ਸਨ।ਉਨ੍ਹਾਂ ਦੇ ਅੰਤਿਮ ਸੰਸਕਾਰ ਵਿੱਚ ਵੱਖ-ਵੱਖ ਸਮਾਜਿਕ ,ਰਾਜਨੀਤਿਕ ਤੇ ਧਾਰਮਿਕ ਦੇ ਨੁਮਾਇੰਦਿਆਂ ਨੇ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਜ਼ਿਕਰਯੋਗ ਹੈ ਕਿ ਪ੍ਰਿੰਸੀਪਲ ਹਰਬੰਸ ਸਿੰਘ ਜਿੱਥੇ ਪੰਜਾਬ ਹੈੱਡਮਾਸਟਰ ਐਸੋਸੀਏਸ਼ਨ ਦੇ ਪ੍ਰਧਾਨ ਰਹੇ ਉੱਥੇ ਰਾਜਨੀਤਿਕ ਤੇ ਸਮਾਜਿਕ ਖੇਤਰ ਵਿੱਚ ਅਸਰ ਰਸੂਖ ਨਿਭਾਉਣ ਤੋਂ ਇਲਾਵਾ ਸਮਾਜਿਕ ਭਲਾਈ ਕੰਮਾਂ ਵਿੱਚ ਵੀ ਯੋਗਦਾਨ ਪਾਉਂਦੇ ਰਹੇ ਹਨ। ਉਹ ਸੀਨੀਅਰ ਸਿਟੀਜਨ ਫੋਰਮ ਦੇ ਪ੍ਰਧਾਨ ਵੀ ਸਨ। ਉਨ੍ਹਾਂ ਦੇ ਚਲੇ ਜਾਣ ਨਾਲ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਪ੍ਰਿੰਸੀਪਲ ਹਰਬੰਸ ਸਿੰਘ ਨਮਿਤ ਰੱਖੇ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 24 ਜਨਵਰੀ ਨੂੰ ਬੀ.ਐਚ. ਸੁਕੇਅਰ ਜਲੰਧਰ ਅੰਮ੍ਰਿਤਸਰ ਬਾਈਪਾਸ ਰੋਡ ਬਟਾਲਾ ਵਿਖੇ 11:30 ਤੋਂ 12:30 ਵਜੇ ਹੋਵੇਗੀ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments