spot_img
Homeਮਾਝਾਗੁਰਦਾਸਪੁਰਉੱਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਨੇ ਪ੍ਰੀ ਬੋਰਡ ਪ੍ਰੀਖਿਆਵਾਂ ਦਾ...

ਉੱਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਨੇ ਪ੍ਰੀ ਬੋਰਡ ਪ੍ਰੀਖਿਆਵਾਂ ਦਾ ਲਿਆ ਜਾਇਜ਼ਾ

ਪਠਾਨਕੋਟ, 23 ਜਨਵਰੀ (ਸਲਾਮ ਤਾਰੀ )
ਸੂਬੇ ਦੇ ਸਕੂਲਾਂ ਦੀਆਂ ਅੱਠਵੀਂ, ਦਸਵੀ ਅਤੇ ਬਾਰ੍ਹਵੀ ਪ੍ਰੀ ਬੋਰਡ ਦੀਆ ਪ੍ਰੀਖਿਆਵਾਂ ਨਕਲ ਰਹਿਤ ਅਤੇ ਬੜੇ ਹੀ ਸੁਚੱਜੇ ਢੰਗ ਨਾਲ ਜਾਰੀ ਹਨ। ਪ੍ਰੀਖਿਆਵਾਂ ਦੌਰਾਨ ਵਿਦਿਆਰਥੀ ਸਿੱਖਿਆ ਵਿਭਾਗ ਅਤੇ ਬੋਰਡ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਪ੍ਰੀਖਿਆਵਾਂ ਦੇ ਰਹੇ ਹਨ।
ਉੱਪ ਜਿਲ੍ਹਾ ਸਿੱਖਿਆ ਅਫ਼ਸਰ ਸਕੈਂਡਰੀ ਰਾਜੇਸ਼ਵਰ ਸਲਾਰੀਆ ਨੇ ਦੱਸਿਆ ਕਿ ਉਕਤ ਪ੍ਰੀਖਿਆਵਾਂ ਸਬੰਧੀ ਜਿਲ੍ਹਾ ਪਠਾਨਕੋਟ ਦੇ ਸਕੂਲਾਂ ਵੱਲੋਂ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਅੱਠਵੀਂ,ਦਸਵੀ ਅਤੇ ਬਾਰਵੀ ਜਮਾਤਾਂ ਦੇ ਪ੍ਰੀਖਿਆਰਥੀ ਬੋਰਡ ਵੱਲੋਂ ਜਾਰੀ ਡੇਟਸੀਟ ਅਤੇ ਹਦਾਇਤਾਂ ਅਨੁਸਾਰ ਪ੍ਰੀਖਿਆ ਦੇ ਰਹੇ ਹਨ।
ਇਸ ਮੌਕੇ ‘ਤੇ ਉਹਨਾਂ ਵੱਲੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਭੂਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਿਆਲਾ, ਸਰਕਾਰੀ ਮਿਡਲ ਸਕੂਲ ਚੱਕ ਮਨਾਹਸਾ, ਸਰਕਾਰੀ ਮਿਡਲ ਸਕੂਲ ਅਨੇਹੜ, ਸਰਕਾਰੀ ਹਾਈ ਸਕੂਲ ਗੁੜ੍ਹਾ ਕਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਰਥਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੌਤਰਪੁਰ, ਸਰਕਾਰੀ ਮਿਡਲ ਸਕੂਲ ਸਿੰਬਲੀ ਗੁਜਰਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਨੱਲ ਬੰਦਾ ਦਾ ਦੌਰਾ ਕਰਕੇ ਚੱਲ ਰਹੀ ਪ੍ਰੀਖਿਆ ਦੀ ਜਾਂਚ ਕੀਤੀ ਅਤੇ ਸੰਤੁਸ਼ਟੀ ਜਾਹਰ ਕੀਤੀ।
ਉਹਨਾਂ ਕਿਹਾ ਕਿ ਪ੍ਰੀਖਿਆਵਾਂ ਬੜੇ ਸੁਚੱਜੇ ਢੰਗ ਨਾਲ ਅਤੇ ਨਕਲ ਰਹਿਤ ਚੱਲ ਰਹੀਆਂ ਹਨ। ਉਹਨਾਂ ਕਿਹਾ ਕਿ ਪ੍ਰੀ ਬੋਰਡ ਪ੍ਰੀਖਿਆਵਾਂ ਵਿਦਿਆਰਥੀਆਂ ਦੇ ਮਨਾਂ ਵਿੱਚੋ ਬੋਰਡ ਪ੍ਰੀਖਿਆ ਦਾ ਡਰ ਖਤਮ ਕਰਨਗੀਆਂ। ਵਿਦਿਆਰਥੀਆਂ ਬੋਰਡ ਪ੍ਰੀਖਿਆ ਦੇ ਪੈਟਰਨ ਤੋਂ ਜਾਣੂ ਹੋਣਗੇ। ਇਹ ਪ੍ਰੀਖਿਆ ਬੋਰਡ ਪ੍ਰੀਖਿਆ ਦੀ ਚੰਗੀ ਤਿਆਰੀ ਵਿੱਚ ਮਦਦ ਕਰੇਗੀ। ਇਸ ਮੌਕੇ ਉਨ੍ਹਾਂ ਨਾਲ ਸਿੱਖਿਆ ਸੁਧਾਰ ਟੀਮ ਮੈਂਬਰ ਰਮੇਸ਼ ਕੁਮਾਰ ਅਤੇ ਸਕੂਲੀ ਸਟਾਫ਼ ਹਾਜ਼ਰ ਸੀ।
ਫੋਟੋ ਕੈਪਸ਼ਨ:- ਪ੍ਰੀ- ਬੋਰਡ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਦਾ ਹੌਂਸਲਾ ਵਧਾਉਂਦੇ ਹੋਏ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments