spot_img
Homeਮਾਝਾਗੁਰਦਾਸਪੁਰਗਣਤੰਤਰ ਦਿਵਸ ਮੌਕੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੀ ਝਾਕੀ ਬਣੀ ਖਿੱਚ ਦਾ...

ਗਣਤੰਤਰ ਦਿਵਸ ਮੌਕੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੀ ਝਾਕੀ ਬਣੀ ਖਿੱਚ ਦਾ ਕੇਂਦਰ-ਡੀਈਓ ਬਠਿੰਡਾ ਸਟੇਡੀਅਮ ਵਿੱਚ ਗੂੰਜਿਆ ਸੁਖਪਾਲ ਸਿੰਘ ਸਿੱਧੂ ਦਾ ਗੀਤ ਸਰਕਾਰੀ ਸਕੂਲ

 

ਚੰਡੀਗੜ੍ਹ , 27 ਜਨਵਰੀ ( ਮੁਨੀਰਾ ਸਲਾਮ ਤਾਰੀ)

74 ਵੇਂ ਗਣਤੰਤਰ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਬਠਿੰਡਾ ਵਿਖੇ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਵੱਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ ਅਤੇ ਪੰਜਾਬ ਵਾਸੀਆਂ ਦੇ ਨਾਂ ਸੰਦੇਸ਼ ਜਾਰੀ ਕਰਦਿਆਂ ਉਨ੍ਹਾਂ ਵੱਲੋਂ ਦੇਸ਼ ਦੀ ਅਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀ ਸੂਰਬੀਰਾਂ ਨੂੰ ਯਾਦ ਕੀਤਾ ਗਿਆ। ਇਸ ਰਾਜ ਪੱਧਰੀ ਸਮਾਗਮ ਦੌਰਾਨ ਜਿੱਥੇ ਵੱਖ-ਵੱਖ ਵਿਭਾਗਾਂ ਵੱਲੋਂ ਸ਼ਾਨਦਾਰ ਝਾਕੀਆਂ ਪੇਸ਼ ਕੀਤੀਆਂ ਗਈਆਂ ਉੱਥੇ ਹੀ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸ਼ਿਵ ਪਾਲ ਗੋਇਲ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਮੇਵਾ ਸਿੰਘ ਸਿੱਧੂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ, ਮਹਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਇਕਬਾਲ ਸਿੰਘ ਬੁੱਟਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਰਹਿਨੁਮਾਈ ਹੇਠ ਸ਼ਾਨਦਾਰ ਝਾਕੀ ਪੇਸ਼ ਕੀਤੀ ਗਈ। ਮੀਡੀਆ ਕੋਆਰਡੀਨੇਟਰ ਬਲਵੀਰ ਸਿੰਘ ਕਮਾਂਡੋ ਨੇ ਦੱਸਿਆ ਕਿ ਇਸ ਝਾਕੀ ਦੀ ਅਗਵਾਈ ਪ੍ਰਿੰਸੀਪਲ ਕੁਲਵਿੰਦਰ ਸਿੰਘ ਢਿਲੋਂ, ਰਣਜੀਤ ਸਿੰਘ ਮਾਨ ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ, ਜਤਿੰਦਰ ਸ਼ਰਮਾ ਸਹਾਇਕ ਸਮਾਰਟ ਕੋਆਰਡੀਨੇਟਰ, ਵੀਰਬਿਕਰਮ ਬੀ.ਐਮ.ਟੀ, ਹਰਤੇਜ ਸਿੰਘ ਬੀ.ਐਮ.ਟੀ, ਨਵਨੀਤ ਸਿੰਘ ਬੀ.ਐਮ.ਟੀ, ਅਮਿਤ ਕੁਮਾਰ ਅਤੇ ਨਰਿੰਦਰ ਸਿੰਘ ਵੱਲੋਂ ਕੀਤੀ ਗਈ। ਇਹ ਸ਼ਾਨਦਾਰ ਝਾਕੀ ਪੰਜਾਬ ਸਰਕਾਰ ਦੇ ਸਕੂਲ ਆਫ ਐਮੀਨੈਂਸ ਦਾ ਪ੍ਰਚਾਰ ਕਰ ਰਹੀ ਸੀ। ਜਿਸ ਵਿੱਚ ਬਠਿੰਡਾ ਜ਼ਿਲ੍ਹੇ ਦੇ ਸਮਾਰਟ ਸਕੂਲਾਂ ਦੀਆਂ ਸ਼ਾਨਦਾਰ ਪ੍ਰਦਰਸ਼ਨੀਆਂ ਦੌਰਾਨ ਸਮਾਰਟ ਕਲਾਸ ਰੂਮ, ਐਜੂਕੇਸ਼ਨਲ ਪਾਰਕ, ਲਾਇਬ੍ਰੇਰੀਆਂ ਅਤੇ ਖੇਡਾਂ ਆਦਿ ਸੰਬੰਧੀ ਸ਼ਾਨਦਾਰ ਦ੍ਰਿਸ਼ ਪੇਸ਼ ਕੀਤੇ ਗਏ। ਇਸ ਵਿੱਦਿਅਕ ਝਾਕੀ ਦੀ ਪੇਸ਼ਕਾਰੀ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਨਥਾਣਾ ਲੜਕੇ ਦੇ ਅਧਿਆਪਕ ਸੁਖਪਾਲ ਸਿੰਘ ਸਿੱਧੂ ਦਾ ਗੀਤ ਸਰਕਾਰੀ ਸਕੂਲ ਪੂਰੇ ਸਟੇਡੀਅਮ ਵਿੱਚ ਗੂੰਜਿਆ। ਜਿਸ ਦੀ ਚਾਰੋਂ ਤਰਫ ਤੋਂ ਸ਼ਲਾਘਾ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਅਹਿਮਦ ਪਰੇ, ਐਸ.ਐਸ.ਪੀ. ਬਠਿੰਡਾ ਜੇ.ਇਲਨਚੇਨੀਅਨ, ਐਮ.ਐਲ.ਏ. ਮਾਸਟਰ ਜਗਸੀਰ ਸਿੰਘ, ਐਮ.ਐਲ.ਏ. ਬਲਕਾਰ ਸਿੰਘ ਸਿੱਧੂ, ਐਮ.ਐਲ.ਏ. ਜਗਰੂਪ ਸਿੰਘ ਗਿੱਲ, ਐਮ.ਐਲ.ਏ. ਸੁਖਵੀਰ ਸਿੰਘ ਮਾਈਸਰਖਾਨਾ, ਐਮ.ਐਲ.ਏ. ਬਰਜਿੰਦਰ ਕੌਰ, ਐਮ.ਐਲ.ਏ. ਅਮਿਤ ਰਤਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸਾਹਿਬਾਨ ਅਤੇ ਚੇਅਰਮੈਨ ਸਾਹਿਬਾਨ ਹਾਜਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments