ਗਣਤੰਤਰ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਿੱਖਿਆ ਵਿਭਾਗ ਦੀ ਝਾਕੀ ਰਹੀ ਖਿੱਚ ਦਾ ਕੇਂਦਰ।

0
24

ਪਠਾਨਕੋਟ, 28 ਜਨਵਰੀ (ਸਲਾਮ ਤਾਰੀ ) ਦੇਸ ਦੇ 74 ਵੇਂ ਗਣਤੰਤਰ ਦਿਹਾੜੇ ਨੂੰ ਸਮਰਪਿਤ ਲਮੀਨੀ ਖੇਡ ਮੈਦਾਨ ਵਿੱਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਠਾਨਕੋਟ ਵੱਲੋਂ ਮੁੱਖ ਮਹਿਮਾਨ ਅਤੇ ਹਜ਼ਾਰਾਂ ਦਰਸ਼ਕਾਂ ਸਨਮੁੱਖ ਪੇਸ਼ ਕੀਤਾ ਗਈ ਝਾਂਕੀ ਸਾਰਿਆਂ ਦੇ ਖਿੱਚ ਦਾ ਕੇਂਦਰ ਰਹੀ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਪਠਾਨਕੋਟ ਦੀ ਪ੍ਰਾਇਮਰੀ ਵਿੰਗ ਵੱਲੋਂ ਝਾਂਕੀ ਰਾਹੀ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਪ੍ਰਦਸ਼ਿਤ ਕਰਦੇ ਹੋਏ ਸਰਕਾਰੀ ਸਕੂਲਾਂ ਦੇ ਵਿਕਾਸ, ਸਵਿਧਾਨ ਨਿਰਮਾਤਾ ਡਾ.ਬੀ.ਆਰ.ਅੰਬੇਦਕਰ ਜੀ ਅਤੇ ਸ. ਭਗਤ ਸਿੰਘ ਜੀ ਵੇਸ਼-ਭੂਸ਼ਾ ਵਿੱਚ ਰੋਲ ਪਲੇਅ ਕਰਦੇ ਵਿਦਿਆਰਥੀ, ਸਮਾਰਟ ਕਲਾਸਰੂਮ ਦਾ ਦ੍ਰਿਸ਼ , ਪ੍ਰੀ ਪ੍ਰਾਇਮਰੀ ਜਮਾਤ ਦਾ ਦ੍ਰਿਸ਼ ( ਖਿਡੌਣੇ ਅਤੇ ਝੂਲੇ ), ਐਜੂਕੇਸ਼ਨਲ ਪਾਰਕ ਦਾ ਦ੍ਰਿਸ਼, ਰੀਡਿੰਗ ਕਾਰਨਰ ਅਤੇ ਲਿਸਨਿੰਗ ਲੈਬ, ਈ-ਕੰਟੈਂਟ ਅਤੇ ਮਲਟੀ – ਮੀਡਿਆ, ਸਕੂਲ ਆਫ਼ ਐਮੀਨੈਂਸ, ਸਰਕਾਰੀ ਸਕੂਲਾਂ ਵਿੱਚ ਮਿਲਦੀਆਂ ਵੱਖ-ਵੱਖ ਸਹੂਲਤਾਂ, ਡਿਜ਼ੀਟਲ – ਡਿਸਪਲੇਅ ਬੋਰਡ ਤੇ ਸਰਕਾਰੀ ਸਕੂਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ, ਸਾਉਂਡ ਸਿਸਟਮ, ਅਧਿਆਪਕਾਂ ਵੱਲੋਂ ਹੱਥੀ ਤਿਆਰ ਕੀਤੀ ਟੀ.ਐੱਲ.ਐੱਮ ਰਾਹੀਂ ਸਰਕਾਰੀ ਸਕੂਲਾਂ ਵਿੱਚ ਗੁਣਾਤਮਿਕ ਸਿੱਖਿਆ ਅਤੇ ਸਕੂਲ ਆਫ਼ ਐਮੀਨੇਸ਼ਨ ਰਾਹੀਂ ਪੰਜਾਬ ਸਰਕਾਰ ਵੱਲੋਂ ਸਿੱਖਿਆ ਜਗਤ ਵਿੱਚ ਨਵੀਂ ਸ਼ੁਰੂਆਤ ਵੱਲ ਵੱਧਦੇ ਕਦਮਾਂ ਨੂੰ ਦਰਸ਼ਾਇਆ ਗਿਆ ਹੈ।
ਜ਼ਿਲ੍ਹਾ ਅਧਿਕਾਰੀ ਨੇ ਦੱਸਿਆ ਕਿ ਇਸ ਝਾਂਕੀ ਦੀ ਖਾਸੀਅਤ ਇਹ ਸੀ ਕਿ ਇਸ ਝਾਂਕੀ ਨੂੰ ਸਜਾਉਣ ਲਈ ਪ੍ਰਾਇਮਰੀ ਅਧਿਆਪਕਾਂ ਵੱਲੋਂ ਹੱਥੀਂ ਤਿਆਰ ਕੀਤੇ ਗਏ ਮਟੀਰੀਅਲ ਦੀ ਵਰਤੋਂ ਕੀਤੀ ਗਈ ਹੈ। ਇਸ ਝਾਕੀ ਦੇ ਦਿਦਾਰ ਕਰ ਦਰਸ਼ਕ ਖੂਬ ਆਨੰਦ ਮਾਣ ਰਹੇ ਸਨ। ਸਮਾਗਮ ਦੌਰਾਨ ਹਾਜ਼ਰ ਮੁੱਖ ਮਹਿਮਾਨ ਅਤੇ ਦਰਸ਼ਕਾਂ ਨੇ ਇਸ ਝਾਂਕੀ ਦੀ ਖ਼ੂਬ ਸਰਾਹਨਾ ਕੀਤੀ।
ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਨੇ ਕਿਹਾ ਕਿ ਸਕੂਲਾਂ ਦੇ ਢਾਂਚਾਗਤ ਵਿਕਾਸ ਅਤੇ ਗੁਣਾਤਮਕ ਸਿੱਖਿਆ ਲਈ ਸਰਕਾਰ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਪ੍ਰਸ਼ਾਸਨ ਅਤੇ ਦਰਸ਼ਕਾਂ ਵੱਲੋਂ ਝਾਂਕੀ ਨੂੰ ਭਰਵਾਂ ਹੁੰਗਾਰਾ ਦੇਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਾਲ ਦੀ ਸ਼ੁਰੂਆਤ ਹੈ ਅਤੇ ਉਹ ਸਾਲ ਭਰ ਆਪਣੀਆਂ ਕੋਸ਼ਿਸ਼ਾਂ ਨਾਲ ਵਿਭਾਗ ਵਿੱਚ ਹੋਰ ਬਿਹਤਰ ਕਰਣਗੇ ਤਾਂ ਜ਼ੋ ਆਉਣ ਵਾਲੀ 15 ਅਗਸਤ ਅਤੇ 26 ਜਨਵਰੀ ਨੂੰ ਹੋਰ ਵਧੀਆ ਢੰਗ ਨਾਲ ਵਿਭਾਗ ਦੀਆਂ ਉਪਲੱਬਧੀਆਂ ਨੂੰ ਗਿਣਾ ਸਕਣ।
ਫੋਟੋ ਕੈਪਸ਼ਨ:- ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਝਾਂਕੀ ਦੀ ਅਗਵਾਈ ਕਰਦੇ ਹੋਏ।

Previous articleਹਲਕਾ ਵਿਧਾਇਕ ਸ੍ਰੀ ਹਰਗੋਬਿੰਦਪੁਰ ਸਾਹਿਬ ਐਡਵੋਕੇਟ ਅਮਰਪਾਲ ਸਿੰਘ ਵੱਲੋਂ ਆਮ ਆਦਮੀ ਕਲੀਨਿਕ ਦਾ ਉਦਘਾਟਨ
Next articleਕਾਦੀਆਂ ਦੀ ਨਵਦੀਪ ਕੋਰ ਨੇ ਇਕ ਵਾਰੀ ਫਿਰ ਗੋਲਡ ਮੈਡਲ ਜਿੱਤ ਕੇ ਪੰਜਾਬ ਦਾ ਨਾਮ ਰੋਸ਼ਨ ਕੀਤਾ
Editor-in-chief at Salam News Punjab

LEAVE A REPLY

Please enter your comment!
Please enter your name here