spot_img
Homeਮਾਝਾਗੁਰਦਾਸਪੁਰਪਿੰਡ ਮੂੜ ਵਿਖੇ ਵਿਸ਼ਵ ਕੈਂਸਰ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਆਯੋਜਿਤ "ਮੌਕੇ...

ਪਿੰਡ ਮੂੜ ਵਿਖੇ ਵਿਸ਼ਵ ਕੈਂਸਰ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਆਯੋਜਿਤ “ਮੌਕੇ ਤੇ ਐਨ ਸੀ ਡੀ ਕੈੰਪ ਲਗਾਕੇ ਲੋਕਾਂ ਨੂੰ ਬੀ ਪੀ ਅਤੇ ਸ਼ੂਗਰ ਦੀ ਦਵਾਈ ਵੰਡੀ ਗਈ”

ਹਰਚੋਵਾਲ 4 ਫਰਵਰੀ ( ਸਲਾਮ ਤਾਰੀ ) ਸਿਵਲ ਸਰਜਨ ,ਗੁਰਦਾਸਪੁਰ ਡਾਕਟਰ ਕੁਲਵਿੰਦਰ ਕੌਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਜਤਿੰਦਰ ਭਾਟੀਆ ਦੀ ਅਗਵਾਈ ਹੇਠ ਬਲਾਕ ਭਾਮ ਦੇ ਵੱਖ ਵੱਖ ਪਿੰਡਾਂ ਵਿੱਚ ਕੈਂਸਰ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਬਲਾਕ ਟੀਮ ਸੀ ਐੱਚ ਸੀ ਭਾਮ ਵੱਲੋਂ ਪਿੰਡ ਮੂੜ ਵਿਖੇ ਐਨ ਸੀ ਡੀ ਦਾ ਕੈੰਪ ਆਯੋਜਿਤ ਕੀਤਾ ਗਿਆ ਨਾਲ ਹੀ “ਕਲੋਜ ਦਾ ਕੈਅਰ ਗੈਪ” ਥੀਮ ਹੇਠ ਕੈਂਸਰ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਜਾਗਰੂਕਤਾ ਸੈਮੀਨਾਰ ਵਿੱਚ ਬਲਾਕ ਐਜੂਕੇਟਰ ਸੁਰਿੰਦਰ ਕੌਰ ਨੇ ਕੈਂਸਰ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਸਰੀਰ ਵਿੱਚ ਗਿਲਟੀ, ਲਗਾਤਾਰ ਖੰਘ ਅਤੇ ਆਵਾਜ਼ ਵਿਚ ਭਾਰੀਪਣ, ਮੂੰਹ ਵਿੱਚ ਨਾ ਠੀਕ ਹੋਣ ਵਾਲੇ ਛਾਲੇ ਅਤੇ ਮਹਾਂਮਾਰੀ ਤੋਂ ਇਲਾਵਾ ਖੂਨ ਪੈਣਾ ਆਦਿ ਲੱਛਣ ਹੋਣ ਤੇ ਹਸਪਤਾਲ ਵਿੱਚ ਜਾ ਕੇ ਜਾਂਚ ਕਰਵਾਉਣੀ ਚਾਹੀਦੀ ਹੈ। ਘਰਾਂ ਦੇ ਨੇੜੇ ਮੁਫ਼ਤ ਜਾਂਚ ਲਈ ਸਿਹਤ ਤੰਦਰੁਸਤੀ ਕੇਂਦਰਾਂ ਵਿੱਚ ਤਾਇਨਾਤ ਕਮਿਊਨਿਟੀ ਹੈਲਥ ਅਫਸਰ ਵੱਲੋਂ ਗੈਰ-ਸੰਚਾਰੀ ਬੀਮਾਰੀਆਂ ਖਾਸ ਤੌਰ ‘ਤੇ ਕੈਂਸਰ ਦੀ ਜਾਗਰੂਕਤਾ ਕਰਨ ਦੇ ਨਾਲ-ਨਾਲ ਇਹਨਾਂ ਬੀਮਾਰੀਆਂ ਦੀ ਮੁੱਢਲੇ ਪੜਾਵਾਂ ‘ਤੇ ਜਾਂਚ ਕਰਕੇ ਜ਼ਰੂਰੀ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਸੰਤੁਲਿਤ ਭੋਜਨ, ਰੋਜ਼ਾਨਾ ਕਸਰਤ ਕਰਨ ਅਤੇ ਤੰਬਾਕੂ, ਸ਼ਰਾਬ ਤੋਂ ਪਰਹੇਜ਼ ਕਰਨੀ ਚਾਹੀਦੀ ਹੈ। ਪੰਜਾਬ ਸਰਕਾਰ ਵੱਲੋਂ ਸਾਰੇ ਮੈਡੀਕਲ ਕਾਲਜਾਂ ਅਤੇ ਸੂਚੀ ਬੱਧ ਹਸਪਤਾਲਾਂ ਵਿੱਚ ਕੈਂਸਰ ਦੀ ਬੀਮਾਰੀ ਦੇ ਇਲਾਜ ਲਈ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਸਕੀਮ ਤਹਿਤ ਡੇਢ ਲੱਖ ਤੱਕ ਦਾ ਨਗਦੀ ਰਹਿਤ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਇਸ ਮੌਕੇ ਤੇ ਬੀ ਈ ਈ ਸੁਰਿੰਦਰ ਕੌਰ, ਕਮਿਊਨਿਟੀ ਸਿਹਤ ਅਫ਼ਸਰ ਕੋਮਲ, ਹਰਭਜਨ ਕੌਰ ਐਲ ਐੱਚ ਵੀ, ਰਾਜਵਿੰਦਰ ਕੌਰ ਐਨ ਸੀ ਡੀ ਸਟਾਫ ਨਰਸ, ਸਰਬਜੀਤ ਸਿੰਘ ਹੈਲਥ ਵਰਕਰ, ਰੀਨਾ ਏ ਐਨ ਐਮ, ਰਾਜਵੰਤ ਕੌਰ ਆਸ਼ਾ ਫਸੀਲਿਟੇਟਰ,ਸੁਮਨ ਆਸ਼ਾ ਆਦਿ ਲੋਕ ਮੌਜੂਦ ਰਹੇ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments