Home ਗੁਰਦਾਸਪੁਰ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਵੈਕਸੀਨ ਲਗਵਾਉਣੀ ਬਹੁਤ ਜਰੂਰੀ – ਐੱਸ.ਐੱਮ.ਓ. ਡਾ....

ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਵੈਕਸੀਨ ਲਗਵਾਉਣੀ ਬਹੁਤ ਜਰੂਰੀ – ਐੱਸ.ਐੱਮ.ਓ. ਡਾ. ਜਤਿੰਦਰ ਸਿੰਘ

150
0

ਬਟਾਲਾ, 6 ਜੁਲਾਈ (ਸਲਾਮ ਤਾਰੀ ) – ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਐੱਸ.ਐੱਮ.ਓ. ਡਾ. ਜਤਿੰਦਰ ਸਿੰਘ ਨੇ 18 ਸਾਲ ਤੋਂ ਉੱਪਰ ਸਮੂਹ ਵਿਅਕਤੀਆਂ ਨੂੰ ਅਪੀਲ ਕੀਤੀ ਹੈ ਕਿ ਜਿਨਾਂ ਨੇ ਅਜੇ ਤੱਕ ਕੋਵਿਡ ਵੈਕਸੀਨ ਨਹੀਂ ਲਗਵਾਈ ਉਹ ਜਲਦ ਤੋਂ ਜਲਦ ਵੈਕਸੀਨ ਲਗਵਾ ਕੇ ਕੋਰੋਨਾ ਦੇ ਖਤਰੇ ਤੋਂ ਮੁਕਤ ਹੋਣ। ਉਨਾਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਕੋਰੋਨਾ ਵੈਕਸੀਨ ਇਸ ਮਹਾਂਮਾਰੀ ਉੱਪਰ ਕਾਬੂ ਪਾਉਣ ਲਈ ਬਹੁਤ ਪ੍ਰਭਾਵੀ ਸਾਬਤ ਹੋਈ ਹੈ।

ਡਾ. ਜਤਿੰਦਰ ਸਿੰਘ ਨੇ ਕਿਹਾ ਕਿ ਕੋਵਿਡ ਵੈਕਸੀਨ ਬਿਲਕੁਲ ਸੁਰੱਖਿਅਤ ਹੈ ਅਤੇ ਇਸਦਾ ਕੋਈ ਮਾੜਾ ਪ੍ਰਭਾਵ ਦੇਖਣ ਨੂੰ ਨਹੀਂ ਮਿਲਿਆ। ਉਨਾਂ ਕਿਹਾ ਕਿ ਕੋਵਿਡ ਵੈਕਸੀਨ ਲਗਾਉਣ ਲਈ ਸਿਵਲ ਹਸਪਤਾਲ ਬਟਾਲਾ ਵੱਲੋਂ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਅਤੇ ਲੋਕਾਂ ਵੱਲੋਂ ਇਸ ਵਿੱਚ ਉਤਸ਼ਾਹ ਵੀ ਦਿਖਾਇਆ ਜਾ ਰਿਹਾ ਹੈ। ਉਨਾਂ ਨਗਰ ਨਿਗਮ ਦੇ ਕੌਂਸਲਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਰਡਾਂ ਵਿੱਚ ਵੈਕਸੀਨ ਦੇ ਵਿਸ਼ੇਸ਼ ਕੈਂਪ ਲਗਵਾਉਣ। ਉਨਾਂ ਕਿਹਾ ਕਿ ਵੈਕਸੀਨ ਲਗਵਾਉਣ ਤੋਂ ਬਾਅਦ ਵੀ ਕਿਸੇ ਤਰਾਂ ਦੀ ਅਣਗਹਿਲੀ ਨਹੀਂ ਵਰਤਣੀ ਚਾਹੀਦੀ ਅਤੇ ਮਾਸਕ ਲਾਜ਼ਮੀ ਤੌਰ ’ਤੇ ਲਗਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਸਮਾਜਿਕ ਦੂਰੀ ਦੇ ਸਿਧਾਂਤ ਦੀ ਪਾਲਣਾ ਕੀਤੀ ਜਾਵੇ ਅਤੇ ਬਾਰ-ਬਾਰ ਹੱਥਾਂ ਨੂੰ ਸਾਬਣ ਨਾਲ ਧੋਤਾ ਜਾਵੇ। ਉਨਾਂ ਕਿਹਾ ਕਿ ਵੈਕਸੀਨ ਅਤੇ ਸਾਵਧਾਨੀਆਂ ਦੀ ਪਾਲਣਾ ਕਰਕੇ ਅਸੀਂ ਕੋਰੋਨਾ ਮਹਾਂਮਾਰੀ ਉੱਪਰ ਅਸਾਨੀ ਨਾਲ ਫ਼ਤਹਿ ਹਾਸਲ ਕਰ ਸਕਦੇ ਹਾਂ।

Previous articleਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਤਹਿਤ 05 ਲੱਖ ਰੁਪਏ ਤਕ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ
Next articleਜਨਮਦਿਨ ਮੁਬਾਰਕ
Editor at Salam News Punjab

LEAVE A REPLY

Please enter your comment!
Please enter your name here