spot_img
Homeਮਾਝਾਗੁਰਦਾਸਪੁਰਜ਼ਿਲ੍ਹੇ ਵਿੱਚ 16 ਸੈਂਟਰਾਂ ਵਿੱਚ ਅੱਠਵੀਂ ਤੇ ਦੱਸਵੀਂ ਦੇ 4852 ਵਿਦਿਆਰਥੀਆਂ ਅਪੀਅਰ...

ਜ਼ਿਲ੍ਹੇ ਵਿੱਚ 16 ਸੈਂਟਰਾਂ ਵਿੱਚ ਅੱਠਵੀਂ ਤੇ ਦੱਸਵੀਂ ਦੇ 4852 ਵਿਦਿਆਰਥੀਆਂ ਅਪੀਅਰ ਹੋਏ

 

*ਬਟਾਲਾ 19 ਫ਼ਰਵਰੀ ( ਸਲਾਮ ਤਾਰੀ)*

* ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ( PSTSE) ਅਤੇ NMMS ਪ੍ਰੀਖਿਆ ਅੱਜ ਸਫਲਤਾ ਪੂਰਵਕ ਸੰਪੰਨ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: / ਐਲੀ: ਅਮਰਜੀਤ ਸਿੰਘ ਭਾਟੀਆ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਲਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਖੋਜ ਸਿਖਲਾਈ ਸੰਸਥਾ ਵੱਲੋਂ ਇਹ ਪ੍ਰੀਖਿਆ ਲਈ ਗਈ ਹੈ , ਜਿਸ ਲਈ ਸਾਰੇ ਜ਼ਿਲ੍ਹੇ ਵਿੱਚ 16 ਸੈਂਟਰ ਬਣਾਏ ਗਏ ਸਨ। ਉਨ੍ਹਾਂ ਦੱਸਿਆ ਕਿ ਅੱਠਵੀਂ ਸ਼੍ਰੇਣੀ ਸ਼ੈਸਨ (2022 ) ਵਿੱਚ 1671 , ਦਸਵੀਂ ਸ਼ੈਸਨ (2021 ) ਵਿੱਚ 695 ਅਤੇ ਦਸਵੀ (2022) ਵਿੱਚ 954 ਬੱਚੇ ਅਪੀਅਰ ਹੋਏ ਹਨ। ਉਨ੍ਹਾਂ ਜਾਣਕਾਰੀ ਦਿੱਤੀ ਕਿ ਇਹ ਪ੍ਰੀਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਵਜ਼ੀਫ਼ੇ ਮਿਲਣਗੇ ਤਾਂ ਜੋ ਉਹ ਉੱਚ ਵਿੱਦਿਆ ਪ੍ਰਾਪਤ ਕਰ ਸਕਣ। ਇਸ ਦੌਰਾਨ ਸਿੱਖਿਆ ਅਧਿਕਾਰੀਆਂ ਵੱਲੋਂ ਵੱਖ-ਵੱਖ ਸੈਂਟਰ ਵਿਜਟ ਕਰਕੇ ਚੱਲ ਰਹੀ ਪ੍ਰੀਖਿਆ ਦਾ ਜਾਇਜ਼ਾ ਲਿਆ। ਇਸ ਮੌਕੇ ਜ਼ਿਲ੍ਹਾ ਮੀਡੀਆ ਇੰਚਾਰਜ ਗਗਨਦੀਪ ਸਿੰਘ , ਬੀ.ਐਮ. ਨਵਦੀਪ ਸਿੰਘ ਅਤੇ ਮਨਪ੍ਰੀਤ ਆਈ ਸੀ ਟੀ ਬ੍ਰਾਂਚ ਵੀ ਹਾਜ਼ਰ ਸਨ। *

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments