spot_img
Homeਮਾਝਾਗੁਰਦਾਸਪੁਰਰੇਡ ਕਰਾਸ ਸੁਸਾਇਟੀ ਗੁਰਦਾਸਪੁਰ ਵੱਲੋਂ ਵੇਦ ਕੋਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ...

ਰੇਡ ਕਰਾਸ ਸੁਸਾਇਟੀ ਗੁਰਦਾਸਪੁਰ ਵੱਲੋਂ ਵੇਦ ਕੋਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ

ਕਾਦੀਆਂ22 ਫਰਵਰੀ (ਸਲਾਮ ਤਾਰੀ)
ਅੱਜ ਰੈੱਡ ਕਰਾਸ ਸੁਸਾਇਟੀ ਦੇ ਰੋਮੇਸ਼ ਮਹਾਜਨ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸਥਾਨਕ ਵੇਦ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਦੌਰਾਨ ਰਮੇਸ਼ ਮਹਾਜਨ ਨੇ ਸਕੂਲੀ ਵਿਦਿਆਰਥਣਾਂ ਨੂੰ ਨਸ਼ਿਆਂ ਵਿਰੁੱਧ ਚਲਾਈ ਇਸ ਮੁਹਿੰਮ ਵਿੱਚ ਬਰਾਂਡ ਅੰਬੈਸਡਰ ਬਣ ਕ ਲੋਕਾਂ ਨੂੰ ਇਸ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ । ਅਤੇ ਉਨ੍ਹਾਂ ਨੂੰ ਜੀਵਨ ਭਰ ਸਮਾਜ ਵਿੱਚੋਂ ਇਸ ਨਸ਼ੇ ਵਰਗੀ ਕੋਹੜ ਨੂੰ ਜੜੋਂ ਪੁੱਟਣ ਦਾ ਪ੍ਰਣ ਲਿਆ। ਇਸ ਮੌਕੇ ਜਗਤ ਪੰਜਾਬੀ ਸਭਾ ਦੇ ਸੂਬਾ ਪ੍ਰਧਾਨ ਮੁਕੇਸ਼ ਵਰਮਾ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਮਾਪਿਆਂ ਨੂੰ ਨਸ਼ੇ ਦੇ ਆਦੀ ਨੌਜਵਾਨਾਂ ਨੂੰ ਤੁਰੰਤ ਮੁੜ ਵਸੇਬਾ ਕੇਂਦਰ ਵਿੱਚ ਦਾਖ਼ਲ ਕਰਵਾਉਣ ਲਈ ਪ੍ਰੇਰਿਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਰੈੱਡ ਕਰਾਸ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਇਸ ਮੌਕੇ ਨੈਸ਼ਨਲ ਐਵਾਰਡੀ ਰਮੇਸ਼ ਮਹਾਜਨ ਨੇ ਵੀ ਵਿਦਿਆਰਥੀਆਂ ਨੂੰ ਬਾਲ ਭਲਾਈ ਤਹਿਤ 1068 ‘ਤੇ ਕਾਲ ਕਰਕੇ ਆਪਣੀਆਂ ਸਮੱਸਿਆਵਾਂ ਦੱਸਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਕੌਂਸਲਰ ਕੋਮਲਪ੍ਰੀਤ ਕੌਰ ਅਤੇ ਆਭਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੀਆਂ ਕਿਸਮਾਂ ਅਤੇ ਇਨ੍ਹਾਂ ਦੀ ਰੋਕਥਾਮ ਬਾਰੇ ਜਾਗਰੂਕ ਕੀਤਾ ਅਤੇ ਲੋਕਾਂ ਨੂੰ ਇਸ ਵਿਰੁੱਧ ਮੁਹਿੰਮ ਚਲਾਉਣ ਲਈ ਵੀ ਪ੍ਰੇਰਿਤ ਕੀਤਾ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਮਤਾ ਡੋਗਰਾ ਨੇ ਜਿੱਥੇ ਇਸ ਸੈਮੀਨਾਰ ਲਈ ਨੈਸ਼ਨਲ ਐਵਾਰਡੀ ਰਮੇਸ਼ ਮਹਾਜਨ ਦਾ ਧੰਨਵਾਦ ਕੀਤਾ, ਉੱਥੇ ਹੀ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਮੁਹਿੰਮ ਵਿੱਚ ਵਿਦਿਆਰਥੀਆਂ ਦੇ ਨਾਲ-ਨਾਲ ਪੂਰਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments