spot_img
Homeਮਾਝਾਗੁਰਦਾਸਪੁਰਰਿਸ਼ਵਤ ਕਾਂਡ 'ਚ ਵਿਜੀਲੈਂਸ ਦੀ ਵੱਡੀ ਕਾਰਵਾਈ, AAP ਵਿਧਾਇਕ ਅਮਿਤ ਰਤਨ ਨੂੰ...

ਰਿਸ਼ਵਤ ਕਾਂਡ ‘ਚ ਵਿਜੀਲੈਂਸ ਦੀ ਵੱਡੀ ਕਾਰਵਾਈ, AAP ਵਿਧਾਇਕ ਅਮਿਤ ਰਤਨ ਨੂੰ ਕੀਤਾ ਗ੍ਰਿਫ਼ਤਾਰ

ਗੁਰਦਾਸਪੁਰ 23 ਫਰਵਰੀ (ਸ਼ਰਮਾ) ਬਠਿੰਡਾ ਜ਼ਿਲ੍ਹੇ ਦੇ ਪਿੰਡ ਘੁੱਦਾ ਦੀ ਮਹਿਲਾ ਸਰਪੰਚ ਦੇ ਪਤੀ ਤੋਂ 4 ਲੱਖ ਰੁਪਏ ਦੀ ਰਿਸ਼ਵਤ ਲਏ ਜਾਣ ਦੇ ਮਾਮਲੇ ਵਿਚ ਵਿਜੀਲੈਂਸ ਨੇ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਨੂੰ ਗ੍ਰਿਫ਼ਤਾਰ ਕਰ ਲਿਆ.

ਬਠਿੰਡਾ ਜ਼ਿਲ੍ਹੇ ਦੇ ਪਿੰਡ ਘੁੱਦਾ ਦੀ ਮਹਿਲਾ ਸਰਪੰਚ ਦੇ ਪਤੀ ਤੋਂ 4 ਲੱਖ ਰੁਪਏ ਦੀ ਰਿਸ਼ਵਤ ਲਏ ਜਾਣ ਦੇ ਮਾਮਲੇ ਵਿਚ ਵਿਜੀਲੈਂਸ ਨੇ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਨੂੰ ਅੱਧੀ ਰਾਤ ਰਾਜਪੁਰਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਵਿਜੀਲੈਂਸ ਟੀਮ ਰਤਨ ਨੂੰ ਗ੍ਰਿਫ਼ਤਾਰ ਕਰਕੇ ਬਠਿੰਡਾ ਲਿਆਈ ਹੈ। ਜਿਸ ਨੂੰ ਥਾਣਾ ਸਿਵਲ ਲਾਈਨ ਵਿੱਚ ਰੱਖਿਆ ਗਿਆ ਹੈ। ਵਿਜੀਲੈਂਸ ਦੇ ਅਧਿਕਾਰੀਆਂ ਅਨੁਸਾਰ ਹੁਣ ਰਤਨ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਦੂਜੇ ਪਾਸੇ ਬਠਿੰਡਾ ਦਿਹਾਤੀ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਹਰਵਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵੱਲੋਂ ਧਰਨੇ ਦੀ ਤਿਆਰੀ ਕੀਤੀ ਜਾ ਰਹੀ ਹੈ। ਲਾਡੀ ਨੇ ਕਿਹਾ ਕਿ ਭਾਵੇਂ ਵਿਧਾਇਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪਰ ਉਹ ਤਹਿ ਸਮੇਂ ਅਨੁਸਾਰ ਆਪਣਾ ਰੋਸ ਪ੍ਰਦਰਸ਼ਨ ਕਰਨਗੇ।

RELATED ARTICLES
- Advertisment -spot_img

Most Popular

Recent Comments