spot_img
Homeਮਾਝਾਗੁਰਦਾਸਪੁਰਜ਼ਿਲ੍ਹਾ ਗੁਰਦਾਸਪੁਰ ਦੇ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਗਰਾਂਟ ਦਿੱਤੀ...

ਜ਼ਿਲ੍ਹਾ ਗੁਰਦਾਸਪੁਰ ਦੇ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਗਰਾਂਟ ਦਿੱਤੀ ਜਾ ਰਹੀ ਹੈ/ ਚੇਅਰਮੈਨ ਜਗਰੂਪ ਸਿੰਘ ਸੇਖਵਾ

ਧਾਰੀਵਾਲ 24 ਫਰਵਰੀ (ਸ਼ਰਮਾ)
ਜ਼ਿਲ੍ਹਾ ਯੋਜਨਾ ਬੋਰਡ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਸਰਦਾਰ ਹਰਪਾਲ ਸਿੰਘ ਚੀਮਾ ਦੇ ਨਾਲ ਚੰਡੀਗੜ੍ਹ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ,, ਇਸ ਦੌਰਾਨ ਚੇਅਰਮੈਨ ਸੇਖਵਾਂ ਨੇ ਵਿੱਤ ਮੰਤਰੀ ਹਰਪਾਲ ਚੀਮਾ ਜ਼ਿਲ੍ਹਾ ਗੁਰਦਾਸਪੁਰ ਦੇ ਵਿਕਾਸ ਕਾਰਜਾਂ ਵਾਸਤੇ ਵਿਸ਼ੇਸ਼ ਗ੍ਰਾਂਟ ਦੀ ਮੰਗ ਕੀਤੀ,, ਚੇਅਰਮੈਨ ਸੇਖਵਾਂ ਨੇ ਵਿੱਤ ਮੰਤਰੀ ਨੂੰ ਗੁਰਦਾਸਪੁਰ ਜ਼ਿਲੇ ਦੇ ਮੌਜੂਦਾ ਹਾਲਾਤਾਂ ਤੋਂ ਜਾਣੂੰ ਵੀ ਕਰਵਾਇਆ,, ਚੇਅਰਮੈਨ ਸੇਖਵਾਂ ਨੇ ਕਿਹਾ ਕਿ ਉਨ੍ਹਾਂ ਨੇ ਵਿੱਤ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਗੁਰਦਾਸਪੁਰ ਜ਼ਿਲੇ ਦੇ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਉਣ ਦੇ ਲਈ ਕਿਸੇ ਵੱਡੇ ਪ੍ਰਜੈਕਟ ਦੀ ਜ਼ਰੂਰਤ ਹੈ,, ਬਟਾਲਾ ਇੰਡਸਟਰੀ, ਬੰਦ ਪਈ ਧਾਰੀਵਾਲ ਦੀ ਵੁਲਣ ਮਿਲ, ਦੀਨਾਨਗਰ ਵਿਖੇ ਬੰਦ ਹੋਇਆ ਉਦਯੋਗਿਕ ਇਕਾਈਆਂ ਆਦਿ ਤੋਂ ਜਾਣੂ ਕਰਵਾਇਆ,, ਇਸ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਜ਼ਿਲ੍ਹਾ ਯੋਜਨਾ ਬੋਰਡ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਸ ਜਗਰੂਪ ਸਿੰਘ ਸੇਖਵਾਂ ਨੂੰ ਇਹ ਵਿਸ਼ਵਾਸ ਦਿਵਾਇਆ ਕਿ ਜਲਦੀ ਹੀ ਗੁਰਦਾਸਪੁਰ ਜਿਲ੍ਹੇ ਨੂੰ ਵਿਸੇਸ਼ ਗ੍ਰਾਂਟ ਦਿੱਤੀ ਜਾਵੇਗੀ ਅਤੇ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਦੂਰ ਕੀਤਾ ਜਾਵੇਗਾ,, ਇਸ ਮੌਕੇ ਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੀ ਮੌਜੂਦ ਸਨ

RELATED ARTICLES
- Advertisment -spot_img

Most Popular

Recent Comments