spot_img
Homeਮਾਝਾਗੁਰਦਾਸਪੁਰਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਦੀ ਰਿਸ਼ਵਤ ਲੈਂਦੇ ਸਹਾਇਕ ਸਬ ਇੰਸਪੈਕਟਰ ਵਿਰੁੱਧ...

ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਦੀ ਰਿਸ਼ਵਤ ਲੈਂਦੇ ਸਹਾਇਕ ਸਬ ਇੰਸਪੈਕਟਰ ਵਿਰੁੱਧ ਭਿ੍ਰਸ਼ਟਾਚਾਰ ਦਾ ਕੇਸ ਦਰਜ

ਬਟਾਲਾ, 24ਫਰਵਰੀ:
ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਆਪਣੀ ਭਿ੍ਰਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਬਟਾਲਾ ਪੁਲਿਸ ਜਿਲੇ ਵਿੱਚ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਬਲਦੇਵ ਰਾਜ, ਇੰਚਾਰਜ ਪੁਲਿਸ ਚੌਕੀ ਦਿਆਲਗੜ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਅਧਿਕਾਰੀ ਨੂੰ ਗੁਰਪ੍ਰੀਤ ਕੌਰ ਵਾਸੀ ਮਹਿਤਾ ਜਿਲਾ ਗੁਰਦਾਸਪੁਰ ਦੀ ਸ਼ਿਕਾਇਤ ‘ਤੇ ਗਿਰਫਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਔਰਤ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਅਧਿਕਾਰੀ ਨੇ ਅਦਾਲਤ ਵਿੱਚ ਉਸਦੇ ਹੱਕ ਵਿੱਚ ਗਵਾਹ ਦੇ ਬਿਆਨ ਦਰਜ ਕਰਵਾਉਣ ਲਈ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਕਿਉਂਕਿ ਉਸਦੇ ਖਿਲਾਫ ਪਹਿਲਾਂ ਹੀ ਪੁਲਿਸ ਕੇਸ ਦਰਜ ਹੈ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਦੋਸ਼ੀ ਪੁਲਿਸ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ।

ਇਸ ਸਬੰਧੀ ਦੋਸ਼ੀ ਏਐਸਆਈ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਅੰਮਿ੍ਰਤਸਰ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments