ਮੁੱਖ ਮੰਤਰੀ ਨੇ ਮੇਅਰ ਅਤੇ ਡਿਪਟੀ ਕਮਿਸ਼ਨਰ ਦੇ ਨਾਲ ਜਲੰਧਰ ਵਾਸੀਆਂ ਨੂੰ ਸਮਰਪਿਤ ਕੀਤੇ ਦੋ ਮੈਗਾ ਪ੍ਰਾਜੈਕਟ ਪ੍ਰਾਜੈਕਟਾਂ ਦਾ ਉਦੇਸ਼ ਜਲੰਧਰ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣਾ ਵਿਸ਼ਵ ਵਾਤਾਵਰਣ ਦਿਵਸ ਮੌਕੇ ਜਲੰਧਰ ਨੂੰ ਦਿੱਤਾ 47.74 ਕਰੋੜ ਰੁਪਏ ਦਾ ਤੋਹਫਾ

0
227

ਜਲੰਧਰ, 5 ਜੂਨ(ਰਮੇਸ਼)
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਜਲੰਧਰ ਸ਼ਹਿਰ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਦੋ ਮੈਗਾ ਪ੍ਰਾਜੈਕਟ ਨੂੰ ਵਰਚੁਅਲ ਢੰਗ ਨਾਲ ਸਮਰਪਿਤ ਕਰਦਿਆਂ ਜਲੰਧਰ ਵਾਸੀਆਂ ਨੂੰ 47.74 ਕਰੋੜ ਰੁਪਏ ਦਾ ਤੋਹਫਾ ਦਿੱਤਾ।
ਇਸ ਸਮਾਰੋਹ ਵਿਚ ਭਾਗ ਲੈਂਦਿਆਂ ਮੇਅਰ ਜਗਦੀਸ਼ ਰਾਜ ਰਾਜਾ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਇਹ ਪ੍ਰਾਜੈਕਟ ਪ੍ਰਦੂਸ਼ਣ ਦੇ ਪੱਧਰ ਨੂੰ ਘਟਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਵਿਚ ਬੇਹੱਦ ਸਹਾਈ ਸਾਬਤ ਹੋਣਗੇ। ਉਨ੍ਹਾਂ ਦੱਸਿਆ ਕਿ ਬਾਇਓ-ਰੇਮੇਡੀਏਸ਼ਨ ਪ੍ਰਾਜੈਕਟ, ਜਿਸਦੀ ਲਾਗਤ 35 ਕਰੋੜ ਰੁਪਏ ਹੈ, ਵਰਿਆਣਾ ਡੰਪ ਸਾਈਟ ‘ਤੇ ਸ਼ੁਰੂ ਕੀਤਾ ਜਾਣਾ ਹੈ, ਜਿਥੇ ਵਧ ਰਹੇ ਕੂੜੇ ਦੇ ਢੇਰਾਂ ਨੂੰ ਅਗਲੇ ਦੋ ਸਾਲਾਂ ਵਿਚ ਵਿਗਿਆਨਕ ਅਤੇ ਪੜਾਅਵਾਰ ਤਰੀਕੇ ਨਾਲ ਹਟਾ ਦਿੱਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਪ੍ਰਾਜੈਕਟਾਂ ਦਾ ਉਦੇਸ਼ ਤਕਰੀਬਨ 8 ਲੱਖ ਮੀਟ੍ਰਿਕ ਟਨ ਕੂੜੇ ਦਾ ਨਿਪਟਾਰਾ ਕਰਨਾ ਹੈ, ਜਿਹੜਾ ਕਿ ਪਿਛਲੇ 30 ਸਾਲਾਂ ਤੋਂ ਇਸ ਸਥਾਨ ‘ਤੇ ਸੁੱਟਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਇਸ ਪ੍ਰਾਜੈਕਟ ਦੇ ਲਾਗੂ ਹੋਣ ਤੋਂ ਬਾਅਦ 14 ਏਕੜ ਜ਼ਮੀਨ ਦੇ ਮੁੱਖ ਹਿੱਸੇ ਨੂੰ ਅੱਗੇ ਵਰਤੋਂ ਲਈ ਮੁੜ ਪ੍ਰਾਪਤ ਕੀਤਾ ਜਾਵੇਗਾ।
ਮੇਅਰ ਅਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਸ਼ਹਿਰ ਵਿੱਚ ਹਰੇ ਭਰੇ ਖੇਤਰ ਨੂੰ ਉਤਸ਼ਾਹਿਤ ਕਰਨ ਲਈ ਇੱਕ ਹੋਰ ਪ੍ਰਾਜੈਕਟ ਵੀ ਆਰੰਭ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਗਰੀਨ ਏਰੀਆ ਪਾਰਕਸ ਵਿਕਾਸ ਪ੍ਰਾਜੈਕਟ ਤਹਿਤ 7 ਪਾਰਕਾਂ ਦਾ ਵਿਕਾਸ ਕੀਤਾ ਗਿਆ ਹੈ, ਜਿਨ੍ਹਾਂ ‘ਤੇ 8.84 ਕਰੋੜ ਰੁਪਏ ਦੀ ਲਾਗਤ ਆਈ ਹੈ। ਇਨ੍ਹਾਂ ਪਾਰਕਾਂ ਵਿਚ ਓਪਨ ਜਿਮ, ਸਾਊਂਡ ਸਿਸਟਮ, ਗਜ਼ੀਬੋ ਅਤੇ ਖੇਡ ਸਹੂਲਤਾਂ ਨੂੰ ਯਕੀਨੀ ਬਣਾਇਆ ਗਿਆ ਹੈ ਜਦਕਿ ਫਲਾਈਓਵਰ ਹੇਠਾਂ 3.90 ਕਰੋੜ ਦੀ ਲਾਗਤ ਨਾਲ ਤਿੰਨ ਵਰਟੀਕਲ ਗਾਰਡਨ ਵਿਕਸਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਰਟੀਕਲ ਗਾਰਡਨਜ਼ ਵਿਚ ਫੋਕਸ ਲਾਈਟਾਂ ਅਤੇ ਤੁਪਕਾ ਸਿੰਚਾਈ ਪ੍ਰਣਾਲੀ ਵੀ ਸਥਾਪਤ ਕੀਤੀ ਗਈ ਹੈ।
ਇਸ ਦੌਰਾਨ ਮੁੱਖ ਮੰਤਰੀ ਵੱਲੋਂ ਮੁੜ ਵਿਉਂਤੇ ਮਿਸ਼ਨ ਤੰਦਰੁਸਤ ਪੰਜਾਬ ਦੀ ਸ਼ੁਰੂਆਤ ਵੀ ਕੀਤੀ ਗਈ, ਜਿਸਦਾ ਉਦੇਸ਼ ਪੰਜਾਬ ਦੇ ਲੋਕਾਂ ਦੀ ਸਮੁੱਚੀ ਸਿਹਤ ਵਿੱਚ ਹੋਰ ਸੁਧਾਰ ਲਿਆਉਣਾ ਹੈ। ਇਸ ਮਹੱਤਵਪੂਰਨ ਪ੍ਰੋਗਰਾਮ ਤਹਿਤ ਸਿਹਤ ਸੂਚਕਾਂ ਨੂੰ ਬਿਹਤਰ ਬਣਾਉਣ ਲਈ ਬਹੁਪੱਖੀ ਰਣਨੀਤੀ ਅਪਣਾਈ ਜਾਵੇਗੀ।
ਸਮਾਗਮ ਦੌਰਾਨ ਹਰੀਪੁਰ ਪਿੰਡ ਦੀ ਕਬੱਡੀ ਖਿਡਾਰੀ ਗੁਰਪ੍ਰੀਤ ਕੌਰ ਨੇ ਵੀ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡਾਂ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਅਮਿਤ ਸਰੀਨ, ਸਹਾਇਕ ਕਮਿਸ਼ਨਰ ਹਰਦੀਪ ਸਿੰਘ ਅਤੇ ਡੀ.ਡੀ.ਪੀ.ਓ. ਇਕਬਾਲਜੀਤ ਸਿੰਘ ਵੀ ਮੌਜੂਦ ਸਨ।

Previous articleਤ੍ਰਿਪਤ ਬਾਜਵਾ ਨੇ ਗੁਰੂ ਨਾਨਕ ਨਗਰ ਇਲਾਕੇ ਦੀਆਂ ਗਲੀਆਂ ਬਣਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਬਟਾਲਾ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਕੇ ਕੈਪਟਨ ਅਮਰਿੰਦਰ ਸਿੰਘ ਨੇ ਆਪਣਾ ਵਾਅਦਾ ਨਿਭਾਇਆ – ਤ੍ਰਿਪਤ ਬਾਜਵਾ
Next articleशरीर को स्वस्थ, दिमाग को तेज, मन को मजबूत बनाती है कुदरत-डॉ. कुलजिंदर कौर

LEAVE A REPLY

Please enter your comment!
Please enter your name here