spot_img
Homeਮਾਝਾਗੁਰਦਾਸਪੁਰਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਏਡਿਡ ਕਾਲਜਾਂ ਦੇ ਟੀਚਿੰਗ ਫੈਕਲਟੀ ਦੀ ਰਿਟਾਇਰਮੈਂਟ...

ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਏਡਿਡ ਕਾਲਜਾਂ ਦੇ ਟੀਚਿੰਗ ਫੈਕਲਟੀ ਦੀ ਰਿਟਾਇਰਮੈਂਟ ਉਮਰ ਨੂੰ 58 ਸਾਲ ਤੋਂ 60 ਸਾਲ ਤੱਕ ਵਧਾ ਕੇ ਸ਼ਲਾਘਾਯੋਗ ਕੰਮ ਕੀਤਾ – ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ, 3 ਮਾਰਚ ( ਸ਼ਰਮਾ) – ਪੰਜਾਬ ਸਰਕਾਰ ਨੇ ਇਕ ਹੋਰ ਲੋਕ ਪੱਖੀ ਫੈਸਲਾ ਲੈਂਦੇ ਹੋਏ ਪ੍ਰਾਈਵੇਟ ਏਡਿਡ ਕਾਲਜਾਂ ਦੇ ਟੀਚਿੰਗ ਫੈਕਲਟੀ ਦੀ ਰਿਟਾਇਰਮੈਂਟ ਉਮਰ ਨੂੰ 58 ਸਾਲ ਤੋਂ 60 ਸਾਲ ਤੱਕ ਵਧਾ ਦਿੱਤਾ ਹੈ। ਰਾਜ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪ੍ਰਾਈਵੇਟ ਏਡਿਡ ਕਾਲਜਾਂ ਦੇ ਟੀਚਿੰਗ ਫੈਕਲਟੀ ਵੱਲੋਂ ਲੰਮੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਜਿਸਨੂੰ ਭਗਵੰਤ ਮਾਨ ਸਰਕਾਰ ਨੇ ਪੂਰਾ ਕਰਦਿਆਂ ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।ਸ੍ਰੀ ਰਮਨ ਬਹਿਲ ਨੇ ਰਾਜ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਾਈਵੇਟ ਏਡਿਡ ਕਾਲਜਾਂ ਵਿੱਚ ਮੌਜੂਦਾ ਸਮੇਂ ਦੌਰਾਨ ਕੰਮ ਕਰ ਰਹੇ ਟੀਚਿੰਗ ਫ਼ੈਕਲਟੀ ਦੀ ਰਿਟਾਇਰਮੈਂਟ ਉਮਰ ਪਹਿਲਾਂ ਦੀ ਤਰਾਂ 60 ਸਾਲ ਹੋਵੇਗੀ, ਪ੍ਰੰਤੂ ਪ੍ਰਾਈਵੇਟ ਏਡਿਡ ਕਾਲਜਾਂ ਵਿੱਚ ਮਿਤੀ 1 ਅਪ੍ਰੈਲ 2023 ਜਾਂ ਇਸ ਤੋਂ ਬਾਅਦ ਨਿਯੁਕਤ ਹੋਣ ਵਾਲੇ ਟੀਚਿੰਗ ਫੈਕਲਟੀ ਦੀ ਰਿਟਾਇਰਮੈਂਟ ਉਮਰ ਪੰਜਾਬ ਰਾਜ ਦੇ ਸਰਕਾਰੀ ਕਾਲਜਾਂ ਵਿੱਚ ਕੰਮ ਕਰ ਰਹੇ ਟੀਚਿੰਗ ਫੈਕਲਟੀ ਅਨੁਸਾਰ ਹੀ ਹੋਵੇਗੀ।

RELATED ARTICLES
- Advertisment -spot_img

Most Popular

Recent Comments