spot_img
Homeਮਾਝਾਗੁਰਦਾਸਪੁਰਪਾਕਿਸਤਾਨੀ ਨਾਗਰਿਕ ਗ੍ਰਿਫਤਾਰ

ਪਾਕਿਸਤਾਨੀ ਨਾਗਰਿਕ ਗ੍ਰਿਫਤਾਰ

ਗੁਰਦਾਸਪੁਰ 9 ਮਾਰਚ (ਸ਼ਰਮਾ) ਗੁਰਦਾਸਪੁਰ ਸੈਕਟਰ ਵਿਚ ਪਾਕਿਸਤਾਨੀ ਨਾਗਰਿਕ ਗ੍ਰਿਫਤਾਰ 09 ਮਾਰਚ 2023 (ਦੁਪਹਿਰ) ਬੀਐਸਐਫ ਦੇ ਜਵਾਨਾਂ ਨੇ ਗੁਰਦਾਸਪੁਰ ਸੈਕਟਰ ਵਿੱਚ ਬੀਓਪੀ ਨਿੱਕਾ ਦੇ ਖੇਤਰ ਵਿੱਚ ਸਰਹੱਦੀ ਵਾੜ ਦੇ ਅੱਗੇ ਇੱਕ ਪਾਕਿ ਨਾਗਰਿਕ ਨੂੰ  ਗ੍ਰਿਫਤਾਰ ਕੀਤਾ। ਮਿਲੀ ਜਾਣਕਾਰੀ ਅਨੁਸਾਰ ਘੁਸਪੈਠੀਆ ਭਾਰਤ-ਪਾਕ ਅੰਤਰਰਾਸ਼ਟਰੀ ਸਰਹੱਦ ਪਾਰ ਕਰਕੇ ਭਾਰਤੀ ਖੇਤਰ ਵਿੱਚ ਦਾਖਲ ਹੋਇਆ ਸੀ। ਮੁੱਢਲੀ ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਂ ਆਮਿਰ ਰਜ਼ਾ ਵਾਸੀ ਜ਼ਿਲ੍ਹਾ ਸਿਆਲਕੋਟ, ਪਾਕਿਸਤਾਨ ਦੱਸਿਆ ਪਰ ਫਿਲਹਾਲ ਉਸ ਪਾਸੋਂ ਕੋਈ ਇਤਰਾਜ਼ਯੋਗ ਚੀਜ਼ ਮਿਲਣ ਦੀ ਸੂਚਨਾ ਨਹੀਂ ਮਿਲੀ ਹੈ।ਘੁਸਪੈਠੀਏ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

RELATED ARTICLES
- Advertisment -spot_img

Most Popular

Recent Comments