spot_img
Homeਮਾਝਾਗੁਰਦਾਸਪੁਰਪੀ.ਏ.ਯੂ. ਦੇ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵਿਖੇ ਸਾਉਣੀ ਦੀਆਂ ਫ਼ਸਲਾਂ ਲਈ ਕਿਸਾਨ...

ਪੀ.ਏ.ਯੂ. ਦੇ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵਿਖੇ ਸਾਉਣੀ ਦੀਆਂ ਫ਼ਸਲਾਂ ਲਈ ਕਿਸਾਨ ਮੇਲਾ ਲੱਗਿਆ

ਗੁਰਦਾਸਪੁਰ, 10 ਮਾਰਚ ( ਸ਼ਰਮਾ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸਾਉਣੀ ਦੀਆਂ ਫਸਲਾਂ ਲਈ ਲਗਾਏ ਜਾ ਰਹੇ ਕਿਸਾਨ ਮੇਲਿਆਂ ਦੇ ਸਿਲਸਿਲੇ ਵਿਚ ਅੱਜ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵਿਖੇ ਕਿਸਾਨ ਮੇਲਾ ਲਗਾਇਆ ਗਿਆ। ਇਸ ਮੇਲੇ ਦੀ ਪ੍ਰਧਾਨਗੀ ਪੀ.ਏ.ਯੂ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ ਜਦਕਿ ਮੇਲੇ ਦੇ ਮੁੱਖ ਮਹਿਮਾਨ ਵਜੋਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਸ਼ਾਮਲ ਹੋਏ। ਮੇਲੇ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼੍ਰੀ ਜਗਰੂਪ ਸਿੰਘ ਸੇਖਵਾਂ, ਪੀ.ਏ.ਯੂ ਪ੍ਰਬੰਧਕੀ ਬੋਰਡ ਦੇ ਮੈਂਬਰ ਸ. ਹਰਦਿਆਲ ਸਿੰਘ ਗਜਨੀਪੁਰ, ਸ਼੍ਰੀਮਤੀ ਅਮਨਦੀਪ ਕੌਰ ਘੁੰਮਣ, ਪੀ.ਸੀ.ਐਸ, ਵਧੀਕ ਡਿਪਟੀ ਕਮਿਸ਼ਨਰ-ਕਮ- ਐੱਸ.ਡੀ.ਐਮ ਗੁਰਦਾਸਪੁਰ ਅਤੇ ਉੱਘੇ ਜਨਤਕ ਆਗੂ ਸ੍ਰੀ ਸ਼ਮਸ਼ੇਰ ਸਿੰਘ ਦੀਨਾਨਗਰ ਹਾਜ਼ਰ ਸਨ।

ਇਸ ਮੌਕੇ ਬੋਲਦਿਆਂ ਮੁੱਖ ਮਹਿਮਾਨ ਸ਼੍ਰੀ ਰਮਨ ਬਹਿਲ ਨੇ ਕਿਹਾ ਕਿ ਇਹ ਮੇਲਾ ਖੇਤੀ ਗਿਆਨ ਪ੍ਰਸਾਰ ਦਾ ਮੌਕਾ ਹੈ। ਖੇਤੀ ਵਿਗਿਆਨੀਆਂ ਵੱਲੋਂ ਕੀਤੀਆਂ ਖੋਜਾਂ ਕਿਸਾਨਾਂ ਤਕ ਲਿਆ ਕੇ ਆਮ ਕਿਸਾਨ ਦੀਆਂ ਮੁਸ਼ਕਲਾਂ ਦੇ ਹੱਲ ਵੱਲ ਪਹਿਲਕਦਮੀ ਕਰਨੀ ਇਨ੍ਹਾਂ ਮੇਲਿਆਂ ਦਾ ਮੰਤਵ ਰਹਿ ਹੈ। ਸ਼੍ਰੀ ਬਹਿਲ ਨੇ ਯੂਨੀਵਰਸਿਟੀ ਮਾਹਿਰਾਂ ਦਾ ਧੰਨਵਾਦ ਕੀਤਾ ਜੋ ਆਪਣੇ ਗਿਆਨ ਨੂੰ ਖੇਤੀਕਾਰਾਂ ਨਾਲ ਸਾਂਝੇ ਕਰਦੇ ਹਨ। ਉਨ੍ਹਾਂ ਮੌਜੂਦਾ ਬਜਟ ਵਿੱਚ ਖੇਤੀ ਦੀ ਬਿਹਤਰੀ ਲਈ ਪੇਸ਼ ਤਜਵੀਜ਼ਾਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਰਾਜ ਸਰਕਾਰ ਨੇ ਆਪਣੇ ਬਜ਼ਟ ਵਿੱਚ ਖੇਤੀਬਾੜੀ ਸੈਕਟਰ ਲਈ 20 ਫੀਸਦੀ ਬਜ਼ਟ ਦਾ ਵਾਧਾ ਕੀਤਾ ਹੈ। ਸ਼੍ਰੀ ਬਹਿਲ ਨੇ ਸਬਜ਼ੀਆਂ ਦੀ ਪਨੀਰੀ ਲਈ ਇਸ ਕੇਂਦਰ ਵਿਚ ਕੀਤੀ ਪਹਿਲਕਦਮੀ ਲਈ ਇਲਾਕੇ ਵਲੋਂ ਧੰਨਵਾਦ ਕੀਤਾ। ਝੋਨੇ ਦੀ ਸਿੱਧੀ ਬਿਜਾਈ ਲਈ ਹੋਰ ਕੋਸ਼ਿਸ਼ਾਂ ਦੀ ਲੋੜ ਤੇ ਜ਼ੋਰ ਦਿੰਦਿਆਂ ਸ਼੍ਰੀ ਬਹਿਲ ਨੇ ਸਬਜ਼ੀਆਂ ਨਾਲ ਵੀ ਘੱਟੋ ਘੱਟ ਸਮਰਥਨ ਮੁੱਲ ਅਤੇ ਨਿਰਯਾਤ ਸੰਬੰਧੀ ਯੋਜਨਾ ਦੀ ਵਕਾਲਤ ਕੀਤੀ। ਸ਼੍ਰੀ ਬਹਿਲ ਨੇ ਨਾਲ ਹੀ ਗੰਨੇ ਦੀ ਕੀਮਤ ਸਾਰੇ ਦੇਸ਼ ਤੋਂ ਵੱਧ ਹੋਣ ਬਾਰੇ ਗੱਲ ਕਰਦਿਆਂ ਵਧੀਆ ਕਿਸਮਾਂ ਦੀ ਕਾਸ਼ਤ ਲਈ ਪ੍ਰੇਰਿਤ ਕੀਤਾ। ਬਾਸਮਤੀ ਤੇ ਨਰਮੇ ਦੀ ਵਧੇਰੇ ਕਾਸ਼ਤ ਵਾਲੇ ਪਿੰਡਾਂ ਤੋਂ ਉਤਸ਼ਾਹ ਲੈਣ ਬਾਰੇ ਕਿਸਾਨ ਮਿੱਤਰ ਯੋਜਨਾ ਬਾਰੇ ਵੀ ਉਨ੍ਹਾਂ ਸੂਚਿਤ ਕੀਤਾ। ਸਥਾਨਕ ਕੇਂਦਰ ਵਿਚ ਖੇਤੀ ਦੀ ਪੜ੍ਹਾਈ ਲਈ ਚਲਾਏ ਜਾ ਰਹੇ ਕੋਰਸਾਂ ਵਿਚ ਸਥਾਨਕ ਵਿਦਿਆਰਥੀਆਂ ਨੂੰ ਵਧ ਤੋਂ ਵਧ ਦਾਖਲ ਹੋਣ ਤੇ ਇਲਾਕੇ ਦੀ ਖੇਤੀ ਦੀ ਨੁਹਾਰ ਬਦਲਣ ਦਾ ਸੱਦਾ ਵੀ ਉਨ੍ਹਾਂ ਦਿੱਤਾ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments