spot_img
Homeਮਾਝਾਗੁਰਦਾਸਪੁਰਭਗਵੰਤ ਮਾਨ ਸਰਕਾਰ ਦਾ ਬਜਟ ਪੰਜਾਬ ਚ ਵਿਕਾਸ ਦਾ ਨਵਾਂ ਦੌਰ ਸ਼ੁਰੂ...

ਭਗਵੰਤ ਮਾਨ ਸਰਕਾਰ ਦਾ ਬਜਟ ਪੰਜਾਬ ਚ ਵਿਕਾਸ ਦਾ ਨਵਾਂ ਦੌਰ ਸ਼ੁਰੂ ਕਰੇਗਾ/ ਚੈਅਰਮੈਨ ਜਗਰੂਪ ਸਿੰਘ ਸੇਖਵਾਂ

ਧਾਰੀਵਾਲ11 ਮਾਰਚ (ਸ਼ਰਮਾ)

ਭਗਵੰਤ ਮਾਨ ਸਰਕਾਰ ਦੁਆਰਾ ਪੇਸ਼ ਕੀਤਾ ਗਿਆ ਬਜਟ ਪੰਜਾਬ ਵਿਚ ਵਿਕਾਸ ਦਾ ਨਵਾਂ ਦੌਰ ਸ਼ੁਰੂ ਕਰੇਗਾ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਿਲਾ ਯੋਜਨਾ ਬੋਰਡ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕੀਤਾ, ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਪੰਜਾਬ ਨੂੰ “ਰੰਗਲਾ ਪੰਜਾਬ”ਬਣਾਉਣ ਦੀ ਸੋਚ ਸਦਕਾ ਸੂਬੇ ਦੇ ਹਰ ਖੇਤਰ ਵਿੱਚ ਵਿਕਾਸ ਹੋਵੇਗਾ, ਚੇਅਰਮੈਨ ਜਗਰੂਪ ਸੇਖਵਾਂ ਨੇ ਕਿਹਾ ਕਿ ਪਿਛਲੇ ਇਕ ਸਾਲ ਤੋਂ ਪੰਜਾਬ ਤਰੱਕੀ ਤੇ ਖੁਸ਼ਹਾਲੀ ਦੇ ਰਸਤੇ ਵੱਲ ਨੂੰ ਤੁਰ ਪਿਆ ਹੈ,, ਚੇਅਰਮੈਨ ਸੇਖਵਾਂ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਦੇ ਖੇਤਰ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ,, ਉਨ੍ਹਾਂ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਚੀਮਾ ਨੇ ਬਜਟ ਬਣਾਉਦੇ ਸਮੇ ਹਰ ਖੇਤਰ ਦਾ ਬਰਾਬਰ ਖਿਆਲ ਰੱਖਿਆ ਹੈ, ਚੇਅਰਮੈਨ ਸੇਖਵਾਂ ਨੇ ਕਿਹਾ ਕਿ ਚੋਣਾਂ ਦੌਰਾਨ ਕੀਤੇ ਗਏ ਵਾਧੇ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੂਰਾ ਕਰਨਗੇ, ਚੇਅਰਮੈਨ ਜਗਰੂਪ ਸੇਖਵਾਂ ਨੇ ਕਿਹਾ ਕਿ ਪੰਜਾਬ ਵਿੱਚ ਖੁਸ਼ਹਾਲੀ ਅਤੇ ਤਰੱਕੀ ਦਾ ਦੌਰ ਆਇਆ ਹੈ, ਇਹ ਗੱਲ ਵਿਰੋਧੀ ਪਾਰਟੀਆ ਨੂੰ ਬਿਲਕੁਲ ਵੀ ਹਜ਼ਮ ਨਹੀਂ ਹੋ ਰਹੀ |

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments