spot_img
Homeਮਾਝਾਗੁਰਦਾਸਪੁਰਰਾਮ ਨੌਮੀ ਦੇ ਮੌਕੇ 'ਤੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਸਬੰਧ...

ਰਾਮ ਨੌਮੀ ਦੇ ਮੌਕੇ ‘ਤੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਸਬੰਧ ‘ਚ ਮੰਦਰ ਠਾਕੁਰ ਦੁਆਰ ਵਿਖੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੀ ਮੀਟਿੰਗ ਹੋਈ

ਕਾਦੀਆਂ 15 ਮਾਰਚ (ਸਲਾਮ ਤਾਰੀ)
ਰਾਮ ਨੌਮੀ ਦੇ ਮੌਕੇ ‘ਤੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਸਬੰਧ ‘ਚ ਮੰਦਰ ਠਾਕੁਰ ਦੁਆਰ ਵਿਖੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੀ ਮੀਟਿੰਗ ਹੋਈ । ਜਿਸ ‘ਚ ਵਰਕਰਾਂ ਤੇ ਆਗੂਆਂ ਨੂੰ ਸ਼ੋਭਾ ਯਾਤਰਾ ‘ਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ | 30 ਮਾਰਚ ਨੂੰ ਦੁਪਹਿਰ ਬਾਅਦ ਯਾਤਰਾ ਕੱਢਣ ਲਈ ਸਹਿਮਤ ਹੋ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ, ਅਸ਼ਵਨੀ ਵਰਮਾ, ਵਿਲੀਅਮ ਭਾਟੀਆ, ਵਰਿੰਦਰਾ ਖੋਸਲਾ, ਜੋਗਿੰਦਰਪਾਲ ਪ੍ਰਧਾਨ ਬਾਬਾ ਲੱਖਦਾਤਾ ਕਮੇਟੀ ਅਤੇ ਮੁਸਲਿਮ ਜਮਾਤ ਅਹਿਮਦੀਆ ਦੇ ਨੁਮਾਇੰਦਿਆਂ ਨੇ ਵੀ ਸ਼ਮੂਲੀਅਤ ਕੀਤੀ। ਸ਼ੋਭਾ ਯਾਤਰਾ ਵਿੱਚ ਸਾਰੇ ਧਰਮਾਂ ਦੇ ਲੋਕ ਸ਼ਿਰਕਤ ਕਰਨਗੇ ਅਤੇ ਭਾਰਤ ਦੀ ਅਖੰਡਤਾ ਅਤੇ ਆਪਸੀ ਭਾਈਚਾਰਕ ਸਾਂਝ ਵਧਾਉਣ ਵਿੱਚ ਯੋਗਦਾਨ ਪਾਉਣਗੇ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments