spot_img
Homeਮਾਝਾਗੁਰਦਾਸਪੁਰਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ/ਸਟੇਟ ਜੁਆਇੰਟ ਸਕੱਤਰ...

ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ/ਸਟੇਟ ਜੁਆਇੰਟ ਸਕੱਤਰ ਮੈਡਮ ਬਬੀਤਾ ਖੋਸਲਾ

ਧਾਰੀਵਾਲ 23 ਮਾਰਚ (ਸ਼ਰਮਾ)
ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੀ ਸੀਨੀਅਰ ਨੇਤਾ ਤੇ ਸਟੇਟ ਜੁਆਇੰਟ ਸਕੱਤਰ ਮੈਡਮ ਬਬੀਤਾ ਖੋਸਲਾ ਨੇ ਕੀਤਾ, ਉਹ ਅੱਜ ਆਪਣੇ ਸਾਥੀਆਂ ਦੇ ਨਾਲ ਕਾਦੀਆਂ ਸ਼ਹਿਰ ਵਿਖੇ ਸਥਿਤ ਸ਼ਹੀਦ ਭਗਤ ਸਿੰਘ ਦੇ ਬੁੱਤ ਉੱਪਰ ਸ਼ਰਧਾ ਦੇ ਫੁੱਲ ਭੇਂਟ ਕਰਨ ਆਏ ਸਨ, ਗੱਲਬਾਤ ਦੌਰਾਨ ਮੈਡਮ ਮਮਤਾ ਖੋਸਲਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ,ਸੁਖਦੇਵ ਦੀਆਂ ਕੁਰਬਾਨੀਆਂ ਕਰਕੇ ਹੀ ਸਾਡਾ ਦੇਸ਼ ਆਜ਼ਾਦ ਹੋਇਆ, ਇਹਨਾਂ ਦੇਸ਼ ਦੇ ਸ਼ਹੀਦਾ ਕਰਕੇ ਹੀ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਮੈਡਮ ਮਮਤਾ ਖੋਸਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਸ਼ਹੀਦ ਭਗਤ ਸਿੰਘ ਦੀ ਸੋਚ ਦੇ ਉਤੇ ਪਹਿਰਾ ਦੇ ਕੇ ਦੇਸ਼ ਤੇ ਸੂਬੇ ਦੀ ਸੇਵਾ ਕਰ ਰਹੇ ਹਨ,,ਆਪ ਨੇਤਾ ਮੈਡਮ ਬਬੀਤਾ ਖੋਸਲਾ ਨੇ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਦੀ ਸੋਚ ਨੂੰ ਘਰ-ਘਰ ਤੱਕ ਪਹੁੰਚਾਉਣਗੇ, ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਯੂਥ ਵਰਕਰ ਵੀ ਹਾਜ਼ਰ ਸਨ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments