spot_img
Homeਮਾਝਾਗੁਰਦਾਸਪੁਰਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗਰੂ ਅਤੇ ਸੁਖਦੇਵ ਹਮੇਸ਼ਾਂ ਦੇਸ਼ ਵਾਸੀਆਂ ਲਈ ਪ੍ਰੇਰਨਾ...

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗਰੂ ਅਤੇ ਸੁਖਦੇਵ ਹਮੇਸ਼ਾਂ ਦੇਸ਼ ਵਾਸੀਆਂ ਲਈ ਪ੍ਰੇਰਨਾ ਸ੍ਰੋਤ ਰਹਿਣਗੇ – ਐੱਸ.ਐੱਸ.ਪੀ. ਹਰੀਸ਼ ਦਾਯਿਮਾ

ਗੁਰਦਾਸਪੁਰ, 23 ਮਾਰਚ ( ਸ਼ਰਮਾ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਐਲਾਨ ਕੀਤਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਲਈ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਫੈਲੋਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਾਵੇਗੀ ਜਿਸ ਤਹਿਤ ਕਾਲਜਾਂ ਵਿੱਚ ਪੜ੍ਹ ਰਹੇ ਨੌਜਵਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਸਰਕਾਰੀ ਦਫ਼ਤਰਾਂ ਵਿੱਚ ਇੰਟਰਨਸ਼ਿਪ ਕਰਵਾਈ ਜਾਵੇਗੀ।ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅੱਜ ਸਥਾਨਕ ਸੁਖਜਿੰਦਰ ਗੁਰੱਪ ਆਫ ਇੰਸਟੀਚਿਊਟ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜ਼ਿਲ੍ਹਾ ਪੱਧਰੀ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਫੈਲੋਸ਼ਿਪ ਪ੍ਰੋਗਰਾਮ ਜਰੀਏ ਨੌਜਵਾਨ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਆਪਣੀ ਪ੍ਰਤਿਭਾ ਅਤੇ ਹੁਨਰ ਨੂੰ ਸਮਾਜ ਦੀ ਬੇਹਤਰੀ ਲਈ ਇਸਤੇਮਾਲ ਕਰ ਸਕਣਗੇ ਅਤੇ ਇਹ ਪ੍ਰੋਗਰਾਮ ਉਨ੍ਹਾਂ ਦੇ ਤਜ਼ਰਬੇ ਵਿੱਚ ਬਹੁਤ ਅਹਿਮ ਸਾਬਤ ਹੋਵੇਗਾ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨ ਸ਼ਕਤੀ ਨੂੰ ਸਹੀ ਦਿਸ਼ਾ ਦੇਣ ਲਈ ਹਰ ਸਾਲ ਯੂਥ ਕਨਵੈਨਸ਼ਨ ਕਰਵਾਈ ਜਾਵੇਗੀ ਜਿਸ ਤਹਿਤ
ਪ੍ਰਸ਼ਾਸਨ ਵੱਲੋਂ ਯੂਥ ਕਲੱਬਾਂ ਦੇ ਵੱਖ-ਵੱਖ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਦੇ ਮੁਕਾਬਲੇ ਕਰਵਾਏ ਜਾਣਗੇ।

ਸਮਾਗਮ ਦੌਰਾਨ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗਰੂ ਅਤੇ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਦੇਸ਼ ਦੀ ਅਜ਼ਾਦੀ ਵਿੱਚ ਸ਼ਹੀਦ ਭਗਤ ਸਿੰਘ ਤੇ ਉਸਦੇ ਸਾਥੀਆਂ ਦੇ ਯੋਗਦਾਨ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸਾਰਾ ਦੇਸ਼ ਆਪਣੇ ਮਹਾਨ ਸ਼ਹੀਦਾਂ ਦਾ ਕਰਜ਼ਦਾਰ ਹੈ ਅਤੇ ਸਾਨੂੰ ਅੱਜ ਸ਼ਹੀਦੀ ਦਿਵਸ ਮੌਕੇ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਉਹ ਸ਼ਹੀਦਾਂ ਵੱਲੋਂ ਮਹਿੰਗੇ ਮੁੱਲ ਲੈ ਕੇ ਦਿੱਤੀ ਅਜ਼ਾਦੀ ਨੂੰ ਨਾ ਸਿਰਫ ਕਾਇਮ ਰੱਖਣਗੇ ਬਲਕਿ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਵਿੱਚ ਵੀ ਆਪਣਾ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਅੱਜ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਖਿਲਾਫ ਇਨਕਲਾਬ ਲਿਆਉਣ ਦੀ ਲੋੜ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments