spot_img
Homeਮਾਝਾਗੁਰਦਾਸਪੁਰਸ਼ਹੀਦ ਏ ਆਜ਼ਮ ਸ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਹਮੇਸ਼ਾ ਦੇਸ਼ ਵਾਸੀਆ...

ਸ਼ਹੀਦ ਏ ਆਜ਼ਮ ਸ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਹਮੇਸ਼ਾ ਦੇਸ਼ ਵਾਸੀਆ ਲਈ ਪ੍ਰੇਰਨਾ-ਸ੍ਰੋਤ ਰਹਿਣਗੇ / ਚੇਅਰਮੈਨ ਜਗਰੂਪ ਸਿੰਘ ਸੇਖਵਾਂ

ਧਾਰੀਵਾਲ 23 ਮਾਰਚ (ਸ਼ਰਮਾ)
ਅੱਜ ਨਵੀਂ ਦਿੱਲੀ ਜੰਤਰ-ਮੰਤਰ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਾਣਯੋਗ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਜੀ ਮੁੱਖ ਮੰਤਰੀ ਦਿੱਲੀ ਅਤੇ ਮੁੱਖ ਮੰਤਰੀ ਪੰਜਾਬ ਸਰਕਾਰ ਸਰਦਾਰ ਭਗਵੰਤ ਸਿੰਘ ਮਾਨ ਜੀ ਦੀ ਪ੍ਰਧਾਨਗੀ ਹੇਠ ਕਰਵਾਏ ਸਹੀਦੀ ਸਮਾਗਮ ਵਿੱਚ ਜ਼ਿਲਾ ਯੋਜਨਾ ਬੋਰਡ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸੇਖਵਾਂ ਨੇ ਸਾਥੀਆਂ ਨਾਲ ਸ਼ਿਰਕਤ ਕੀਤੀ ਅਤੇ ਇਨ੍ਹਾਂ ਮਹਾਨ ਯੋਧਿਆਂ ਦੀ ਕੁਰਬਾਨੀ ਯਾਦ ਕਰਦਿਆਂ ਸਰਧਾ ਦੇ ਫੁੱਲ ਭੇਟ ਕੀਤੇ। ਚੇਅਰਮੈਨ ਜਗਰੂਪ ਸੇਖਵਾਂ ਨੇ ਕਿਹਾ ਕਿ
ਦੇਸ਼ ਦੀ ਆਜ਼ਾਦੀ ਲਈ ਹੱਸ ਕੇ ਫਾਂਸੀ ਦਾ ਰੱਸਾ ਚੁੰਮਣ ਵਾਲੇ ਇਹ ਸਹੀਦ ਹਮੇਸ਼ਾਂ ਸਾਡੇ ਨਾਇਕ ਰਹਿਣਗੇ ਅਤੇ ਅਸੀਂ ਉਹਨਾਂ ਦੇ ਦਿਖਾਏ ਰਾਹਾਂ ਤੇ ਚੱਲਣ ਦੀ ਪੁਰ-ਜ਼ੋਰ ਕੋਸ਼ਿਸ਼ ਕਰਾਂਗੇ। ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments