spot_img
Homeਮਾਝਾਗੁਰਦਾਸਪੁਰਸਾਬਕਾ ਵਿਧਾਇਕ ਜਗਬੀਰ ਬਰਾੜ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ , ਮੁੱਖ...

ਸਾਬਕਾ ਵਿਧਾਇਕ ਜਗਬੀਰ ਬਰਾੜ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ , ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਪਾਰਟੀ ਵਿੱਚ ਸ਼ਾਮਿਲ

ਗੁਰਦਾਸਪੁਰ 26 ਮਾਰਚ (ਸ਼ਰਮਾ)
ਜਲੰਧਰ ਪਾਰਲੀਮਾਨੀ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ , ਜਦੋਂ ਸਾਬਕਾ ਵਿਧਾਇਕ ਜਗਬੀਰ ਬਰਾੜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ, ਇਸ ਮੌਕੇ ਤੇ ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਜਗਬੀਰ ਬਰਾੜ ਅਤੇ ਸਾਥੀਆਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ,

ਗੌਰਤਲਬ ਹੈ ਕਿ ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਸਾਬਕਾ ਵਿਧਾਇਕ ਜਗਬੀਰ ਬਰਾੜ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਆਮ ਆਦਮੀ ਪਾਰਟੀ ਨੂੰ ਮਜਬੂਤੀ ਦੇਵੇਗਾ, ਸਾਬਕਾ ਵਿਧਾਇਕ ਜਗਬੀਰ ਬਰਾੜ ਦੇ ਅੱਜ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਲ ਕਰਵਾਉਣ ਵਿਚ, ਆਮ ਆਦਮੀ ਪਾਰਟੀ ਦੇ ਜਿਲ੍ਹਾ ਗਰਦਾਸਪੁਰ ਤੋਂ ਪ੍ਰਧਾਨ ਅਤੇ ਜਿਲ੍ਹਾ ਯੋਜਨਾ ਬੋਰਡ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅਹਿਮ ਭੂਮਿਕਾ ਨਿਭਾਈ,

ਗੌਰਤਲਬ ਹੈ ਕਿ ਜਲੰਧਰ ਤੋਂ ਪਹਿਲਾਂ ਹੀ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਭਾਟੀਆ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਵੀ ਜਗਰੂਪ ਸਿੰਘ ਸੇਖਵਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਵਾਇਆ ਸੀ, ਅੱਜ ਸਾਬਕਾ ਵਿਧਾਇਕ ਜਗਬੀਰ ਬਰਾੜ ਦੇ ਸ਼ਾਮਲ ਹੋਣ ਵਿੱਚ ਵੀ ਜਗਰੂਪ ਸਿੰਘ ਸੇਖਵਾਂ ਦੀ ਵੱਡੀ ਭੂਮਿਕਾ ਹੈ,, ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ਼੍ਰੀ ਰਮਨ ਅਰੋੜਾ ਵਿਧਾਇਕ ਜਲੰਧਰ ਸੈਂਟਰਲ, ਸ਼੍ਰੀ ਸ਼ੀਤਲ ਅੰਗੁਰਾਲ ਵਿਧਾਇਕ ਜਲੰਧਰ ਵੈਸਟ, ਹਰਚੰਦ ਸਿੰਘ ਬਰਸਟ, ਰਾਜਵਿੰਦਰ ਕੌਰ , ਮੰਗਲ ਸਿੰਘ ਬੱਸੀ ਤੇ ਆਪ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਹਾਜਰ ਸਨ

RELATED ARTICLES
- Advertisment -spot_img

Most Popular

Recent Comments