spot_img
Homeਮਾਝਾਗੁਰਦਾਸਪੁਰਦਾਖ਼ਲਾ ਮੁਹਿੰਮ ਨੂੰ ਲੈਕੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਬਲਾਕ ਨਰੋਟ ਜੈਮਲ ਸਿੰਘ ਦੇ...

ਦਾਖ਼ਲਾ ਮੁਹਿੰਮ ਨੂੰ ਲੈਕੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਬਲਾਕ ਨਰੋਟ ਜੈਮਲ ਸਿੰਘ ਦੇ ਸਕੂਲ ਮੁਖੀਆਂ ਨਾਲ ਰਿਵਿਊ ਮੀਟਿੰਗ ਆਯੋਜਿਤ

ਪਠਾਨਕੋਟ, 18 ਮਾਰਚ ((ਸਲਾਮ ਤਾਰੀ)) ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੂੰ ਵੱਡੇ ਪੱਧਰ ‘ਤੇ ਸਰਕਾਰੀ ਸਕੂਲਾਂ ‘ਚ ਦਾਖਲ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਜਾਰੀ ਹੈ। ਸਿੱਖਿਆ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪਠਾਨਕੋਟ ਵਿੱਚ ਇਸ ਮੁਹਿੰਮ ਨੂੰ ਰਫ਼ਤਾਰ ਦੇਣ ਲਈ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਰਾਗੜ੍ਹ ਲੜਕੇ ਵਿਖੇ ਜ਼ਿਲ੍ਹਾ ਦਾਖ਼ਲਾ ਕਮੇਟੀ ਦੇ ਚੇਅਰਮੈਨ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਸ੍ਰੀਮਤੀ ਕਮਲਦੀਪ ਕੌਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਸ੍ਰੀ ਰਾਜੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਬਲਾਕ ਨਰੋਟ ਜੈਮਲ ਸਿੰਘ ਦੇ ਸਮੂਹ ਸਕੂਲ ਮੁਖੀਆਂ ਅਤੇ ਦਾਖ਼ਲਾ ਕਮੇਟੀਆਂ ਦੀ ਇੱਕ ਅਹਿਮ ਰਿਵਿਊ ਮੀਟਿੰਗ ਹੋਈ। ਮੀਟਿੰਗ ਦੌਰਾਨ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਵਿਸਤਾਰ ਨਾਲ ਦਾਖ਼ਲਾ ਮੁਹਿੰਮ ਦੇ ਹਰ ਪੱਖ ਦਾ ਰਿਵਿਊ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਦਾਖ਼ਲਾ ਕਮੇਟੀ ਦੇ ਚੇਅਰਮੈਨ ਸ੍ਰੀਮਤੀ ਕਮਲਦੀਪ ਕੌਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਇਸ ਸਾਲ ਲਈ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ ਸ਼ੁਰੂ ਹੋ ਚੁੱਕੀ ਹੈ ਜਿਸ ਵਿੱਚ ਸਿੱਖਿਆ ਅਧਿਕਾਰੀ, ਅਧਿਆਪਕ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਰਾਹੀਂ ਘਰ ਘਰ ਤੱਕ ਪਹੁੰਚ ਬਣਾ ਕੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਲਿਆਂਦਾ ਜਾ ਰਿਹਾ ਹੈ। ਫਿਲਹਾਲ ਇਸ ਸਾਲ ਦਾਖਲੇ ਵਿੱਚ ਵਾਧੇ ਦਾ 10 ਫੀਸਦੀ ਟੀਚਾ ਰੱਖਿਆ ਗਿਆ ਹੈ ਜਿਸ ਨੂੰ ਹਰ ਹਾਲਤ ਵਿੱਚ ਹਾਸਿਲ ਕਰਨ ਲਈ ਜ਼ਿਲ੍ਹਾ ਪੱਧਰ ‘ਤੇ ਵੱਡੀ ਯੋਜਨਾ ਉਲੀਕੀ ਗਈ ਹੈ। ਇਸ ਯੋਜਨਾ ਤਹਿਤ ਸਾਰੇ ਬਲਾਕਾਂ ਵਿੱਚ ਪੜਾਅਵਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਉਚ ਯੋਗਤਾ ਵਾਲੇ ਅਧਿਆਪਕ ਅਤੇ ਉੱਤਮ ਦਰਜੇ ਦਾ ਬੁਨਿਆਦੀ ਢਾਂਚਾ ਹੈ ਜਿੱਥੋਂ ਵਿਦਿਆਰਥੀ ਸਮੇਂ ਦੇ ਹਾਣ ਦੀ ਸਿੱਖਿਆ ਗ੍ਰਹਿਣ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਮਿਲਦੀਆਂ ਸਹੁਲਤਾਂ ਦੀ ਜਾਣਕਾਰੀ ਇਸ ਮੁਹਿੰਮ ਦੌਰਾਨ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦਾ ਨਜ਼ਰੀਆ ਬਦਲਿਆ ਹੈ ਅਤੇ ਹੁਣ ਲੋਕ ਆਪਣੇ ਬੱਚਿਆਂ ਨੂੰ ਮੁੜ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾਉਣ ਵਿਚ ਰੂਚੀ ਲੈ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਦੇ ਦਾਖਲੇ ਲਈ ਨੇੜੇ ਦੇ ਸਕੂਲ ਦੇ ਨਾਲ-ਨਾਲ ਹੁਣ ਆਨਲਾਈਨ ਪੋਰਟਲ ਤੇ ਵੀ ਰਜਿਸਟਰ ਕਰਵਾਇਆ ਜਾ ਸਕਦਾ ਹੈ।
ਉੱਪ ਜਿ਼ਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜੇਸ਼ਵਰ ਸਲਾਰੀਆ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਨੇ ਕਿਹਾ ਕਿ ਇਸ ਦਾਖ਼ਲਾ ਅਭਿਆਨ ਦੌਰਾਨ ਅਧਿਆਪਕ ਸਮਾਜ ਵਿੱਚ ਰਾਬਤਾ ਕਾਇਮ ਕਰਕੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲੇ ਬਾਰੇ ਜਾਣਕਾਰੀ ਦੇਣਗੇ। ਉਨ੍ਹਾਂ ਨੇ ਕਿਹਾ ਕਿ ਅਗਲੀ ਕਲਾਸ ਵਿਚ ਹੋਣ ਵਾਲੇ ਵਿਦਿਆਰਥੀਆਂ ਦੇ ਮੁੜ ਸਰਕਾਰੀ ਸਕੂਲਾਂ ਵਿੱਚ ਦਾਖਲੇ ਦੇ ਨਾਲ-ਨਾਲ ਸਕੂਲਾਂ ਤੋਂ ਵਾਂਝੇ ਵਿਦਿਆਰਥੀਆਂ ਨੂੰ ਵੀ ਸਕੂਲਾਂ ਵਿਚ ਦਾਖਲ ਕੀਤਾ ਜਾਵੇਗਾ।
ਸਰਪੰਚਾਂ, ਪੰਚਾਂ, ਆਂਗਣਵਾੜੀ ਵਰਕਰਾਂ, ਮਿਡ ਡੇ ਮੀਲ ਵਰਕਰਾਂ ਸਮੇਤ ਪਿੰਡ ਦੇ ਮੋਹਤਬਰਾਂ ਵੱਲੋਂ ਦਿੱਤਾ ਜਾ ਰਿਹਾ ਭਰਵਾਂ ਹੁੰਗਾਰਾ।
ਜ਼ਿਲ੍ਹਾ ਅਧਿਕਾਰੀਆਂ ਨੇ ਦੱਸਿਆ ਕਿ ਦਾਖ਼ਲਾ ਮੁਹਿੰਮ ਨੂੰ ਪਿੰਡਾਂ ਦੇ ਸਰਪੰਚਾਂ, ਪੰਚਾਂ, ਆਂਗਣਵਾੜੀ ਵਰਕਰਾਂ, ਮਿਡ ਡੇ ਮੀਲ ਵਰਕਰਾਂ ਸਮੇਤ ਪਿੰਡ ਦੇ ਮੋਹਤਬਰਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਅਤੇ ਦਾਖ਼ਲਾ ਮੁਹਿੰਮ ਦੌਰਾਨ ਘਰਾਂ ਘਰਾਂ ਵਿੱਚ ਨਾਲ ਜਾ ਕੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀਐਨਓ ਸੁਰਜ ਗੁਰੰਗ, ਬੀਪੀਈਓ ਰਿਸ਼ਮਾਂ ਦੇਵੀ, ਪ੍ਰਿੰਸੀਪਲ ਦਰਸ਼ਨ ਸਿੰਘ, ਪ੍ਰਿੰਸੀਪਲ ਰਾਜਕੁਮਾਰ, ਪ੍ਰਿੰਸੀਪਲ ਰਜਿੰਦਰ ਸਿੰਘ, ਡੀਐਸਐਮ ਬਲਵਿੰਦਰ ਸੈਣੀ, ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਕੋਆਰਡੀਨੇਟਰ ਵਨੀਤ ਮਹਾਜਨ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਬਲਕਾਰ ਅੱਤਰੀ ਸਮੇਤ ਸਮੂਹ ਸਕੂਲ ਮੁਖੀ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments