spot_img
Homeਮਾਝਾਗੁਰਦਾਸਪੁਰਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੀਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ...

ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੀਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ/ ਚੇਅਰਮੈਨ ਜਗਰੂਪ ਸੇਖਵਾਂ

ਧਾਰੀਵਾਲ 27 ਮਾਰਚ (ਸ਼ਰਮਾ)
ਜਲੰਧਰ ਜਿਮਨੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਜ਼ਿਲ੍ਹਾ ਯੋਜਨਾ ਬੋਰਡ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸੇਖਵਾਂ ਦੀ ਪ੍ਰੇਰਨਾ ਸਦਕਾ ਜਲੰਧਰ ਦੇ ਸਾਬਕਾ ਡਿਪਟੀ ਮੇਅਰ ਸ਼੍ਰੀ ਪ੍ਰਵੇਸ਼ ਟਾਂਗਰੀ , ਕਾਂਗਰਸ ਪਾਰਟੀ ਦੇ ਲੋਕ ਸਭਾ ਇੰਚਾਰਜ (ਜਲੰਧਰ)ਅਤੇ ਲੇਬਰ ਸੈਲ ਪੰਜਾਬ ਦੇ ਸਾਬਕਾ ਚੇਅਰਮੈਨ ਮਲਵਿੰਦਰ ਸਿੰਘ ਲੱਕੀ, ਬਹੁਜਨ ਸਮਾਜ ਪਾਰਟੀ ਦੇ ਸੂਬਾ ਆਗੂ ਅਤੇ ਪਾਰਲੀਮੈਂਟ ਚੋਣਾਂ ਵਿੱਚ 1 ਲੱਖ ਤੋਂ ਵੱਧ ਵੋਟਾਂ ਪ੍ਰਾਪਤ ਕਰਨ ਵਾਲੇ ਸਰਦਾਰ ਸੁਰਜੀਤ ਸਿੰਘ (ਸੇਵਾ ਮੁਕਤ ਡੀ ਐੱਫ ਉ) ਅਤੇ ਸਾਬਕਾ ਕੌਂਸਲਰ ਗੁਰਪਾਲ ਸਿੰਘ ਠੱਕਰ ਆਦਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ,, ਇਸ ਮੌਕੇ ਤੇ ਗੱਲਬਾਤ ਦੌਰਾਨ ਚੇਅਰਮੈਨ ਜਗਰੂਪ ਸੇਖਵਾਂ ਨੇ ਕਿਹਾ ਕਿ ਅੱਜ ਇਕ ਸਾਲ ਦੇ ਸਰਕਾਰ ਦੇ ਕਾਰਜਕਾਲ ਤੋ ਸੂਬਾ ਵਾਸੀ ਖੁਸ਼ ਹਨ,, ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ,,ਚੇਅਰਮੈਨ ਜਗਰੂਪ ਸੇਖਵਾਂ ਨੇ ਕਿਹਾ ਕਿ ਅੱਜ ਜੋਂ ਵੱਖ ਵੱਖ ਪਾਰਟੀਆਂ ਦੇ ਪ੍ਰਮੁੱਖ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ, ਉਹਨਾ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ, ਇਸ ਮੌਕੇ ਤੇ ਆਮ ਆਦਮੀ ਪਾਰਟੀ ਵਿਚ ਕਲ ਸ਼ਾਮਿਲ ਹੋਏ ਸਾਬਕਾ ਵਿਧਾਇਕ ਜਗਬੀਰ ਬਰਾੜ ਵੀ ਹਾਜ਼ਰ ਸਨ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments