spot_img
Homeਮਾਝਾਗੁਰਦਾਸਪੁਰਧਾਰਮਿਕ| ਪ੍ਰੀਖਿਆ ਵਿੱਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਜਥੇਦਾਰ ਗੋਰਾ ਵੱਲੋਂ ਸਨਮਾਨਿਤ...

ਧਾਰਮਿਕ| ਪ੍ਰੀਖਿਆ ਵਿੱਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਜਥੇਦਾਰ ਗੋਰਾ ਵੱਲੋਂ ਸਨਮਾਨਿਤ ਕੀਤਾ ਕਿ 2100 2100ਰੁਪਏ ਦਾ ਵਜ਼ੀਫਾ ਹਾਸਲ ਕੀਤਾ

ਕਾਦੀਆਂ 29 ਮਾਰਚ (ਸਲਾਮ ਤਾਰੀ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵਿਦਿਆਰਥੀ ਵਰਗ ਨੂੰ ਗੁਰਮਤਿ ਨਾਲ ਜੋੜਨ ਦੇ ਮੰਤਵ ਨਾਲ ਕਰਵਾਈ ਜਾਂਦੀ ਧਾਰਮਿਕ ਪ੍ਰੀਖਿਆ ਵਿੱਚੋਂ ਸਿੱਖ ਨੈਸ਼ਨਲ ਕਾਲਜੀੲੇਟ ਸੀਨੀਅਰ ਸਕੈਡਰੀ ਸਕੂਲ ਦੇ ਦਰਜਾ ਦੂਜਾ ਦੇ ਤਿੰਨ ਵਿਦਿਆਰਥੀਆਂ ਵੱਲੋਂ ਅੱਵਲ ਰਹਿ ਕੇ 2100 -2100 ਰੁਪਏ ਦਾ ਵਜ਼ੀਫ਼ਾ ਇਨਾਮ ਵਜੋਂ ਹਾਸਿਲ ਕੀਤਾ ਹੈ। ਇਨ੍ਹਾਂ ਤਿੰਨ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਬਟਾਲਾ ਤੋਂ ਨੁਮਾਇੰਦੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਵਲੋ ਸਕੂਲ ਪਹੁੰਚ ਕੇ ਸਨਮਾਨਿਤ ਕੀਤਾ ਗਿਆ| ਸਕੂਲ ਪ੍ਰਿੰਸੀਪਲ ਡਾਕਟਰ ਹਰਪ੍ਰੀਤ ਸਿੰਘ ਹੁੰਦਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੋਬਨਪ੍ਰੀਤ ਕੌਰ, ਰੋਜਨਪ੍ਰੀਤ ਸਿੰਘ ਤੇ ਜਸ਼ਨਪ੍ਰੀਤ ਸਿੰਘ ਵੱਲੋਂ ਦੂਜਾ ਦਰਜਾ ਦੀ ਪ੍ਰੀਖਿਆ ਦਿੱਤੀ ਸੀ ਤੇ ਇਲਾਕੇ ਦੇ ਸਕੂਲਾਂ ਵਿੱਚੋਂ ਅੱਵਲ ਰਹਿ ਕੇ 2100 ਰੁਪਏ ਹਰ ੇਿਕ ਵਿਦਿਆਰਥੀਆਂ ਨੂੰ ਇਨਾਮ ਵਜੋਂ ਪ੍ਰਾਪਤ ਹੋਏ ਹਨ| ਇਸ ਮੌਕੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੇ ਤਿੰਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਭੇਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਨੂੰ ਗੁਰਮਤਿ ਨਾਲ ਜੋੜਨ ਦਾ ਵਡਾ ਉਪਰਾਲਾ ਹਰ ਸਾਲ ਕਰ ਰਹੀ ਹੈ| ਧਾਰਮਿਕ ਇਮਤਿਹਾਨ ਤੋਂ ਇਲਾਵਾ| ਸੁੰਦਰ ਦਸਤਾਰ ਸਜਾਉਣ| ਗੁਰਬਾਣੀ ਕੰਠ| ਕੀਰਤਨ ਸਿਖਲਾਈ| ਆਦਿ ਮੁਕਾਬਲੇ ਆਯੋਜਿਤ ਕਰ ਰਹੀ ਹੈ| ਵਿਦਿਆਰਥੀ ਧਾਰਮਿਕ ਪ੍ਰੀਖਿਆ ਵਿਚੋਂ ਵਜੀਫੇ ਪ੍ਰਾਪਤ ਕਰ ਰਹੇ ਹਨ ਵਿਦਿਆਰਥੀਆਂ ਦੇ ਸਨਮਾਨ ਮੌਕੇ ਪ੍ਰਿੰਸੀਪਲ ਡਾਕਟਰ ਹਰਪ੍ਰੀਤ ਸਿੰਘ ਹੁੰਦਲ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਪ੍ਰਚਾਰਕ| ਭਾਈ ਮਨਜੀਤ ਸਿੰਘ ਕਾਦੀਆਂ| ਪ੍ਰੋਫੈਸਰ ਕੁਲਵਿੰਦਰ ਸਿੰਘ ਇੰਚਾਰਜ ਦਲਜੀਤ ਕੌਰ ਕਵਿਤਾ ਰਵਿੰਦਰ ਸਿੰਘ ਪ੍ਰੋਫੈਸਰ ਸਤਵਿੰਦਰ ਸਿੰਘ ਕਾਹਲੋਂ ਹਾਜ਼ਰ ਸਨ|
ਫੋਟੋ ਜਥੇਦਾਰ ਗੁਰਿੰਦਰ ਪਾਲ ਸਿੰਘ ਗੋਰਾ ਡਾ ਹਰਪ੍ਰੀਤ ਸਿੰਘ ਹੁੰਦਲ ਨਾਲ ਅਧਿਆਪਕ ਅਵਲ ਅਾਏ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments