spot_img
Homeਦੋਆਬਾਕਪੂਰਥਲਾ-ਫਗਵਾੜਾਖਾਦਾਂ ਤੇ ਦਵਾਈਆਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕਤਾ ਮੁਹਿੰਮ ਵਿੱਢੀ ਜਾਵੇ-ਵਧੀਕ ਡਿਪਟੀ...

ਖਾਦਾਂ ਤੇ ਦਵਾਈਆਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕਤਾ ਮੁਹਿੰਮ ਵਿੱਢੀ ਜਾਵੇ-ਵਧੀਕ ਡਿਪਟੀ ਕਮਿਸ਼ਨਰ

ਕਪੂਰਥਲਾ, 6 ਜੁਲਾਈ. (ਮੀਨਾ ਗੋਗਨਾ)

ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਅਦਿੱਤਿਆ ਉੱਪਲ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਕਿਹਾ ਹੈ ਕਿ ਉਹ ਕਿਸਾਨਾਂ ਨੂੰ ਖਾਦਾਂ ਤੇ ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ ਬਾਰੇ ਜਾਗਰੂਕ ਕਰਨ ਲਈ ਮੁਹਿੰਮ ਸ਼ੁਰੂ ਕਰਨ। ਅੱਜ ਜਿਲ੍ਹਾ ਉਤਪਾਦਨ ਕਮੇਟੀ ਦੀ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਵੱਡੀ ਲੋੜ ਹੈ ਤਾਂ ਜੋ ਇਹਨਾਂ ਦੀ ਬੇਲੋੜੀ ਵਰਤੋਂ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕੇ।
ਉਨਾਂ ਕਿਹਾ ਕਿ ਆਮ ਤੌਰ ’ਤੇ ਕਿਸਾਨ ਵੇਖਾ-ਵੇਖੀ ਖਾਦਾਂ ਤੇ ਦਵਾਈਆਂ ਦੀ ਬੇਲੋੜੀ ਵਰਤੋਂ ਹਨ ਜਿਸ ਨਾਲ ਜ਼ਮੀਨ ਦੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ ਅਤੇ ਲਾਗਤ ਖਰਚਾ ਵੀ ਵੱਧ ਜਾਂਦਾ ਹੈ, ਜਿਸ ਕਰਕੇ ਉਹਨਾਂ ਨੂੰ ਫਾਇਦਾ ਹੋਣ ਦੀ ਬਜਾਏ ਨੁਕਸਾਨ ਉਠਾਉਣਾ ਪੈਂਦਾ ਹੈ।
ਉਹਨਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਫਸਲੀ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਵਾਹੁਣ ਨਾਲ ਜ਼ਮੀਨ
ਦਾ ਜੈਵਿਕ ਮਾਦਾ ਵਧਿਆ ਹੈ ਇਸ ਲਈ ਖਾਦਾਂ ਦੀ ਘੱਟ ਵਰਤੋਂ ਨਾਲ ਵੀ ਫਸਲਾਂ ਤੋਂ ਪੂਰਾ ਝਾੜ ਲਿਆ ਜਾ ਸਕਦਾ ਹੈ। ਵਧੀਕ ਡਿਪਟੀ ਕਮਿਸਨਰ ਨੇ ਖੇਤੀਬਾੜੀ ਵਿਭਾਗ ਤੋਂ ਇਲਾਵਾ ਮੱਛੀ ਪਾਲਣ , ਪਸੂ ਪਾਲਣ, ਡੇਅਰੀ ਵਿਭਾਗ, ਬਾਗਬਾਨੀ, ਭੂਮੀ ਅਤੇ ਜਲ ਸੰਭਾਲ, ਸਹਿਕਾਰਤਾ ਅਤੇ ਹੋਰ ਵਿਭਾਗਾਂ
ਦੀ ਕਾਰਜਗੁਜਾਰੀ ਦਾ ਵੀ ਜਾਇਜਾ ਲਿਆ।
ਉਨ੍ਹਾਂ ਫਸਲੀ ਰਹਿੰਦ ਖੂਹੰਦ ਦੇ ਸੁਚੱਜੇ ਪ੍ਰਬੰਧ ਲਈ ਸਬਸਿਡੀ ’ਤੇ ਦਿੱਤੀ ਜਾਣ ਵਾਲੀ ਮਸ਼ੀਨਰੀ ਦੀ ਪ੍ਰਗਤੀ ਦਾ ਵੀ ਮੁਲਾਂਕਣ ਕੀਤਾ। ਮੀਟਿੰਗ ਦੌਰਾਨ ਡਾ ਅਸਵਨੀ ਕੁਮਾਰ ਰਾਮਬਾਨੀ ਖੇਤੀਬਾੜੀ ਅਫਸਰ (ਸਮੁ) ਕਪੂਰਥਲਾ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਖਾਦਾਂ ਅਤੇ ਦਵਾਈਆਂ ਦੀ ਸੁਚਾਰੂ ਤਰੀਕੇ ਨਾਲ ਵਰਤੋਂ ਲਈ ਮੀਡੀਆ ਤੇ ਸਿਖਲਾਈ ਕੈਂਪਾਂ ਰਾਹੀਂ ਕਿਸਾਨਾਂ ਨੂੰ ਨਿਰੰਤਰ ਜਾਗਰੂਕ ਕੀਤਾ ਜਾ ਰਿਹਾ
ਹੈ।
ਮੀਟਿੰਗ ਵਿੱਚ ਮਨਪ੍ਰੀਤ ਕੌਰ ਬਾਗਬਾਨੀ ਵਿਕਾਸ ਅਫਸਰ, ਰੋਹਿਤ ਗਿੱਲ ਡਿਪਟੀ ਰਜਿਸਟਰਾਰ
ਕੋ ਆਪ ਸੋਸਾਇਟੀਜ, ਆਰ.ਪੀ ਸਿੰਘ ਅਸਿਸਟੈਂਟ ਡਾਇਰੈਕਟਰ, ਪਸੂ ਪਾਲਣ ਵਿਭਾਗ, ਮਨਪ੍ਰੀਤ
ਸਿੰਘ ਉਪ ਮੰਡਲ ਭੂਮੀ ਰਖਿਆ ਅਫਸਰ, ਬਲਰਾਜ ਸਿੰਘ ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ,
ਬਿਕਰਮਪ੍ਰੀਤ ਸਿੰਘ ਅਸਿਸਟੈਂਟ ਡਾਇਰੈਕਟਰ ਮੱਛੀ ਪਾਲਣ, ਦਵਿੰਦਰ ਸਿੰਘ ਡੇਅਰੀ ਵਿਭਾਗ,
ਗੋਬਿੰਦਰ ਸਿੰਘ ਕੇ.ਵੀ.ਕੇ, ਫੂਲਾ ਸਿੰਘ, ਵਣ ਬਲਾਕ ਅਫਸਰ ਅਤੇ ਹੋਰ ਹਾਜਰ ਸਨ।

ਕੈਪਸ਼ਨ-ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਅਦਿੱਤਿਆ ਉੱਪਲ। .

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments