spot_img
Homeਮਾਝਾਗੁਰਦਾਸਪੁਰਵੈਕਸੀਨੇਸ਼ਨ ਕੈਂਪਾਂ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਲਗਵਾਈ ਵੈਕਸੀਨ

ਵੈਕਸੀਨੇਸ਼ਨ ਕੈਂਪਾਂ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਲਗਵਾਈ ਵੈਕਸੀਨ

ਬਟਾਲਾ, 7 ਜੁਲਾਈ (ਸਲਾਮ ਤਾਰੀ ) – ਕੋਰੋਨਾ ਮਹਾਂਮਾਰੀ ਉੱਪਰ ਫ਼ਤਹਿ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਲਗਾਏ ਗਏ ਵਿਸ਼ੇਸ਼ ਵੈਕਸੀਨੇਸ਼ਨ ਕੈਂਪਾਂ ਵਿੱਚ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਵੈਕਸੀਨ ਲਗਵਾਈ ਹੈ। ਅੱਜ ਬਟਾਲਾ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਲਗਾਏ ਗਏ ਵੈਕਸੀਨੇਸ਼ਨ ਕੈਂਪਾਂ ਤੋਂ ਇਲਾਵਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਵੀ ਅਜਿਹੇ ਕੈਂਪ ਲਗਾਏ ਗਏ। ਅੱਜ ਦੇ ਇਨ੍ਹਾਂ ਕੈਂਪਾਂ ਵਿੱਚ ਵੈਕਸੀਨ ਲਗਵਾਉਣ ਲਈ ਲੋਕਾਂ ਵਿੱਚ ਉਤਸ਼ਾਹ ਦੇਖਿਆ ਗਿਆ ਅਤੇ ਗਰਮੀ ਦੇ ਬਾਵਜੂਦ ਵੀ ਲੋਕ ਆਪਣੇ ਘਰਾਂ ’ਚੋਂ ਨਿਕਲ ਕੇ ਵੈਕਸੀਨ ਲਗਵਾਉਣ ਲਈ ਪਹੁੰਚੇ।

ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਸਿਹਤ ਵਿਭਾਗ ਦੀਆਂ ਟੀਮਾਂ ਅਤੇ ਹੋਰ ਵਿਭਾਗਾਂ ਦੇ ਕਰਮਚਾਰੀਆਂ ਦਾ ਵੈਕਸੀਨੇਸ਼ਨ ਮੁਹਿੰਮ ਵਿੱਚ ਪਾਏ ਯੋਗਦਾਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਉੱਪਰ ਕਾਬੂ ਪਾਉਣ ਲਈ ਵੈਕਸੀਨ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਜਿਥੇ ਰੈਗੂਲਰ ਤੌਰ ’ਤੇ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਓਥੇ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਐੱਸ.ਡੀ.ਐੱਮ. ਬਟਾਲਾ ਨੇ ਕਿਹਾ ਕਿ ਜਿਹੜੇ ਵਿਅਕਤੀਆਂ ਨੇ ਕੋਵਿਡ ਵੈਕਸੀਨ ਲਗਵਾ ਲਈ ਹੈ ਓਨਾਂ ਨੂੰ ਵੀ ਕੋਰੋਨਾ ਤੋਂ ਬਚਣ ਦੀਆਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਮਾਸਕ ਲਾਜ਼ਮੀ ਲਗਾਇਆ ਜਾਵੇ, ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਕੀਤੀ ਜਾਵੇ ਅਤੇ ਹੱਥਾਂ ਨੂੰ ਬਾਰ-ਬਾਰ ਸਾਬਣ ਨਾਲ ਚੰਗੀ ਤਰ੍ਹਾਂ ਧੋਤਾ ਜਾਵੇ। ਉਨ੍ਹਾਂ ਕਿਹਾ ਕਿ ਵੈਕਸੀਨ ਅਤੇ ਸਾਵਧਾਨੀਆਂ ਨਾਲ ਕੋਰੋਨਾਂ ਤੋਂ ਅਸਾਨੀ ਨਾਲ ਬਚਿਆ ਜਾ ਸਕਦਾ ਹੈ।

munira salam
munira salam
Editor-in-chief at Salam News Punjab
RELATED ARTICLES

LEAVE A REPLY

Please enter your comment!
Please enter your name here

- Advertisment -spot_img

Most Popular

Recent Comments