spot_img
Homeਮਾਝਾਗੁਰਦਾਸਪੁਰਬਿਜਲੀ ਸਪਲਾਈ ਦੇਣ 'ਚ' ਫੇਲ੍ਹ ਹੋਈ ਕਾਂਗਰਸ ਸਰਕਾਰ: ਜ਼ਿਲ੍ਹਾ ਪ੍ਰਧਾਨ ਬਸਪਾ

ਬਿਜਲੀ ਸਪਲਾਈ ਦੇਣ ‘ਚ’ ਫੇਲ੍ਹ ਹੋਈ ਕਾਂਗਰਸ ਸਰਕਾਰ: ਜ਼ਿਲ੍ਹਾ ਪ੍ਰਧਾਨ ਬਸਪਾ

ਧਾਰੀਵਾਲ/ਨੌਸ਼ਹਿਰਾ ਮੱਝਾ ਸਿੰਘ, 7 ਜੁਲਾਈ (ਰਵੀ ਭਗਤ)- ਕਿਸਾਨਾਂ ਨੂੰ ਅੱਠ ਘੰਟੇ ਅਤੇ ਘਰੇਲੂ ਬਿਜਲੀ ਸਪਲਾਈ 24 ਘੰਟੇ ਦੇਣ ‘ਚ’ ਕੈਪਟਨ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰਧਾਨ ਬਸਪਾ ਜੇ.ਪੀ ਭਗਤ ਨੇ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਅੱਤ ਦੀ ਪੈ ਰਹੀ ਗਰਮੀ ਦੌਰਾਨ ਜਿੱਥੇ ਕਿਸਾਨਾਂ ਵੱਲੋਂ ਲਗਾਏ ਗਏ ਝੋਨੇ ਦੀ ਫ਼ਸਲ ਪ੍ਰਭਾਵਿਤ ਹੋ ਰਹੀ ਹੈ ਉਥੇ ਗ਼ਰੀਬ ਮਜ਼ਦੂਰ ਤੇ ਛੋਟੇ ਕਾਰੋਬਾਰੀਏ ਵੀ ਅਣ-ਐਲਾਨੇ ਪਾਵਰ ਕੱਟਾ ਕਾਰਨ ਭਾਰੀ ਮੁਸ਼ਕਿਲਾਂ ਨਾਲ ਜੂਝ ਰਿਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ ਜਿਸ ਕਾਰਨ ਲੋਕਾਂ ਦਾ ਕਾਂਗਰਸ ਪਾਰਟੀ ਤੋਂ ਮੋਹ ਭੰਗ ਹੋ ਚੁੱਕਾ ਹੈ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਲੋਕ ਅਕਾਲੀ-ਬਸਪਾ ਗੱਠਜੋੜ ਦੀ ਹੱਕ ਵਿੱਚ ਭੁਗਤ ਕੇ ਸਰਕਾਰ ਬਣਾਉਣਗੇ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments