spot_img
Homeਮਾਝਾਗੁਰਦਾਸਪੁਰਜਲੰਧਰ ਵਾਸੀਆਂ ਵੱਲੋਂ ਦਿੱਤੇ ਗਏ ਪਿਆਰ ਲਈ ਹਮੇਸ਼ਾ ਰਿਣੀ ਰਹਾਂਗਾ/ ਚੇਅਰਮੈਨ...

ਜਲੰਧਰ ਵਾਸੀਆਂ ਵੱਲੋਂ ਦਿੱਤੇ ਗਏ ਪਿਆਰ ਲਈ ਹਮੇਸ਼ਾ ਰਿਣੀ ਰਹਾਂਗਾ/ ਚੇਅਰਮੈਨ ਜਗਰੂਪ

ਧਾਰੀਵਾਲ 27 ਮਈ (ਸ਼ਰਮਾ)
ਜਲੰਧਰ ਜਿਮਨੀ ਚੋਣ ਦੌਰਾਨ ਜੋ ਪਿਆਰ ਤੇ ਸਤਿਕਾਰ ਜਲੰਧਰ ਦੇ ਲੋਕਾਂ ਨੇ ਮੈਨੂੰ ਦਿੱਤਾ ਹੈ ਉਸ ਲਈ ਜਲੰਧਰ ਵਾਸੀਆਂ ਦਾ ਹਮੇਸ਼ਾ ਰਿਣੀ ਰਹਾਂਗਾ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਨੇਤਾ ਤੇ ਜਿਲ੍ਹਾ ਯੋਜਨਾ ਬੋਰਡ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸੇਖਵਾਂ ਨੇ ਕੀਤਾ ,, ਗੱਲਬਾਤ ਦੌਰਾਨ ਚੇਅਰਮੈਨ ਸੇਖਵਾਂ ਨੇ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਵਿਚ ਪਾਰਟੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਉਹਨਾਂ ਦੀ ਡਿਊਟੀ ਲਗਾਈ ਕਿ ਇਕ ਚੰਗੀ ਯੋਜਨਾ ਬਣਾਕੇ ਪਾਰਟੀ ਦੀ ਜਿੱਤ ਯਕੀਨੀ ਬਣਾਈ ਜਾਵੇ,, ਚੇਅਰਮੈਨ ਜਗਰੂਪ ਸੇਖਵਾਂ ਨੇ ਕਿਹਾ ਕਿ ਜਲੰਧਰ ਵਾਸੀਆਂ ਦੇ ਸਹਿਯੋਗ ਤੇ ਪਿਆਰ ਨਾਲ ਉਹਨਾਂ ਦੇ ਦਿਨ ਰਾਤ ਮਿਹਨਤ ਕਰਕੇ ਪਾਰਟੀ ਉਮੀਦਵਾਰ ਸੁਸ਼ੀਲ ਰਿੰਕੂ ਦੀ ਜਿੱਤ ਯਕੀਨੀ ਬਣਾਈ,,ਗੱਲਬਾਤ ਦੌਰਾਨ ਚੇਅਰਮੈਨ ਸੇਖਵਾਂ ਨੇ ਕਿਹਾ ਕਿ ਉਹਨਾ ਦੇ ਪਿਤਾ ਸਵਰਗੀ ਸਰਦਾਰ ਸੇਵਾ ਸਿੰਘ ਸੇਖਵਾਂ ਜੀ ਦਾ ਵੀ ਜਲੰਧਰ ਵਾਸੀਆਂ ਨਾਲ ਬਹੁਤ ਪਿਆਰ ਰਿਹਾ,, ਚੇਅਰਮੈਨ ਸੇਖਵਾਂ ਨੇ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਦੌਰਾਨ ਜੋਂ ਵੀ ਲੋਕਾਂ ਨਾਲ ਵਾਅਦੇ ਕੀਤੇ ਗਏ ਹਨ ਉਨ੍ਹਾਂ ਨੂੰ ਉਹ ਸਮੇਂ ਸਿਰ ਪੂਰਾ ਵੀ ਕਰਵਾਉਣਗੇ,

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments