spot_img
Homeਮਾਝਾਗੁਰਦਾਸਪੁਰਦਸਵੀਂ ਅਤੇ ਬਾਰਵੀਂ ਜਮਾਤ ਦੇ ਨਤੀਜੇ ਵਿੱਚੋਂ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ...

ਦਸਵੀਂ ਅਤੇ ਬਾਰਵੀਂ ਜਮਾਤ ਦੇ ਨਤੀਜੇ ਵਿੱਚੋਂ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

 

ਕਾਦੀਆਂ 30 ਮਈ (ਸਲਾਮ ਤਾਰੀ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਚੋਵਾਲ ਵਿਖੇ ਸਾਲਾਨਾ ਨਤੀਜੇ (ਮਾਰਚ 2023) ਵਿੱਚੋਂ ਦਸਵੀਂ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦੁਆਰਾ ਮਾਰੀਆਂ ਮੱਲਾਂ ਕਰਕੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਇਕ ਵਿਸ਼ੇਸ਼ ਸਮਾਰੋਹ ਆਯੋਜਿਤ ਕੀਤਾ ਗਿਆ। ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸਿ.) ਗੁਰਦਾਸਪੁਰ ਸ੍ਰੀ ਅਮਰਜੀਤ ਸਿੰਘ ਭਾਟੀਆ ਅਤੇ ਸ੍ਰੀ ਵਿਜੇ ਕੁਮਾਰ ਬੀ ਐਨ ਓ ਕਾਦੀਆਂ -1 ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਪਹੁੰਚੇ। ਸਕੂਲ ਪ੍ਰਿੰਸੀਪਲ ਸ੍ਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਦਸਵੀਂ ਜਮਾਤ ਵਿੱਚੋਂ 15 ਬੱਚਿਆਂ ਨੇ 90% ਤੋਂ ਵੱਧ ਅੰਕ ਪ੍ਰਾਪਤ ਕੀਤੇ ਅਤੇ ਬਾਰਵੀਂ ਜਮਾਤ ਦੇ 4 ਬੱਚਿਆਂ ਨੇ 90% ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ। ਦਸਵੀਂ ਅਤੇ ਬਾਰਵੀਂ ਜਮਾਤ ਦੇ ਬਾਕੀ ਬੱਚਿਆਂ ਨੇ ਵੀ 60% ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਦਸਵੀਂ ਜਮਾਤ ਵਿੱਚੋਂ ਮੋਨਿਕਾ,ਪੁਸਪਪ੍ਰੀਤ ਸਿੰਘ, ਸ਼ਰਨਦੀਪ ਕੌਰ, ਹਰਨੂਰ ਸਿੰਘ, ਅਭੀਸੇਕ ਮਸੀਹ, ਮਹਿਕਪ੍ਰੀਤ ਕੋਰ, ਪਰਮਿੰਦਰ ਕੌਰ, ਅਮਨਦੀਪ ਕੌਰ ਵਿਦਿਆਰਥੀਆਂ ਨੇ ਸਕੂਲ ਆਫ ਐਮੀਨਸ ਦਾ ਟੈਸਟ ਕਲੀਅਰ ਕੀਤਾ। ਡੀ ਈ ਓ (ਸੈ.ਸਿ.) ਅਤੇ ਬੀ ਐਨ ਓ ਵਿਜੇ ਕੁਮਾਰ ਨੇ ਇਹਨਾਂ ਵਿਦਿਆਰਥੀਆਂ ਨੂੰ ਟੈਸਟ ਕਲੀਅਰ ਕਰਨ ਤੇ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਅਮਰਜੀਤ ਸਿੰਘ ਭਾਟੀਆ ਜੀ ਨੇ ਪ੍ਰੀਖਿਆ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਅੰਤ ਵਿੱਚ ਸ੍ਰੀ ਅਮਰਜੀਤ ਸਿੰਘ ਭਾਟੀਆ ਜੀ ਨੇ ਸਮੂਹ ਸਕੂਲ ਸਟਾਫ ਦੀ ਸਖ਼ਤ ਮਿਹਨਤ ਕਰਾਉਣ ਲਈ ਵਧਾਈ ਦਿੱਤੀ ਤੇ ਭਵਿੱਖ ਵਿੱਚ ਸਖ਼ਤ ਮਿਹਨਤ ਕਰਨ ਲਈ ਕਿਹਾ।ਇਸ ਮੌਕੇ ਪ੍ਰਿੰਸੀਪਲ ਸਾਹਿਬ, ਸਮੂਹ ਸਕੂਲ ਸਟਾਫ ਅਤੇ ਬੱਚਿਆਂ ਦੇ ਮਾਤਾ-ਪਿਤਾ ਤੇ ਹੋਰ ਪਤਵੰਤੇ ਹਾਜਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments