ਕੌਮੀ ਲੋਕ ਅਦਾਲਤ 10 ਨੂੰ-ਮਹੇਸ਼ ਕੁਮਾਰ
ਕਪੂਰਥਲਾ, 6 ਜੁਲਾਈ ( ਰਮੇਸ਼ ਬੈਮੋਤਰਾ )
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ 10 ਜੁਲਾਈ ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।
ਸ੍ਰੀ ਮਹੇਸ਼ ਕੁਮਾਰ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਇਸ ਸਬੰਧੀ ਜਿਲ੍ਹਾ ਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਸ੍ਰੀਮਤੀ ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਪੂਰਥਲਾ ਨਾਲ ਮੁਲਾਕਾਤ ਕੀਤੀ ਗਈ।
ਇਸ ਮੌਕੇ ਸ਼ੈਸ਼ਨ ਜੱਜ ਵਲੋਂ ਕੌਮੀ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਰੈਵੀਨਿਊ ਕੇਸਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਨਾਲ ਵਿਚਾਰ ਵਟਾਂਦਰਾਂ ਕੀਤਾ ਗਿਆ ਅਤੇ ਉਨ੍ਹਾਂ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਵਿਚ ਰਿਵਿਊ ਕੇਸਾਂ ਦਾ ਨਿਪਟਾਰਾ ਕਰਵਾਉਣ ਸਬੰਧੀ ਦਰਖਾਸਤ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੂੰ ਦਿੱਤੀ ਜਾ ਸਕਦੀ ਹੈ।
ਸ਼੍ਰੀ ਮਹੇਸ਼ ਕੁਮਾਰ ਵਲੋਂ ਕਿਰਤ ਵਿਭਾਗ, ਬੈਂਕ ਮੈਨੇਜ਼ਰਾਂ ਤੇ ਵਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤਾਂ ਜੋ ਲੋਕ ਅਦਾਲਤ ਰਾਹੀਂ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਹੋ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਲੋਕ ਅਦਾਲਤ ਵਿਚ ਹਰ ਤਰ੍ਹਾਂ ਦੇ ਦੀਵਾਨੀ, ਲੇਬਰ , ਉਪਭੋਗਤਾ, ਮਾਲ ਤੇ ਘੱਟ ਗੰਭੀਰ ਫੌਜਦਾਰੀ ਕੇਸਾਂ ਨੂੰ ਆਪਸੀ ਸਹਿਮਤੀ ਨਾਲ ਨਿਪਟਾਉਣ ਲਈ ਸੁਣਿਆ ਜਾ ਸਕਦਾ ਹੈ।