Home ਫਰੀਦਕੋਟ-ਮੁਕਤਸਰ ਐਸ .ਸੀ .ਬੀ .ਸੀ .ਅਧਿਆਪਕ ਯੂਨੀਅਨ ਫ਼ਰੀਦਕੋਟ ਵੱਲੋਂ ਕੱਚੇ ਅਧਿਆਪਕਾਂ ਤੇ ਕੀਤੇ...

ਐਸ .ਸੀ .ਬੀ .ਸੀ .ਅਧਿਆਪਕ ਯੂਨੀਅਨ ਫ਼ਰੀਦਕੋਟ ਵੱਲੋਂ ਕੱਚੇ ਅਧਿਆਪਕਾਂ ਤੇ ਕੀਤੇ ਲਾਠੀਚਾਰਜ ਦੀ ਸਖ਼ਤ ਨਿਖੇਧੀ

156
0

ਫਰੀਦਕੋਟ 7ਜੁਲਾਈ (ਧਰਮ ਪ੍ਰਵਾਨਾਂ)ਸਰਕਾਰ ਦੇ ਕੰਨਾਂ ਤੱਕ ਆਪਣੀ ਅਵਾਜ਼ ਪਹੁੰਚਾਉਣ ਲਈ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਵੱਲ ਵਧ ਰਹੇ ਕੱਚੇ ਅਧਿਆਪਕਾਂ ਉਤੇ ਕੀਤੇ ਗਏ ਲਾਠੀਚਾਰਜ ਦੀ ਐਸ .ਸੀ .ਬੀ .ਸੀ .ਅਧਿਆਪਕ ਯੂਨੀਅਨ ਫ਼ਰੀਦਕੋਟ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਅਧਿਆਪਕ ਆਗੂਆਂ ਗੁਰਟੇਕ ਸਿੰਘ ਜ਼ਿਲਾ ਪ੍ਰਧਾਨ, ਤਰਸੇਮ ਸਿੰਘ, ਧਰਮਿੰਦਰ ਸਿੰਘ, ਜਗਤਾਰ ਸਿੰਘ ਮਾਨ, ਗੁਰਮੀਤ ਸਿੰਘ ਲੈਕਚਰਾਰ,ਸੁਖਵਿੰਦਰ ਸਿੰਘ ਸਹੋਤਾ ਅਤੇ ਵਰਿੰਦਰ ਅਮਰ ਨੇ ਕਿਹਾ ਕਿ ਇਕ ਪਾਸੇ ਸਰਕਾਰ ਘਰ-ਘਰ ਰੁਜ਼ਗਾਰ ਦੇਣ ਦੇ ਵਾਅਦੇ ਅਤੇ ਦਾਅਵੇ ਕਰ ਰਹੀ ਹੈ ਪਰੰਤੂ ਦੂਸਰੇ ਪਾਸੇ ਪੱਕਾ ਰੁਜ਼ਗਾਰ ਮੰਗ ਰਹੇ ਅਧਿਆਪਕਾਂ ਉਤੇ ਅੰਨ੍ਹਾ ਤਸ਼ੱਦਦ ਢਾਹ ਰਹੀ ਹੈ। ਸੱਤਾ ਵਿੱਚ ਆਉਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਇਹਨਾਂ ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ ਜੋ ਅਜੇ ਤੱਕ ਪੂਰ ਨਹੀਂ ਚੜਿਆ। ਸੀਨੀਅਰ ਮੀਤ ਪ੍ਰਧਾਨ ਜਤਿੰਦਰ ਕੁਮਾਰ, ਮੀਤ ਪ੍ਰਧਾਨ ਸ਼ਮਿੰਦਰ ਸਿੰਘ ਮਾਨ, ਵਕੀਲ ਸਿੰਘ ਅਤੇ ਹਰਵਿੰਦਰ ਸਿੰਘ ਬੇਦੀ ਨੇ ਕਿਹਾ ਕਿ ਆਪਣਾ ਹੱਕ ਮੰਗਣਾ ਸਭ ਦਾ ਸੰਵਿਧਾਨਕ ਅਧਿਕਾਰ ਹੈ। ਸਰਕਾਰੀ ਜਬਰ ਅਤੇ ਜ਼ੁਲਮ ਨਾਲ ਲੋਕਾਂ ਦੀ ਅਵਾਜ਼ ਨੂੰ ਦਬਾਉਣਾ ਗੈਰ -ਸੰਵਿਧਾਨਕ ਅਤੇ ਸ਼ਰੇਆਮ ਮਨੁੱਖੀ ਅਧਿਕਾਰਾਂ ਦਾ ਘਾਣ ਹੈ ।ਜੇਕਰ ਸਰਕਾਰ ਨੇ ਇਹਨਾਂ ਅਧਿਆਪਕਾਂ ਦੇ ਮਸਲੇ ਦਾ ਤੁਰੰਤ ਠੋਸ ਹੱਲ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿਚ ਯੂਨੀਅਨ ਵੱਲੋਂ ਸਖਤ ਐਕਸ਼ਨ ਲਿਆ ਜਾਵੇਗਾ।

Previous articleਵੱਧ ਤੋਂ ਵੱਧ ਪੌਦੇ ਲਗਾਉਣਾ ਆਲਮੀ ਤਪਸ਼ ਨੂੰ ਰੋਕਣ ਦਾ ਸਭ ਤੋਂ ਵਧੀਆ ਹੱਲ
Next articleਬੇਰੁਜ਼ਗਾਰ ਅਤੇ ਕੱਚੇ ਅਧਿਆਪਕਾਂ ਉੱਪਰ ਮੋਹਾਲੀ-ਚੰਡੀਗੜ੍ਹ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੀ ਸਖ਼ਤ ਨਿਖੇਧੀ

LEAVE A REPLY

Please enter your comment!
Please enter your name here